ਮਨੀਸ਼ ਸਿਸੋਦੀਆ ਨੇ ਵਰਕਰਾਂ ਨਾਲ ਸਾਂਝੀ ਕੀਤੀ ਪਾਰਟੀ ਦੀ ਭਵਿੱਖੀ ਰਣਨੀਤੀ

4

August 24,2026 Aj Di Awaaj

Punjab Desk:  ਪੰਜਾਬ ਮਾਮਲਿਆਂ ਦੇ ਇੰਚਾਰਜ ਸ੍ਰੀ ਮਨੀਸ਼ ਸਿਸੋਦੀਆ ਨੇ ਆਪਣੇ ਸੰਬੋਧਨ ਦੌਰਾਨ ਪਾਰਟੀ ਦੀਆਂ ਮੌਜੂਦਾ ਗਤੀਵਿਧੀਆਂ, ਲੋਕਾਂ ਨਾਲ ਸਬੰਧਤ ਮੁੱਦਿਆਂ ਅਤੇ ਭਵਿੱਖ ਦੀ ਰਣਨੀਤੀ ਬਾਰੇ ਅਹਿਮ ਵਿਚਾਰ ਸਾਂਝੇ ਕੀਤੇ।

ਉਨ੍ਹਾਂ ਨੇ ਪਾਰਟੀ ਵਰਕਰਾਂ ਨੂੰ ਇਕਜੁੱਟ ਹੋ ਕੇ ਲੋਕ ਹਿੱਤ ਵਿੱਚ ਕੰਮ ਕਰਨ ਅਤੇ ਜਨਤਾ ਨਾਲ ਲਗਾਤਾਰ ਸੰਪਰਕ ਬਣਾਈ ਰੱਖਣ ਦਾ ਸੱਦਾ ਦਿੱਤਾ। ਸਿਸੋਦੀਆ ਨੇ ਕਿਹਾ ਕਿ ਪਾਰਟੀ ਦੀ ਮਜ਼ਬੂਤੀ ਲਈ ਵਰਕਰਾਂ ਦੀ ਸਰਗਰਮ ਭੂਮਿਕਾ ਅਤੇ ਲੋਕਾਂ ਦੇ ਮੁੱਦਿਆਂ ਨੂੰ ਪਹਿਲ ਦੇਣਾ ਬੇਹੱਦ ਜ਼ਰੂਰੀ ਹੈ।