‘ ਉੱਨਤ ਕਿਸਾਨ ਐਪ ‘ ਸਬੰਧੀ ਨੋਡਲ ਅਫਸਰਾਂ ਨਾਲ ਮੀਟਿੰਗ

11

ਬਟਾਲਾ, 24 ਅਕਤੂਬਰ 2025 AJ DI Awaaj

Punjab Desk :  ਜ਼ਿਲ੍ਹਾ ਪ੍ਰਸ਼ਾਸਨ ਵੱਲ਼ੋਂ ਜਿੱਥੇ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਲਈ ਜਾਗਰੂਕ ਕੀਤੀ ਜਾ ਰਿਹਾ ਹੈ ਉਸ ਦੇ ਨਾਲ ਨਾਲ ਪਰਾਲੀ ਪ੍ਰਬੰਧਨ ਲਈ  ਖੇਤੀ ਮਸ਼ੀਨਰੀ ਦੀ ਵੱਧ ਤੋਂ ਵੱਧ ਵਰਤੋਂ ਕਰਨ ਦੀ ਅਪੀਲ ਕੀਤੀ ਜਾ ਰਹੀ ਹੈ।

ਈ.ਡੀ.ਓ. ਜੋਬਨਜੀਤ ਸਿੰਘ ਨੇ ਦੱਸਿਆ ਕਿ ਡਿਪਟੀ ਕਮਿਸ਼ਨਰ ਗੁਰਦਾਸਪੁਰ ਦੇ ਦਿਸ਼ਾ-ਨਿਰਦੇਸ਼ਾ ਹੇਠ ਕਿਸਾਨਾਂ ਨੂੰ ਪੰਜਾਬ ਸਰਕਾਰ ਵੱਲੋਂ ਸਬਸਿਡੀ ਤੇ ਮੁਹੱਈਆ ਕਰਵਾਈ ਖੇਤੀ ਮਸ਼ੀਨਰੀ ਦੀ ਵਰਤੋਂ ਕਰਨ ਲਈ ਜਾਗਰੂਕ ਕੀਤਾ ਜਾ ਰਿਹਾ ਹੈ। ਅੱਜ ਉਨ੍ਹਾਂ ਵੱਲ਼ੋਂ ਕਾਦੀਆਂ ਬਲਾਕ ਦੇ ਨੋਡਲ ਅਫਸਰਾਂ ਨਾਲ ‘ ਉੱਨਤ ਕਿਸਾਨ ਐਪ ‘ ਸਬੰਧੀ ਕਿਸਾਨਾਂ ਨਾਲ ਮੀਟਿੰਗ ਕੀਤੀ ਗਈ।

ਉਨ੍ਹਾਂ ਅੱਗੇ ਕਿਹਾ ਕਿ ਪਰਾਲੀ ਪ੍ਰਬੰਧਨ ਲਈ ਬੇਲਰ, ਸੁਪਰ ਸੀਡਰ, ਚੋਪਰ, ਸੁਪਰ ਐਸ.ਐਮ.ਐਸ ਤੇ ਹੈਪੀ ਸੀਡਰ ਵਰਗੀ ਮਸ਼ੀਨਰੀ ਉਪਲਬਧ ਹੈ ਤੇ ਕਿਸਾਨ ਇਸ ਦੀ ਵੱਧ ਤੋਂ ਵੱਧ ਵਰਤੋਂ ਕਰਕੇ ਪਰਾਲੀ ਦਾ ਨਿਪਟਾਰਾ ਇੰਨ ਸੀਟੂ ਤੇ ਐਕਸ ਸੀਟੂ ਤਕਨੀਕਾਂ ਨਾਲ ਕਰਨ। ਉਨ੍ਹਾਂ ਕਿਹਾ ਕਿ ਕਿਸਾਨ ਮਸ਼ੀਨਰੀ ਦੀ ਬੁਕਿੰਗ ਲਈ ਪੰਜਾਬ ਸਰਕਾਰ ਵੱਲੋਂ ਤਿਆਰ ਕੀਤੀ ‘ਉੱਨਤ ਕਿਸਾਨ’ ਐਪ ਦੀ ਵਰਤੋਂ ਕਰਨ।

 ਉਨ੍ਹਾਂ ਕਿਹਾ ਕਿ ‘ਉੱਨਤ ਕਿਸਾਨ’ ਐਪ ‘ਤੇ ਜ਼ਿਲ੍ਹੇ ਦੀਆਂ ਸੀ.ਆਰ.ਐਮ. ਮਸ਼ੀਨਾਂ ਨੂੰ ਮੈਪ ਕੀਤਾ ਗਿਆ ਹੈ ਅਤੇ ਕਿਸਾਨ ਇਸ ਮੋਬਾਈਲ ਐਪਲੀਕੇਸ਼ਨ ਰਾਹੀਂ ਆਪਣੇ ਆਸ-ਪਾਸ ਉਪਲਬਧ ਮਸ਼ੀਨ ਆਸਾਨੀ ਨਾਲ ਬੁੱਕ ਕਰਵਾ ਸਕਦੇ ਹਨ। ਉਨ੍ਹਾਂ ਦੱਸਿਆ ਕਿ ਮਸ਼ੀਨਾਂ ਦੀ ਬੁਕਿੰਗ ਪ੍ਰਕਿਰਿਆ ਵਿੱਚ ਕਿਸਾਨਾਂ ਦੀ ਸਹਾਇਤਾ ਲਈ ਨੋਡਲ ਅਫ਼ਸਰ ਤੇ ਵਿਲੇਜ਼ ਲੈਵਲ ਅਫ਼ਸਰ ਤਾਇਨਾਤ ਕੀਤੇ ਗਏ ਹਨ।