ਬਰਨਾਲਾ, 7 ਜਨਵਰੀ 2026 AJ DI Awaaj
Punjab Desk : ਡਿਪਟੀ ਕਮਿਸ਼ਨਰ ਬਰਨਾਲਾ ਸ਼੍ਰੀ ਟੀ ਬੈਨਿਥ ਨੇ ਜ਼ਿਲ੍ਹਾ ਪੱਧਰੀ ਗਣਤੰਤਰ ਦਿਹਾੜਾ ਮਨਾਉਣ ਸਬੰਧੀ ਕੀਤੀ ਗਈ ਬੈਠਕ ਦੀ ਪ੍ਰਧਾਨਗੀ ਕੀਤੀ। ਇਸ ਮੌਕੇ ਉਨ੍ਹਾਂ ਉਨ੍ਹਾਂ ਦੱਸਿਆ ਕਿ 26 ਜਨਵਰੀ (ਗਣਤੰਤਰ ਦਿਵਸ) ਸਬੰਧੀ ਜ਼ਿਲ੍ਹਾ ਪੱਧਰੀ ਸਮਾਗਮ ਇੱਥੇ ਬਾਬਾ ਕਾਲਾ ਮਹਿਰ ਸਟੇਡੀਅਮ ਵਿਖੇ ਕਰਵਾਇਆ ਜਾਵੇਗਾ।
ਇਸ ਮੌਕੇ ਉਨ੍ਹਾਂ ਖੇਤੀਬਾੜੀ ਵਿਭਾਗ, ਖੇਡ ਵਿਭਾਗ, ਜੰਗਲਾਤ, ਸਿਹਤ, ਸਿੱਖਿਆ ਸਮੇਤ ਵੱਖ ਵੱਖ ਵਿਭਾਗਾਂ ਨੂੰ ਝਾਕੀਆਂ ਬਾਰੇ ਨਿਰਦੇਸ਼ ਦਿੱਤੇ। ਇਸ ਤੋਂ ਇਲਾਵਾ ਸ਼ਹਿਰ ਦੇ ਸਾਰੇ ਚੌਕਾਂ ਦੀ ਸਜ਼ਾਵਟ, ਸਟੇਜ ਦੀਆਂ ਡਿਊਟੀਆਂ, ਇਨਾਮਾਂ ਦੀ ਵੰਡ ਬਾਰੇ ਦਿਸ਼ਾ ਨਿਰਦੇਸ਼ ਜਾਰੀ ਕੀਤੇ।
ਇਸ ਮੌਕੇ ਕੀਤੇ ਜਾਣ ਵਾਲੇ ਸੱਭਿਆਚਾਰਕ ਅਤੇ ਦੇਸ਼ ਭਗਤੀ ਦੇ ਪ੍ਰੋਗਰਾਮ ਦੀਆਂ ਸਾਰੀਆਂ ਤਿਆਰੀਆਂ ਪੂਰੀਆਂ ਕਰਨ ਬਾਰੇ ਸਬੰਧਿਤ ਵਿਭਾਗਾਂ ਨੂੰ ਨਿਰਦੇਸ਼ ਦਿੱਤੇ ਗਏ। ਨਾਲ ਹੀ ਮਾਰਚ ਪਾਸਟ, ਝੰਡਾ ਲਹਿਰਾਉਣ ਦੀ ਰਸਮ ਆਦਿ ਸਬੰਧੀ ਡਿਊਟੀਆਂ ਲਗਾਈਆਂ ਗਈਆਂ। ਉਨ੍ਹਾਂ ਹਦਾਇਤ ਕੀਤੀ ਕਿ ਸਮਾਗਮ ਵਿੱਚ ਭਾਗ ਲੈਣ ਵਾਲੇ ਵਿਦਿਆਰਥੀਆਂ ਲਈ ਪੁਖਤਾ ਪ੍ਰਬੰਧ ਕੀਤੇ ਜਾਣ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਅਮਿਤ ਬੈ਼ਬੀ, ਉਪ ਮੰਡਲ ਮੈਜਿਸਟ੍ਰੇਟ ਬਰਨਾਲਾ ਅਜੀਤ ਪਾਲ ਸਿੰਘ ਅਤੇ ਹੋਰਨਾਂ ਵਿਭਾਗਾਂ ਦੇ ਮੁਖੀ, ਅਧਿਕਾਰੀ/ ਕਰਮਚਾਰੀ ਹਾਜ਼ਰ ਸਨ।














