ਅੰਮ੍ਰਿਤਸਰ: 07 Sep 2025 AJ DI Awaaj
Punjab Desk : ਪੰਜਾਬ ਵਿੱਚ ਹੜ੍ਹਾਂ ਦੇ ਮੱਦੇਨਜ਼ਰ ਸਕੂਲਾਂ ਬੰਦ ਕਰਨ ਦੇ ਫੈਸਲੇ ਜ਼ਿਲ੍ਹਾ ਪ੍ਰਸ਼ਾਸਨ ’ਤੇ ਛੱਡੇ ਗਏ ਹਨ। ਹੁਣ ਅੰਮ੍ਰਿਤਸਰ ਦੇ ਡਿਪਟੀ ਕਮਿਸ਼ਨਰ ਨੇ ਤਾਜ਼ਾ ਹਾਲਾਤਾਂ ਦੀ ਸਮੀਖਿਆ ਕਰਦਿਆਂ 8 ਸਤੰਬਰ ਨੂੰ ਜ਼ਿਲ੍ਹੇ ਦੇ ਸਾਰੇ ਸਕੂਲ ਬੰਦ ਰੱਖਣ ਦੇ ਹੁਕਮ ਜਾਰੀ ਕਰ ਦਿੱਤੇ ਹਨ।
ਡੀਸੀ ਨੇ ਦੱਸਿਆ ਕਿ ਹਾਲਾਤ ਠੀਕ ਹੋਣ ਤੋਂ ਬਾਅਦ 9 ਸਤੰਬਰ ਤੋਂ ਸਕੂਲ ਦੁਬਾਰਾ ਖੁੱਲ੍ਹਣਗੇ, ਪਰ ਇਸ ਤੋਂ ਪਹਿਲਾਂ ਸਫਾਈ, ਸੈਨੀਟਾਈਜ਼ੇਸ਼ਨ, ਸੁਰੱਖਿਆ ਜਾਂਚ ਅਤੇ ਸਰਟੀਫਿਕੇਟ ਜਮ੍ਹਾ ਕਰਵਾਉਣੀਆਂ ਲਾਜ਼ਮੀ ਹੋਣਗੀਆਂ।
ਇਸ ਤੋਂ ਪਹਿਲਾਂ ਪੰਜਾਬ ਦੇ ਸਿੱਖਿਆ ਮੰਤਰੀ ਵੱਲੋਂ ਵੀ ਟਵੀਟ ਕਰਕੇ ਜਾਣਕਾਰੀ ਦਿੱਤੀ ਗਈ ਸੀ ਕਿ 8 ਸਤੰਬਰ ਨੂੰ ਸੂਬੇ ਦੇ ਸਰਕਾਰੀ ਸਕੂਲ ਵਿਦਿਆਰਥੀਆਂ ਲਈ ਬੰਦ ਰਹਿਣਗੇ, ਹਾਲਾਂਕਿ ਅਧਿਆਪਕ ਹਾਜ਼ਰ ਰਹਿਣਗੇ। ਉਨ੍ਹਾਂ ਨੇ ਕਿਹਾ ਕਿ ਸਾਫ਼-ਸਫ਼ਾਈ ਦਾ ਕੰਮ ਐਸ.ਐਮ.ਸੀ., ਪੰਚਾਇਤਾਂ, ਨਗਰ ਕੌਂਸਲਾਂ ਅਤੇ ਮਿਊਂਸਪਲ ਕਾਰਪੋਰੇਸ਼ਨਾਂ ਦੀ ਸਹਿਯੋਗ ਨਾਲ ਕੀਤਾ ਜਾਵੇਗਾ।
ਦੱਸਣਯੋਗ ਹੈ ਕਿ ਹੜ੍ਹਾਂ ਕਾਰਨ ਪਹਿਲਾਂ ਹੀ ਸੂਬੇ ’ਚ ਸਕੂਲਾਂ ਦੀਆਂ ਛੁੱਟੀਆਂ 7 ਸਤੰਬਰ ਤੱਕ ਵਧਾਈਆਂ ਗਈਆਂ ਸਨ, ਪਰ ਵੱਧ ਰਹੇ ਖ਼ਤਰੇ ਨੂੰ ਵੇਖਦਿਆਂ ਹੁਣ ਇਨ੍ਹਾਂ ਨੂੰ ਹੋਰ ਵੀ ਲੰਬਾ ਕੀਤਾ ਜਾ ਰਿਹਾ ਹੈ।














