ਸੁਤੰਤਰਤਾ ਦਿਵਸ ਦੇ ਪ੍ਰਬੰਧਾਂ ਸਬੰਧੀ ਸ੍ਰੀ ਅਨੰਦਪੁਰ ਸਾਹਿਬ ਵਿੱਚ ਮੀਟਿੰਗ 27 ਜੁਲਾਈ ਨੂੰ

1

ਸ੍ਰੀ ਅਨੰਦਪੁਰ ਸਾਹਿਬ  24 ਜੁਲਾਈ 2026 AJ DI Awaaj

Punjab Desk  : ਸੁਤੰਤਰਤਾ ਦਿਵਸ ਸਮਾਰੋਹ 15 ਅਗਸਤ ਨੂੰ ਉਪ ਮੰਡਲ ਦਫਤਰ ਸ੍ਰੀ ਅਨੰਦਪੁਰ ਸਾਹਿਬ ਵਿੱਚ ਮਨਾਉਣ ਸਬੰਧੀ ਇਕ ਵਿਸੇਸ਼ ਮੀਟਿੰਗ 27 ਜੁਲਾਈ ਨੂੰ ਸਵੇਰੇ 11 ਵਜੇ ਦਫਤਰ ਦੇ ਮੀਟਿੰਗ ਹਾਲ ਵਿੱਚ ਹੋਵੇਗੀ। ਜਿਸ ਵਿੱਚ ਇਸ ਪ੍ਰੋਗਰਾਮ ਦੀਆਂ ਤਿਆਰੀਆਂ ਬਾਰੇ ਵਿਚਾਰ ਵਟਾਂਦਰਾ ਕੀਤਾ ਜਾਵੇਗਾ।

       ਇਹ ਜਾਣਕਾਰੀ ਸੁਖਪਾਲ ਸਿੰਘ ਐਸ.ਡੀ.ਐਮ ਸ੍ਰੀ ਅਨੰਦਪੁਰ ਸਾਹਿਬ ਨੇ ਅੱਜ ਇਥੇ ਦਿੱਤੀ। ਉਹਨਾਂ ਨੇ ਦੱਸਿਆ ਕਿ ਮੀਟਿੰਗ ਵਿੱਚ ਸਮਾਰੋਹ ਦਾ ਸਥਾਨ ਅਤੇ ਹੋਣ ਵਾਲੇ ਪ੍ਰੋਗਰਾਮ ਬਾਰੇ ਵਿਚਾਰ ਵਟਾਂਦਰਾ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸਕੂਲ ਮੁਖੀ ਮੀਟਿੰਗ ਵਿਚ ਆਪਣੀ ਪੂਰੀ ਤਿਆਰੀ ਨਾਲ ਆਉਣ ਤਾਂ ਜੋ ਅਜ਼ਾਦੀ ਦਿਹਾੜੇ ਦੇ ਸਮਾਰੋਹ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਮਨਾਇਆ ਜਾਵੇ। ਉਨ੍ਹਾਂ ਨੇ ਕਿਹਾ ਕਿ ਇਸ ਵਾਰ ਅਜ਼ਾਦੀ ਦਿਹਾੜੇ ਦਾ ਸਮਾਗਮ ਬਹੁਤ ਹੀ ਪ੍ਰਭਾਵਸ਼ਾਲੀ ਹੋਵੇਗਾ। ਮੀਟਿੰਗ ਵਿੱਚ ਸੱਭਿਆਚਾਰਕ ਪ੍ਰੋਗਰਾਮ ਲਈ ਕਮੇਟੀ ਦੀ ਚੋਣ ਕੀਤੀ ਜਾਵੇਗੀ ਜੋ ਇਸ ਸਮਾਰੋਹ ਲਈ ਦੇਸ਼ ਭਗਤੀ ਅਤੇ ਸਭਿਆਚਾਰਕ ਪ੍ਰੋਗਰਾਮ  ਦੀਆਂ ਤਿਆਰੀਆਂ ਅਤੇ ਰਿਹਸਲ ਕਰਵਾਏਗੀ।