ਮਨਦੀਪ ਕੁਮਾਰ ਦੇ ਪਰਿਵਾਰ ਵੱਲੋਂ ਅੰਤਿਮ ਸਸਕਾਰ ਕਰਨ ਤੋਂ ਇਨਕਾਰ

35

ਜਲੰਧਰ 05 Jan 2026 Aj DI Awaaj

Punjab Desk : ਰੂਸ-ਯੂਕਰੇਨ ਜੰਗ ਦੌਰਾਨ ਮਾ*ਰੇ ਗਏ ਮਨਦੀਪ ਕੁਮਾਰ ਦੇ ਪਰਿਵਾਰ ਨੇ ਉਸ ਦਾ ਅੰ*ਤਿਮ ਸਸਕਾਰ ਕਰਨ ਤੋਂ ਇਨਕਾਰ ਕਰ ਦਿੱਤਾ ਹੈ। ਪਰਿਵਾਰ ਦਾ ਕਹਿਣਾ ਹੈ ਕਿ ਜਦ ਤੱਕ ਮਨਦੀਪ ਨੂੰ ਰੂਸ ਭੇਜਣ ਵਾਲੇ ਟ੍ਰੈਵਲ ਏਜੰਟ ਖ਼ਿਲਾਫ਼ ਕਾਨੂੰਨੀ ਕਾਰਵਾਈ ਨਹੀਂ ਹੁੰਦੀ, ਉਹ ਸਸਕਾਰ ਨਹੀਂ ਕਰਨਗੇ।

ਪਰਿਵਾਰ ਨੇ ਦੋਸ਼ ਲਗਾਇਆ ਹੈ ਕਿ ਟ੍ਰੈਵਲ ਏਜੰਟ ਨੇ ਮਨਦੀਪ ਨੂੰ ਝਾਂਸਾ ਦੇ ਕੇ ਵਿਦੇਸ਼ ਭੇਜਿਆ, ਜਿੱਥੇ ਉਸ ਨੂੰ ਰੂਸ ਵਿੱਚ ਜ਼ਬਰਦਸਤੀ ਫੌਜ ਵਿੱਚ ਭਰਤੀ ਕਰ ਦਿੱਤਾ ਗਿਆ। ਇਸ ਮਾਮਲੇ ਵਿੱਚ ਪੁਲਿਸ ਵੱਲੋਂ ਕੋਈ ਢੁੱਕਵੀ ਕਾਰਵਾਈ ਨਾ ਹੋਣ ਦਾ ਇਲਜ਼ਾਮ ਲਗਾਉਂਦਿਆਂ ਪਰਿਵਾਰ ਨੇ ਦੋ ਦਿਨਾਂ ਦਾ ਅਲਟੀਮੇਟਮ ਵੀ ਦਿੱਤਾ ਹੈ।

ਜ਼ਿਕਰਯੋਗ ਹੈ ਕਿ ਦੋ ਦਿਨ ਪਹਿਲਾਂ ਹੀ ਮਨਦੀਪ ਕੁਮਾਰ ਦੀ ਮ੍ਰਿ*ਤਕ ਦੇਹ ਭਾਰਤ ਪਹੁੰਚੀ ਸੀ। ਮਨਦੀਪ ਕਾਫ਼ੀ ਸਮੇਂ ਤੋਂ ਲਾਪਤਾ ਸੀ, ਜਿਸ ਤੋਂ ਬਾਅਦ ਉਸ ਦੀ ਮੌ*ਤ ਦੀ ਪੁਸ਼ਟੀ ਹੋਈ। ਪਰਿਵਾਰ ਨੇ ਚੇਤਾਵਨੀ ਦਿੱਤੀ ਹੈ ਕਿ ਜੇ ਮੰਗਾਂ ਪੂਰੀਆਂ ਨਾ ਹੋਈਆਂ ਤਾਂ ਉਹ ਸੜਕ ਜਾਮ ਕਰਕੇ ਪ੍ਰਦਰਸ਼ਨ ਕਰਨਗੇ।

ਮਨਦੀਪ ਕੁਮਾਰ ਜਲੰਧਰ ਜ਼ਿਲ੍ਹੇ ਦੇ ਗੁਰਾਇਆ ਕਸਬੇ ਦਾ ਰਹਿਣ ਵਾਲਾ ਸੀ। ਦੇਹ ਭਾਰਤ ਪਹੁੰਚਣ ਤੋਂ ਬਾਅਦ ਪਰਿਵਾਰ ਦਾ ਰੋ-ਰੋ ਕੇ ਬੁਰਾ ਹਾਲ ਹੈ ਅਤੇ ਇਨਸਾਫ਼ ਦੀ ਮੰਗ ਲਗਾਤਾਰ ਕੀਤੀ ਜਾ ਰਹੀ ਹੈ।