Punjab Desk : ਮੁੱਖ ਮੰਤਰੀ ਭਗਵੰਤ ਸਿੰਘ ਮਾਨ , ਪੰਜਾਬ ਸਟੇਟ ਟਰੇਡਰਜ਼ ਕਮਿਸ਼ਨ ਦੇ ਚੇਅਰਮੈਨ ਹਰਪਾਲ ਸਿੰਘ ਚੀਮਾ, ਕਾਰਜਕਾਰੀ ਪ੍ਰਧਾਨ ਪੰਜਾਬ ਅਤੇ ਵਿਧਾਇਕ ਸ਼ੈਰੀ ਕਲਸੀ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਹਲਕਾ ਬਟਾਲਾ ਦੇ ਟਰੇਡਰ ਕਮਿਸ਼ਨ ਦੇ ਮੈਂਬਰਾਂ ਨਾਲ ਅਹਿਮ ਮੀਟਿੰਗ ਕੀਤੀ ਗਈ।
ਇਸ ਮੌਕੇ ਗੱਲਬਾਤ ਕਰਦਿਆਂ ਹਲਕਾ ਬਟਾਲਾ ਦੇ ਟਰੇਡਰਜ਼ ਕਮਿਸ਼ਨ ਦੇ ਚੇਅਰਮੈਨ ਕਿਰਪਾਲ ਸਿੰਘ ਉਦੋਵਾਲੀ ਨੇ ਦੱਸਿਆ ਕਿ ਇਸ ਮੀਟਿੰਗ ਦੀ ਪ੍ਰਧਾਨਗੀ ਜ਼ਿਲ੍ਹਾ ਇੰਚਾਰਜ ਚਰਨਜੀਤ ਸਿੰਘ ਪਰੋਵਾਲ ਵੱਲੋਂ ਕੀਤੀ ਗਈ।
ਉਨ੍ਹਾਂ ਦੱਸਿਆ ਕਿ ਮੀਟਿੰਗ ਦੌਰਾਨ ਹਲਕੇ ਦੇ ਵਪਾਰੀਆਂ ਨਾਲ ਸਬੰਧਤ ਮੁੱਦਿਆਂ, ਸਮੱਸਿਆਵਾਂ ਅਤੇ ਉਨ੍ਹਾਂ ਦੇ ਹੱਲ ਸਬੰਧੀ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ ਅਤੇ ਵਪਾਰੀ ਭਾਈਚਾਰੇ ਦੀਆਂ ਲੋੜਾਂ ਅਤੇ ਬਟਾਲਾ ਮਾਰਕੀਟ ਦੇ ਵਿਕਾਸ ਲਈ ਵਚਨਬੱਧਤਾ ਦੁਹਰਾਈ।
ਉਨ੍ਹਾ ਕਿਹਾ ਮਾਣਯੋਗ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵੱਲੋਂ ਵਿਸ਼ੇਸ਼ ਉੱਪਰਾਲਾ ਸਦਕਾ ਟਰੇਡਰਜ਼ ਕਮਿਸ਼ਨ ਗਠਿਤ ਕੀਤਾ ਗਿਆ ਅਤੇ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਹਰ ਛੋਟੇ-ਵੱਡੇ ਵਾਪਰੀ ਦੀਆਂ ਮੁਸ਼ਕਲਾ ਇਸ ਕਮਿਸ਼ਨ ਤਹਿਤ ਹੱਲ ਕੀਤੀਆਂ ਜਾ ਰਹੀਆਂ ਹਨ।
ਇਸ ਮੌਕੇ ਟਰੇਡਰਜ਼ ਕਮਿਸ਼ਨ ਦੇ ਬਲਾਕ ਪ੍ਰਧਾਨ ਜਸਵਿੰਦਰ ਸਿੰਘ, ਸੌਰਵ ਭਾਟੀਆ, ਮਨਜਿੰਦਰ ਸਿੰਘ, ਜਤਿੰਦਰ ਸਿੰਘ ਰਾਜਪੂਤ, ਰਾਹੁਲ ਅਰੋੜਾ,ਦਲਜਿੰਦਰ ਸੋਨੀ,ਅਸ਼ੀਸ ਸ਼ਰਮਾ ਅਤੇ ਜਤਿੰਦਰ ਸਿੰਘ ਮੌਜੂਦ ਸਨ।
With Regards…….



















