ਆੰਧਰਾ ਪ੍ਰਦੇਸ਼ ਦੇ ਵੈਂਕਟੇਸ਼ਵਰ ਸਵਾਮੀ ਮੰਦਰ ਵਿੱਚ ਭਗਦੜ ਮਚਣ ਨਾਲ ਕਈ ਸ਼ਰਧਾਲੂਆਂ ਦੀ ਮੌਤ ਹੋ ਗਈ ਤੇ ਕਈ ਹੋਰ ਜ਼ਖ਼ਮੀ ਹੋ ਗਏ।

6

1November 2025 Aj Di Awaaj

National Desk ਆਂਧਰਾ ਪ੍ਰਦੇਸ਼ ਦੇ ਜ਼ਿਲ੍ਹਾ ਸ਼੍ਰੀਕਾਕੁਲਮ ਦੇ ਕਾਸ਼ੀਬੁੱਗਾ ਵਿਖੇ ਸਥਿਤ ਵੈਂਕਟੇਸ਼ਵਰ ਸਵਾਮੀ ਮੰਦਰ ਵਿੱਚ ਸ਼ੁੱਕਰਵਾਰ ਨੂੰ ਭਗਦੜ ਮਚਣ ਨਾਲ ਕਈ ਸ਼ਰਧਾਲੂਆਂ ਦੇ ਮਾਰੇ ਜਾਣ ਅਤੇ ਕਈ ਹੋਰਾਂ ਦੇ ਜ਼ਖ਼ਮੀ ਹੋਣ ਦੀ ਖ਼ਬਰ ਹੈ। ਜ਼ਖ਼ਮੀਆਂ ਨੂੰ ਨੇੜਲੇ ਹਸਪਤਾਲਾਂ ਵਿੱਚ ਦਾਖ਼ਲ ਕਰਵਾਇਆ ਗਿਆ ਹੈ, ਜਦਕਿ ਕੁਝ ਦੀ ਹਾਲਤ ਗੰਭੀਰ ਹੋਣ ਕਰਕੇ ਮੌਤਾਂ ਦੀ ਗਿਣਤੀ ਵਧਣ ਦਾ ਡਰ ਜਤਾਇਆ ਜਾ ਰਿਹਾ ਹੈ।

ਇਹ ਹਾਦਸਾ ਏਕਾਦਸ਼ੀ ਦੇ ਮੌਕੇ ‘ਤੇ ਵੱਡੀ ਗਿਣਤੀ ਵਿੱਚ ਇਕੱਠੀ ਹੋਈ ਭੀੜ ਕਾਰਨ ਵਾਪਰਿਆ। ਦੱਸਿਆ ਜਾ ਰਿਹਾ ਹੈ ਕਿ ਜਦੋਂ ਸ਼ਰਧਾਲੂ ਦਰਸ਼ਨ ਲਈ ਮੰਦਰ ਅੰਦਰ ਜਾਣ ਦੀ ਕੋਸ਼ਿਸ਼ ਕਰ ਰਹੇ ਸਨ ਤਾਂ ਧੱਕਾ-ਮੁੱਕੀ ਹੋ ਗਈ, ਜਿਸ ਨਾਲ ਭਗਦੜ ਮਚ ਗਈ। ਘਟਨਾ ਦੀ ਸੂਚਨਾ ਮਿਲਦਿਆਂ ਹੀ ਸਥਾਨਕ ਪ੍ਰਸ਼ਾਸਨ ਅਤੇ ਪੁਲਿਸ ਮੌਕੇ ‘ਤੇ ਪਹੁੰਚ ਗਈ ਅਤੇ ਰਾਹਤ ਤੇ ਬਚਾਅ ਕਾਰਜ ਸ਼ੁਰੂ ਕਰ ਦਿੱਤੇ।