ਗਣਤੰਤਰ ਦਿਵਸ ਸਮਾਰੌਹ ਦੀਆਂ ਤਿਆਰੀਆਂ ਸਬੰਧੀ ਮੀਟਿੰਗ 7 ਜਨਵਰੀ ਨੂੰ ਹੋਵੇਗੀ

24

ਨੰਗਲ 05 ਜਨਵਰੀ 2025: Aj Di Awaaj

ਗਣਤੰਤਰ ਦਿਵਸ ਸਮਾਰੌਹ ਦੀਆਂ ਤਿਆਰੀਆਂ ਸਬੰਧੀ ਮੀਟਿੰਗ 07 ਜਨਵਰੀ ਨੂੰ ਨਗਰ ਕੋਂਸਲ ਨੰਗਲ ਦੇ ਮੀਟਿੰਗ ਹਾਲ ਵਿਖੇ ਸਵੇਰੇ 11 ਵਜੇ ਹੋਵੇਗੀ, ਜਿਸ ਵਿੱਚ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਤੇ ਸਕੂਲ ਮੁੱਖੀ ਸ਼ਾਮਿਲ ਹੋਣਗੇ।

    ਇਹ ਜਾਣਕਾਰੀ ਐਸ.ਡੀ.ਐਮ. ਦਫ਼ਤਰ ਦੇ ਇਕ ਬੁਲਾਰੇ ਨੇ ਅੱਜ ਇੱਥੇ ਦਿੱਤੀ। ਇਸ ਸਮਾਰੌਹ ਵਿੱਚ ਹੋਣ ਵਾਲੇ ਸੱਭਿਆਚਾਰਕ ਅਤੇ ਦੇਸ਼ ਭਗਤੀ ਦੇ ਪ੍ਰੋਗਰਾਮ ਦੀ ਚੋਣ ਕਰਨ ਲਈ ਕਮੇਟੀ ਦਾ ਗਠਨ ਕੀਤਾ ਜਾਵੇਗਾ। ਇਹ ਕਮੇਟੀ ਪ੍ਰੋਗਰਾਮਾਂ ਦੀ ਚੋਣ ਕਰਕੇ ਉਨ੍ਹਾਂ ਦੀ ਰਿਹਰਸਲ ਵੀ ਕਰਵਾਵੇਗੀ। ਵੱਖ ਵੱਖ ਸਕੂਲਾਂ ਦੇ ਮੁੱਖੀ ਇਸ ਮੀਟਿੰਗ ਵਿੱਚ ਸ਼ਾਮਿਲ ਹੋਣਗੇ ਅਤੇ ਸਮਾਰੌਹ ਲਈ ਪੀ.ਟੀ. ਸ਼ੋਅ ਮਾਰਚ ਪਾਸਟ, ਪ੍ਰੇਡ ਆਦਿ ਲਈ ਵੱਖ ਵੱਖ ਸਕੂਲਾਂ ਦੇ ਵਿਦਿਆਰਥੀਆਂ ਦੀ ਚੋਣ ਵੀ ਕੀਤੀ ਜਾਵੇਗੀ। ਇਸ ਸਮਾਰੌਹ ਨੂੰ ਪ੍ਰਭਾਵਸ਼ਾਲੀ ਬਣਾਉਣ ਲਈ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਦੀ ਡਿਊਟੀਆਂ ਵੀ ਇਸ ਮੀਟਿੰਗ ਵਿੱਚ ਲਗਾਈਆ ਜਾਣਗੀਆਂ। ਇਸ ਮੀਟਿੰਗ ਦੀ ਪ੍ਰਧਾਨਗੀ ਉੱਪ ਮੰਡਲ ਮੈਜਿਸਟ੍ਰੇਟ ਅਨਮਜੋਤ ਕੌਰ ਕਰਨਗੇ।