ਮਨਵਿੰਦਰ ਸਿੰਘ ਗਿਆਸਪੁਰਾ ਨੂੰ ਵਿਦੇਸ਼ੀ ਗੈਂਗਸਟਰ ਵੱਲੋਂ ਜਾ*ਨੋਂ ਮਾ*ਰਨ ਦੀ ਧ*ਮਕੀ

13

Ludhiana 04 May 2026 AJ DI Awaaj

Punjab Desk :   ਆਮ ਆਦਮੀ ਪਾਰਟੀ (AAP) ਦੇ ਵਿਧਾਇਕਾਂ ਨੂੰ ਧ*ਮਕੀਆਂ ਮਿਲਣ ਦੇ ਮਾਮਲੇ ਸਾਹਮਣੇ ਆ ਰਹੇ ਹਨ। ਪਾਇਲ ਹਲਕੇ ਤੋਂ MLA ਮਨਵਿੰਦਰ ਸਿੰਘ ਗਿਆਸਪੁਰਾ ਨੇ ਦੱਸਿਆ ਕਿ ਉਨ੍ਹਾਂ ਨੂੰ ਵਿਦੇਸ਼ ਵਿੱਚ ਬੈਠੇ ਇੱਕ ਗੈਂਗਸਟਰ ਵੱਲੋਂ ਮੋਬਾਈਲ ਫੋਨ ਰਾਹੀਂ ਜਾ*ਨੋਂ ਮਾ*ਰਨ ਦੀ ਧ*ਮਕੀ ਮਿਲੀ ਹੈ। ਇਸ ਘਟਨਾ ਤੋਂ ਬਾਅਦ ਵਿਧਾਇਕ ਅਤੇ ਉਨ੍ਹਾਂ ਦੇ ਸਮਰਥਕਾਂ ਵਿੱਚ ਚਿੰਤਾ ਦਾ ਮਾਹੌਲ ਬਣ ਗਿਆ ਹੈ।

ਜਾਣਕਾਰੀ ਮੁਤਾਬਕ ਸਿਰਫ਼ ਵਿਧਾਇਕ ਹੀ ਨਹੀਂ, ਸਗੋਂ ਉਨ੍ਹਾਂ ਦੇ ਕੁਝ ਵਰਕਰਾਂ ਨੂੰ ਵੀ ਅਜਿਹੀਆਂ ਧ*ਮਕੀਆਂ ਮਿਲੀਆਂ ਹਨ, ਜਿਸ ਨਾਲ ਮਾਮਲਾ ਹੋਰ ਵੀ ਗੰਭੀਰ ਬਣ ਗਿਆ ਹੈ।

ਇਸ ਮਾਮਲੇ ਨੂੰ ਲੈ ਕੇ ਗਿਆਸਪੁਰਾ ਨੇ ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੂੰ ਚਿੱਠੀ ਲਿਖ ਕੇ ਆਪਣੀ ਅਤੇ ਆਪਣੇ ਸਟਾਫ਼ ਦੀ ਸੁਰੱਖਿਆ ਵਧਾਉਣ ਦੀ ਮੰਗ ਕੀਤੀ ਹੈ। ਉਨ੍ਹਾਂ ਨੇ ਪੁਲਿਸ ਨੂੰ ਪੂਰੇ ਮਾਮਲੇ ਦੀ ਗਹਿਰਾਈ ਨਾਲ ਜਾਂਚ ਕਰਨ ਅਤੇ ਧ*ਮਕੀ ਦੇਣ ਵਾਲਿਆਂ ਦੀ ਪਛਾਣ ਕਰਨ ਦੀ ਅਪੀਲ ਕੀਤੀ ਹੈ।