ਮਾਨ ਸਰਕਾਰ ਦੀ ਭ੍ਰਿਸ਼ਟਾਚਾਰ ਖਿਲਾਫ ਵੱਡੀ ਕਾਰਵਾਈ: ਐਸਐਸਪੀ ਵਰਿੰਦਰ ਸਿੰਘ ਬਰਾੜ ਮੁਅੱਤਲ

45

Fazilka 28/05/2025 AJ DI Awaaj

ਭ੍ਰਿਸ਼ਟਾਚਾਰ ਦੇ ਇਕ ਗੰਭੀਰ ਮਾਮਲੇ ਵਿੱਚ ਪੰਜਾਬ ਸਰਕਾਰ ਵੱਲੋਂ ਵੱਡਾ ਐਕਸ਼ਨ ਲੈਂਦੇ ਹੋਏ ਫਾਜ਼ਿਲਕਾ ਦੇ ਸੀਨੀਅਰ ਸਪਰਡੈਂਟ ਆਫ ਪੁਲਿਸ (SSP) ਵਰਿੰਦਰ ਸਿੰਘ ਬਰਾੜ ਨੂੰ ਸਸਪੈਂਡ ਕਰ ਦਿੱਤਾ ਗਿਆ ਹੈ। ਇਹ ਕਾਰਵਾਈ ਵਿਜੀਲੈਂਸ ਵਿਭਾਗ ਵੱਲੋਂ ਕੀਤੀ ਗਈ ਜਾਂਚ ਦੇ ਮੱਦੇਨਜ਼ਰ ਕੀਤੀ ਗਈ ਹੈ।

ਜਾਣਕਾਰੀ ਅਨੁਸਾਰ, ਭ੍ਰਿਸ਼ਟਾਚਾਰ ਦੇ ਇੱਕ ਮਾਮਲੇ ਵਿੱਚ ਫਾਜ਼ਿਲਕਾ ਥਾਣੇ ਦੇ ਚਾਰ ਪੁਲਿਸ ਮੁਲਾਜ਼ਮਾਂ ਨੂੰ ਇੱਕ ਲੱਖ ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਫੜਿਆ ਗਿਆ ਸੀ। ਇਨ੍ਹਾਂ ਗ੍ਰਿਫ਼ਤਾਰੀਆਂ ਤੋਂ ਬਾਅਦ ਉੱਚ ਅਧਿਕਾਰੀ ਪੱਧਰ ‘ਤੇ ਵੀ ਸਖਤ ਕਾਰਵਾਈ ਕੀਤੀ ਗਈ ਹੈ।

ਮਾਨ ਸਰਕਾਰ ਨੇ ਸਪਸ਼ਟ ਕੀਤਾ ਹੈ ਕਿ ਭ੍ਰਿਸ਼ਟਾਚਾਰ ਸਹਿਣਯੋਗ ਨਹੀਂ ਹੈ। ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਹੈ ਕਿ ਭ੍ਰਿਸ਼ਟਾਚਾਰ ਵਿੱਚ ਲਿਪਤ ਕਿਸੇ ਵੀ ਅਧਿਕਾਰੀ ਜਾਂ ਕਰਮਚਾਰੀ ਨੂੰ ਬਖ਼ਸ਼ਿਆ ਨਹੀਂ ਜਾਵੇਗਾ, ਭਾਵੇਂ ਉਹ ਕਿੰਨਾ ਵੀ ਉੱਚ ਅਹੁਦੇ ‘ਤੇ ਹੋਵੇ।