ਮਲੋਟ: 05 Feb 2026 AJ DI Awaaj
Punjab Desk : ਮਲੋਟ ਦੇ ਨਜ਼ਦੀਕੀ ਪਿੰਡ ਆਲਮ ਵਾਲਾ ਦੀ ਅਨਾਜ ਮੰਡੀ ਵਿੱਚ ਇੱਕ ਨੌਜਵਾਨ ਦੀ ਭੇਦਭਰੇ ਹਾਲਾਤਾਂ ਵਿੱਚ ਲਟਕਦੀ ਲਾ*ਸ਼ ਮਿਲਣ ਨਾਲ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਬਣ ਗਿਆ। ਮ੍ਰਿ*ਤਕ ਦੀ ਪਹਿਚਾਣ 18 ਸਾਲਾ ਅਮ੍ਰਿਤਪਾਲ ਸਿੰਘ ਵਜੋਂ ਹੋਈ ਹੈ, ਜੋ ਪਿਛਲੇ ਤਿੰਨ ਦਿਨਾਂ ਤੋਂ ਲਾਪਤਾ ਸੀ। ਉਹ ਆਪਣੇ ਮਾਪਿਆਂ ਦਾ ਇਕਲੌਤਾ ਪੁੱਤਰ ਸੀ।
ਮ੍ਰਿ*ਤਕ ਦੇ ਪਿਤਾ ਨੇ ਦੱਸਿਆ ਕਿ ਅਮ੍ਰਿਤਪਾਲ ਤਿੰਨ ਦਿਨ ਪਹਿਲਾਂ ਪਿੰਡ ਦੇ ਹੀ ਇੱਕ ਨੌਜਵਾਨ ਨਾਲ ਘਰੋਂ ਗਿਆ ਸੀ, ਜੋ ਨਸ਼ੇ ਦਾ ਆਦੀ ਦੱਸਿਆ ਜਾ ਰਿਹਾ ਹੈ। ਇਸ ਤੋਂ ਬਾਅਦ ਉਸਦਾ ਕੋਈ ਪਤਾ ਨਹੀਂ ਲੱਗਿਆ। ਪਰਿਵਾਰ ਵੱਲੋਂ ਇਸ ਸਬੰਧੀ ਪੁਲਿਸ ਨੂੰ ਸੂਚਨਾ ਵੀ ਦਿੱਤੀ ਗਈ ਸੀ।
ਉਨ੍ਹਾਂ ਨੇ ਦੱਸਿਆ ਕਿ ਅੱਜ ਸਵੇਰੇ ਅਨਾਜ ਮੰਡੀ ਵਿੱਚ ਅਮ੍ਰਿਤਪਾਲ ਦੀ ਲਾ*ਸ਼ ਲਟਕੀ ਹੋਈ ਮਿਲਣ ਦੀ ਜਾਣਕਾਰੀ ਮਿਲੀ, ਜਿਸ ਤੋਂ ਬਾਅਦ ਪਰਿਵਾਰ ਵਿੱਚ ਸੋਗ ਦੀ ਲਹਿਰ ਦੌੜ ਗਈ। ਪਰਿਵਾਰਕ ਮੈਂਬਰਾਂ ਵੱਲੋਂ ਨੌਜਵਾਨ ਦੇ ਕ*ਤਲ ਦੀ ਸ਼ੰਕਾ ਜ਼ਾਹਰ ਕੀਤੀ ਜਾ ਰਹੀ ਹੈ।
ਉੱਧਰ, ਸੂਚਨਾ ਮਿਲਣ ’ਤੇ ਥਾਣਾ ਕਬਰਵਾਲਾ ਦੀ ਪੁਲਿਸ ਮੌਕੇ ’ਤੇ ਪਹੁੰਚੀ। ਥਾਣਾ ਮੁਖੀ ਨੇ ਦੱਸਿਆ ਕਿ ਅਨਾਜ ਮੰਡੀ ਵਿੱਚ ਨੌਜਵਾਨ ਦੀ ਲਾ*ਸ਼ ਲਟਕਣ ਦੀ ਸੂਚਨਾ ਮਿਲੀ ਸੀ। ਪੁਲਿਸ ਟੀਮ ਵੱਲੋਂ ਮੌਕੇ ਦਾ ਜਾਇਜ਼ਾ ਲਿਆ ਗਿਆ ਹੈ ਅਤੇ ਮਾਮਲੇ ਦੀ ਗਹਿਰਾਈ ਨਾਲ ਜਾਂਚ ਕੀਤੀ ਜਾ ਰਹੀ ਹੈ। ਲਾ*ਸ਼ ਨੂੰ ਪੋਸ*ਟਮਾਰਟਮ ਲਈ ਭੇਜ ਦਿੱਤਾ ਗਿਆ ਹੈ ਅਤੇ ਅਗਲੀ ਕਾਨੂੰਨੀ ਕਾਰਵਾਈ ਜਾਰੀ ਹੈ।














