ਡਿਪਟੀ ਕਮਿਸ਼ਨਰ ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਰੋਡ ਸੇਫਟੀ ਕਮੇਟੀ ਦੀ ਮੀਟਿੰਗ

34

ਫ਼ਰੀਦਕੋਟ 16 ਜੂਨ 2026 AJ DI Awaaj

Punjab Desk :   ਜਿਲੇ ਵਿੱਚ ਸੜਕ ਸੁਰੱਖਿਆ ਸੰਬਧੀ ਨਿਯਮਾਂ ਨੂੰ ਸਖਤੀ ਨਾਲ ਲਾਗੂ ਕਰਨ ਲਈ ਜਿਲ੍ਹਾ ਰੋਡ ਸੇਫਟੀ ਕਮੇਟੀ ਅਤੇ ਸੇਫ ਸਕੂਲ ਵਾਹਨ ਸਕੀਮ ਸਬੰਧੀ ਜਾਇਜਾ ਲੈਣ ਲਈ ਮੀਟਿੰਗ ਡਿਪਟੀ ਕਮਿਸ਼ਨਰ ਸ੍ਰੀ ਰਾਹੁਲ ਚਾਬਾ ਦੀ ਪ੍ਰਧਾਨਗੀ ਹੇਠ ਹੋਈ। ਜਿਸ ਵਿੱਚ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੇ ਭਾਗ ਲਿਆ।

ਇਸ ਮੌਕੇ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਆਮ ਲੋਕਾਂ ਨੂੰ ਟਰੈਫਿਕ ਨਿਯਮਾਂ ਦੀ ਪਾਲਣਾ ਪੂਰੀ ਕਰਵਾਈ ਜਾਵੇ। ਉਨ੍ਹਾਂ ਅਣਅਧਿਕਾਰਿਤ ਪਾਰਕਿੰਗ, ਵੱਧ ਸਪੀਡ, ਓਵਰ ਲੋਡ ਵਾਹਨਾਂ ਦੇ ਚਲਾਨ ਕੱਟਣ ਅਤੇ ਔਰਤਾਂ ਦੀ ਬੱਸਾਂ ਵਿੱਚ ਸੁਰੱਖਿਆ ਅਤੇ ਹਿੱਟ ਐਂਡ ਰਨ ਕੇਸਾਂ ਸਬੰਧੀ ਵਿਸਥਾਰ ਜਾਣਕਾਰੀ ਹਾਸਲ ਕੀਤੀ । ਮੀਟਿੰਗ ਦੌਰਾਨ ਉਨ੍ਹਾਂ ਸਕੂਲੀ ਬੱਚਿਆਂ ਦੀ ਸੁਰੱਖਿਆ ਲਈ ਸੇਫ ਸਕੂਲ ਵਾਹਨ ਪਾਲਿਸੀ ਨੂੰ ਪੂਰੀ ਤਰ੍ਹਾਂ ਲਾਗੂ ਕਰਨ ਅਤੇ ਡਰਾਈਵਰਾਂ ਦੀ ਕਰਵਾਈ ਜਾਂਦੀ ਸਿਹਤ ਜਾਂਚ ਬਾਰੇ ਵੀ ਵਿਚਾਰ ਚਰਚਾ ਕੀਤੀ।

ਉਨ੍ਹਾਂ ਕਿਹਾ ਕਿ ਸੜਕਾਂ ਤੇ ਦੁਰਘਟਾਨਵਾਂ ਤੋਂ ਬਚਾਅ ਲਈ ਸੜਕ ਸੁਰੱਖਿਆ ਨਿਯਮਾਂ ਦੀ ਪਾਲਣਾ ਕੀਤੀ ਜਾਵੇ ਅਤੇ ਪਾਲਣਾ ਨਾ ਕਰਨ ਵਾਲਿਆਂ ਦੇ ਚਾਲਾਨ ਕੱਟੇ ਜਾਣ। ਉਨ੍ਹਾਂ ਕਿਹਾ ਕਿ ਦੋ ਪਹੀਆਂ ਵਾਹਨ ਚਲਾਉਣ ਲਈ ਹੈਲਮਟ ਅਤੇ ਚਾਰ ਪਹੀਆਂ ਲਈ ਬੈਲਟ ਲਗਾਈ ਜਾਣੀ ਵੀ ਯਕੀਨੀ ਬਣਾਈ ਜਾਵੇ। ਉਨ੍ਹਾਂ ਈ-ਦਾਰ ਅਤੇ ਆਈ-ਦਾਰ ਪੋਰਟਲ ਅਤੇ ਕੈਸ਼ਲੈਂਸ ਟਰੀਟਮੈਂਟ ਸਕੀਮ ਸਬੰਧੀ ਵੀ ਜਾਣਕਾਰੀ ਹਾਸਲ ਕੀਤੀ।

ਇਸ ਮੌਕੇ ਰਿਜਨਲ ਟਰਾਂਸਪੋਰਟ ਅਫਸਰ ਸ. ਰਾਜਿੰਦਰ ਸਿੰਘ ਨੇ ਡਿਪਟੀ ਕਮਿਸ਼ਨਰ ਨੂੰ ਵਿਸ਼ਵਾਸ ਦਵਾਇਆ ਕਿ ਜਿਲ੍ਹੇ ਵਿੱਚ ਸੜਕ ਸੁਰੱਖਿਆ ਨਿਯਮਾਂ ਦੀ ਸ਼ਖਤੀ ਨਾਲ ਪਾਲਣਾ ਕਰਵਾਈ ਜਾਵੇਗੀ ਅਤੇ ਸੇਫ ਸਕੂਲ ਪਾਲਿਸ ਤਹਿਤ ਸਮੇਂ ਸਮੇਂ ਤੇ ਸਕੂਲੀ ਬੱਸਾ/ਵੈਨਾਂ ਦੀ ਜਾਂਚ ਕਰਵਾਈ ਜਾਵੇਗੀ।

ਇਸ ਮੌਕੇ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਅਤੇ ਕਰਮਚਾਰੀ ਹਾਜ਼ਰ ਸਨ ।