ਹੜ੍ਹ ਪ੍ਰਬੰਧਾਂ ਅਤੇ ਹੀਟ ਐਡਵਾਈਜਰੀ ਸਬੰਧੀ ਮੀਟਿੰਗ ਹੋਈ

8

ਫਰੀਦਕੋਟ 9 ਮਈ, 2025

ਨੈਸ਼ਨਲ ਡਿਜ਼ਾਸਟਰ ਮੈਨੇਜਮੈਂਟ ਅਥਾਰਟੀ ਵੱਲੋਂ ਹੀਟ ਵੇਵ-2025 ਬਾਰੇ ਜਾਰੀ ਐਡਵਾਈਜ਼ਰੀ ਦੇ ਮੱਦੇਨਜ਼ਰ ਜ਼ਿਲ੍ਹੇ ਵਿੱਚ ਲੋਕਾਂ ਨੂੰ ਗਰਮੀ ਅਤੇ ਲੂੰ ਤੋਂ ਬਚਾਉਣ ਅਤੇ ਮੌਨਸੂਨ ਸਜੀਨ 2025 ਦੌਰਾਨ ਹੜ੍ਹਾਂ ਤੋਂ ਬਚਾਏ ਲਈ ਅਗੇਤੇ ਪ੍ਰਬੰਧਾਂ  ਸਬੰਧੀ ਅੱਜ ਡੀ.ਆਰ.ਓ ਮੈਡਮ ਲਵਪ੍ਰੀਤ ਕੌਰ ਵੱਲੋਂ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨਾਲ ਇੱਕ ਮੀਟਿੰਗ ਕੀਤੀ ਗਈ।

ਇਸ ਮੌਕੇ ਉਨ੍ਹਾਂ ਦੱਸਿਆ ਕਿ ਗਰਮੀ ਦੇ ਮੌਸਮ ਦੌਰਾਨ ਹੀਟ ਵੇਵ ਨੂੰ ਧਿਆਨ ਵਿੱਚ ਰੱਖਦਿਆਂ ਫੇਜ਼-2 ਲਈ ਤਿਆਰੀਆਂ ਕੀਤੀਆਂ ਗਈਆਂ ਹਨ। ਉਨ੍ਹਾਂ ਦੱਸਿਆ ਕਿ ਜਨਵਰੀ ਤੋਂ ਅਪ੍ਰੈਲ ਤੱਕ ਫੇਜ਼-1 ਚੱਲ ਰਿਹਾ ਸੀ ਜਦਕਿ ਮਈ ਤੋਂ ਅਗਸਤ ਤੱਕ ਫੇਜ਼-2 ਸ਼ੁਰੂ ਹੋ ਗਿਆ ਹੈ ਜਿਸ ਦੌਰਾਨ ਜਿਆਦਾ ਗਰਮੀ ਪੈਣ ਅਤੇ ਲੂ ਚੱਲਣ ਦੀ ਸੰਭਾਵਨਾ ਹੈ। ਉਨ੍ਹਾਂ ਜਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਸਿਹਤ ਵਿਭਾਗ ਵੱਲੋਂ ਜਾਰੀ ਹੀਟ ਐਡਵਾਇਜ਼ਰੀ ਦੀ ਪਾਲਣਾ ਕਰਕੇ ਆਪਣੇ ਆਪ ਅਤੇ ਆਪਣੇ ਰਿਸ਼ਤੇਦਾਰਾਂ ਨੂੰ ਗਰਮੀ ਅਤੇ ਲੂੰ ਤੋਂ ਬਚਾਉਣ।

ਇਸ ਉਪਰੰਤ ਹੜ੍ਹ ਪ੍ਰਬੰਧਾਂ ਬਾਰੇ ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ ਕਿ ਬਾਰਿਸ਼ ਦੇ ਮੌਸਮਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਹੜ੍ਹਾਂ ਦੇ ਅਗਾਊਂ ਪ੍ਰਬੰਧਾਂ ਸਬੰਧੀ ਵੀ ਜਿਲ੍ਹਾ ਪ੍ਰਸ਼ਾਸ਼ਨ ਵੱਲੋਂ ਲੋੜੀਂਦੇ ਪ੍ਰਬੰਧ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਜਿਲ੍ਹਾ ਪ੍ਰਸ਼ਾਸ਼ਨ ਹਰ ਤਰ੍ਹਾਂ ਦੀ ਕੁਦਰਤੀ ਆਫਤ ਲਈ ਪੂਰੀ ਤਰ੍ਹਾਂ ਤਿਆਰ ਹੈ।

ਇਸ ਮੌਕੇ ਡੀ.ਐਫ.ਐਸ.ਸੀ. ਸ. ਗੁਰਜੀਤ ਸਿੰਘ, ਪੁਲਿਸ ਵਿਭਾਗ, ਜਿਲ੍ਹਾ ਵਿਕਾਸ ਤੇ ਪੰਚਾਇਤ ਵਿਭਾਗ, ਸਿਹਤ ਵਿਭਾਗ, ਸਿੱਖਿਆ ਵਿਭਾਗ ਤੋਂ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਤੇ ਕਰਮਚਾਰੀ ਹਾਜ਼ਰ ਸਨ।