ਮਾਨਸਾ, 30 ਮਾਰਚ 2026 AJ DI Awaaj
Punjab Desk : ਸ੍ਰੀ ਭਾਗੀਰਥ ਸਿੰਘ ਮੀਨਾ, ਆਈ.ਪੀ.ਐੱਸ, ਸੀਨੀਅਰ ਕਪਤਾਨ ਪੁਲਿਸ ਨੇ ਜਾਣਕਾਰੀ ਦਿੰਦਿਆਂ ਦੱਸਿਆ ਹੈ ਕਿ ਪੰਜਾਬ ਸਰਕਾਰ ਵੱਲੋਂ ਪੰਜਾਬ ਨੂੰ ਨਸ਼ਾ-ਮੁਕਤ ਕਰਨ ਲਈ ਵਿੱਢੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਸਖਤ ਨੀਤੀ ਅਪਣਾਈ ਗਈ ਹੈ। ਜਿਸਦੀ ਲੜੀ ਵਿੱਚ ਡਾਇਰੈਕਟਰ ਜਨਰਲ ਪੁਲਿਸ ਪੰਜਾਬ ਸ੍ਰੀ ਗੌਰਵ ਯਾਦਵ ਆਈ.ਪੀ.ਐੱਸ ਦੇ ਆਦੇਸ਼ਾਂ ਅਨੁਸਾਰ ਅਤੇ ਸ੍ਰੀ ਹਰਜੀਤ ਸਿੰਘ ਆਈ.ਪੀ.ਐਸ. ਡਿਪਟੀ ਇੰਸਪੈਕਟਰ ਜਨਰਲ ਪੁਲਿਸ, ਬਠਿੰਡਾ ਰੇਂਜ ਦੀ ਅਗਵਾਈ ਹੇਠ ਮਾਨਸਾ ਪੁਲਿਸ ਵੱਲੋਂ ਕਾਰਵਾਈ ਕਰਦੇ ਹੋਏ ਵੱਖ ਵੱਖ ਥਾਣਿਆ ਵਿੱਚ 03 ਮੁਕੱਦਮੇ ਦਰਜ ਕਰਕੇ 04 ਵਿਅਕਤੀਆਂ ਨੂੰ ਕਾਬੂ ਕਰਕੇੇ ਉਨ੍ਹਾਂ ਪਾਸੋ 07 ਗ੍ਰਾਮ ਹੈਰੋਇਨ, 66 ਨਸ਼ੀਲੀਆ ਗੋਲੀਆਂ ਬਰਾਮਦ ਕਰਨ ਵਿੱਚ ਸਫਲਤਾ ਹਾਸਲ ਕੀਤੀ ਗਈ ਹੈ।
ਸੀਨੀਅਰ ਕਪਤਾਨ ਪੁਲਿਸ ਵੱਲੋਂ ਜਾਣਕਾਰੀ ਦਿੰਦੇ ਹੋਏ ਦੱਸਿਆ ਗਿਆ ਹੈ ਕਿ ਥਾਣਾ ਬਰੇਟਾ ਦੀ ਪੁਲਿਸ ਟੀਮ ਨੇ ਬਾਬੂ ਸਿੰਘ ਪੁੱਤਰ ਲਛਮਣ ਸਿੰਘ ਵਾਸੀ ਕਿਸ਼ਨਗੜ ਸੇਢਾ ਸਿੰਘ ਵਾਲਾ ਪਾਸੋ 36 ਨਸ਼ੀਲੀਆਂ ਗੋਲੀਆਂ ਬਰਾਮਦ ਹੋਣ ‘ਤੇ ਮੁਕੱਦਮਾ ਨੰ. 52 ਮਿਤੀ 29.03.26 ਅ/ਧ 22 ਐਨ.ਡੀ.ਪੀ.ਐਸ ਐਕਟ ਥਾਣਾ ਬਰੇਟਾ ਤਹਿਤ ਦਰਜ ਕਰਕੇ ਤਫ਼ਤੀਸ਼ ਅਮਲ ਵਿੱਚ ਲਿਆਂਦੀ।
ਥਾਣਾ ਸਿਟੀ 2 ਮਾਨਸਾ ਦੀ ਪੁਲਿਸ ਟੀਮ ਨੇ ਗੁਰਜੀਤ ਸਿੰਘ ਉਰਫ ਜੀਤਾ,ਜਸਪ੍ਰੀਤ ਸਿੰਘ ਉਰਫ ਜੱਸੂ ਪੁੱਤਰ ਗੁਰਜੰਟ ਸਿੰਘ ਵਾਸੀ ਗਾਮੇ ਵਾਲੀ ਗਲੀ ਵਾਰਡ ਨੰਬਰ 11 ਮਾਨਸਾ ਪਾਸੋ 30 ਨਸ਼ੀਲੀਆਂ ਗੋਲੀਆਂ ਬਰਾਮਦ ਹੋਣ ‘ਤੇ ਮੁਕੱਦਮਾ ਨੰ. 77 ਮਿਤੀ 29.03.26 ਅ/ਧ 22 ਐਨ.ਡੀ.ਪੀ.ਐਸ ਐਕਟ ਥਾਣਾ ਸਿਟੀ 2 ਮਾਨਸਾ ਤਹਿਤ ਦਰਜ ਕਰਕੇ ਤਫ਼ਤੀਸ਼ ਅਮਲ ਵਿੱਚ ਲਿਆਦੀ।
ਥਾਣਾ ਸਦਰ ਮਾਨਸਾ ਵਿੱਚ ਸੀ.ਆਈ.ਏ ਸਟਾਫ ਮਾਨਸਾ ਦੀ ਪੁਲਿਸ ਟੀਮ ਨੇ ਅਮਰਜੀਤ ਕੋਰ ਉਰਫ ਨੀਲੋ ਪਤਨੀ ਮੇਜਰ ਸਿੰਘ ਵਾਸੀ ਭੈਣੀ ਬਾਘਾ ਪਾਸੋ 07 ਗ੍ਰਾਮ ਹੈਰੋਇਨ ਬਰਾਮਦ ਹੋਣ ‘ਤੇ ਮੁਕੱਦਮਾ ਨੰ. 99 ਮਿਤੀ 29.03.26 ਅ/ਧ 21 ਐਨ.ਡੀ.ਪੀ.ਐਸ ਐਕਟ ਥਾਣਾ ਸਦਰ ਮਾਨਸਾ ਤਹਿਤ ਦਰਜ ਕਰਕੇ ਤਫ਼ਤੀਸ਼ ਅਮਲ ਵਿੱਚ ਲਿਆਂਦੀ।












