Home Punjabi ਮਾਨਸਾ ਭਾਰਤ ਅਮਰੀਕਾ ਵਪਾਰਕ ਸਮਝੌਤੇ ਵਿਰੁੱਧ ਕਿਸਾਨਾਂ ਦਾ ਵਿਰੋਧ
05 ਅਪ੍ਰੈਲ 2025 ਅੱਜ ਦੀ ਆਵਾਜ਼
ਮਾਨਸਾ ਜ਼ਿਲ੍ਹੇ ਵਿੱਚ ਕਿਸਾਨਾਂ ਨੇ ਭਾਰਤ ਅਤੇ ਅਮਰੀਕਾ ਦਰਮਿਆਨ ਹੋਣ ਵਾਲੇ ਪ੍ਰਸਤਾਵਿਤ ਵਪਾਰਕ ਸਮਝੌਤੇ ਦਾ ਵਿਰੋਧ ਕੀਤਾ। ਜ਼ਿਲ੍ਹਾ ਅਦਾਲਤ ਦੇ ਬਾਹਰ ਹੋਏ ਪ੍ਰਦਰਸ਼ਨ ਵਿੱਚ ਕਿਸਾਨਾਂ ਨੇ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਖ਼ਿਲਾਫ ਨਾਅਰੇਬਾਜ਼ੀ ਕੀਤੀ।
ਘੱਟ ਕੀਮਤਾਂ ‘ਤੇ ਉਪਜ ਖਰੀਦੇ ਜਾਣ ਦੀ ਚਿੰਤਾ
ਕਿਸਾਨ ਆਗੂ ਰਾਮ ਸਿੰਘ, ਨਿਰਿੰਦਰ ਸਿੰਘ ਅਤੇ ਮਹਿੰਦਰ ਸਿੰਘ ਨੇ ਕਿਹਾ ਕਿ ਭਾਰਤ ਸਰਕਾਰ ਅਮਰੀਕੀ ਉਤਪਾਦਾਂ ਨੂੰ ਟੈਕਸ ਛੋਟ ਦੇ ਰਹੀ ਹੈ, ਜਿਸ ਨਾਲ ਦੇਸ਼ ਦੇ ਕਿਸਾਨਾਂ ਨੂੰ ਭਾਰੀ ਨੁਕਸਾਨ ਹੋ ਸਕਦਾ ਹੈ। ਉਨ੍ਹਾਂ ਦਾਅਵਾ ਕੀਤਾ ਕਿ ਅਮਰੀਕਾ ਤੋਂ ਆਏ ਸਸਤੇ ਮਾਲ ਕਾਰਨ ਭਾਰਤੀ ਉਤਪਾਦਾਂ ਦੀ ਕੀਮਤ ਘੱਟ ਹੋ ਜਾਵੇਗੀ।
ਸਮਝੌਤਾ ਰੱਦ ਕਰਨ ਦੀ ਮੰਗ
ਕਿਸਾਨਾਂ ਨੇ ਪਹਿਲਾਂ ਹੋਏ ਡੰਕੇਲ ਸਮਝੌਤੇ ਨੂੰ ਯਾਦ ਕਰਵਾਉਂਦਿਆਂ ਕਿਹਾ ਕਿ ਇਨ੍ਹਾਂ ਸਮਝੌਤਿਆਂ ਨਾਲ ਹਮੇਸ਼ਾ ਕਿਸਾਨਾਂ ਨੂੰ ਨੁਕਸਾਨ ਹੋਇਆ ਹੈ। ਉਨ੍ਹਾਂ ਸਰਕਾਰ ਨੂੰ ਚੇਤਾਵਨੀ ਦਿੱਤੀ ਕਿ ਜੇ ਇਹ ਸਮਝੌਤਾ ਲਾਗੂ ਕੀਤਾ ਗਿਆ, ਤਾਂ ਕਿਸਾਨ ਮੁਲਕ ਭਰ ‘ਚ ਰੋਸ ਪਰਦਰਸ਼ਨ ਕਰਨ ਲਈ ਮਜਬੂਰ ਹੋ ਜਾਣਗੇ।