ਮਾਲੇਰਕੋਟਲਾ 08 ਅਗਸਤ 2025 AJ DI Awaaj
Punjab Desk : ਬੂਥ ਲੈਵਲ ਏਜੰਟਾਂ ਦੀ ਤਾਇਨਾਤੀ ਸਬੰਧੀ ਸਹਾਇਕ ਕਮਿਸ਼ਨਰ ਗੁਰਮੀਤ ਕੁਮਾਰ ਬਾਂਸਲ ਵੱਲੋਂ ਸਮੂਹ ਮਾਨਤਾ ਪ੍ਰਾਪਤ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਕੀਤੀ ਗਈ।
ਮੀਟਿੰਗ ਦੌਰਾਨ ਸਹਾਇਕ ਕਮਿਸ਼ਨਰ ਗੁਰਮੀਤ ਕੁਮਾਰ ਬਾਂਸਲ ਨੇ ਮਾਨਤਾ ਪ੍ਰਾਪਤ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਬੂਥ ਲੈਵਲ ਏਜੰਟਾਂ ਦੀ ਤਾਇਨਾਤੀ, ਵੋਟਰ ਸੂਚੀਆਂ ਦੀ ਵਿਸ਼ੇਸ਼ ਸਪੈਸ਼ਲ ਇੰਟੈਂਸਿਵ ਰਵੀਜ਼ਨ (Special Intensive Revision), ਰੇਸ਼ਨਲਲਾਈਜੇਸ਼ਨ (Rationalization) ਅਤੇ ਸ਼ਿਕਾਇਤ ਨਿਵਾਰਣ ਸਬੰਧੀ ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਤੋਂ ਵਿਸਥਾਰ ਨਾਲ ਜਾਣੂ ਕਰਵਾਇਆ ਅਤੇ ਜ਼ਿਲ੍ਹੇ ਦੇ ਸਮੂਹ ਪੋਲਿੰਗ ਸਟੇਸ਼ਨਾਂ ’ਤੇ ਬੂਥ ਲੈਵਲ ਅਫ਼ਸਰਾਂ ਦੀ ਸਹਾਇਤਾ ਲਈ ਬੂਥ ਲੈਵਲ ਏਜੰਟ ਤਾਇਨਾਤ ਕਰਨ ਦੀ ਅਪੀਲ ਕੀਤੀ। ਉਹਨਾਂ ਦੱਸਿਆ ਕਿ ਬੂਥ ਲੈਵਲ ਏਜੰਟ ਸਰਕਾਰੀ ਤਾਇਨਾਤੀ ਤੇ ਜਾਂ ਪੀ.ਐਸ.ਯੂ ਦੇ ਮੈਂਬਰ ਨਹੀਂ ਹੋਣੇ ਚਾਹੀਂਦੇ।
ਉਨ੍ਹਾਂ ਨੁਮਾਇੰਦਿਆਂ ਨੂੰ ਭਾਰਤ ਚੋਣ ਕਮਿਸ਼ਨ ਵੱਲੋਂ ਰਿਵਾਈਜ਼ ਕੀਤੇ ਬੀ.ਐਲ.ਏ.-2(BLA-2) ਫਾਰਮ ਬਾਰੇ ਵੀ ਜਾਣਕਾਰੀ ਦਿੱਤੀ ਅਤੇ ਬੂਥ ਲੈਵਲ ਏਜੰਟ ਦੀਆਂ ਜ਼ਿੰਮੇਵਾਰੀਆਂ ਬਾਰੇ ਦੱਸਿਆ ਕਿ ਉਨ੍ਹਾਂ ਵਲੋਂ ਪੋਲਿੰਗ ਏਰੀਏ ਵਿੱਚ ਵੋਟ ਬਣਾਉਣ ਤੋਂ ਰਹਿ ਗਏ 18 ਸਾਲ ਅਤੇ ਇਸ ਤੋਂ ਵੱਧ ਉਮਰ ਦੇ ਵਿਅਕਤੀਆਂ, ਮਰ ਚੁੱਕੇ ਅਤੇ ਸ਼ਿਫਟ ਹੋ ਚੁੱਕੇ ਵੋਟਰਾਂ ਦੀ ਸੂਚੀ ਬੂਥ ਲੈਵਲ ਅਫ਼ਸਰ ਨੂੰ ਪ੍ਰਦਾਨ ਕੀਤੀ ਜਾਣੀ ਹੈ। ਮੀਟਿੰਗ ਦੌਰਾਨ ਸਮੂਹ ਨੁਮਾਇੰਦਿਆਂ ਨੇ ਬੂਥ ਲੈਵਲ ਏਜੰਟ ਦੀ ਤਾਇਨਾਤੀ ਸਬੰਧੀ ਜਲਦ ਜਾਣਕਾਰੀ ਸਾਂਝੀ ਕਰਨ ਦਾ ਭਰੋਸਾ ਦਿਵਾਇਆ।
ਇਸ ਤੋਂ ਇਲਾਵਾ ਸਮੂਹ ਮਾਨਤਾ ਪ੍ਰਾਪਤ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਇਹ ਵੀ ਜਾਣਕਾਰੀ ਦਿੱਤੀ ਗਈ ਕਿ ਜਲਦ ਹੀ ਸਪੈਸ਼ਲ ਇੰਟੈਂਸਿਵ ਰਵੀਜ਼ਨ (Special Intensive Revision) ਅਤੇ ਰੇਸ਼ਨਲਲਾਈਜੇਸ਼ਨ (Rationalization) ਕਰਵਾਏ ਜਾਣ ਦੀ ਵੀ ਸੰਭਾਵਨਾ ਹੈ, ਜਿਸ ਸਬੰਧੀ ਸੰਭਾਵਿਤ ਨੁਕਤੇ ਵੀ ਵਿਚਾਰੇ ਗਏ। ਇਸ ਮੌਕੇ ਚੋਣਾਂ ਅਤੇ ਵੋਟਰ ਸੂਚੀ ਨਾਲ ਸਬੰਧਿਤ ਕਿਸੇ ਵੀ ਕਿਸਮ ਦੀ ਸਿਕਾਇਤ, ਸੁਝਾਅ ਜਾਂ ਜਾਣਕਾਰੀ ਪ੍ਰਾਪਤ ਕਰਨ ਲਈ ਜਿਲ੍ਹਾ ਮਾਲੇਰਕੋਟਲਾ ਵਿੱਚ ਪੈਂਦੇ ਦੇ ਵਿਧਾਨ ਸਭਾ ਚੋਣ ਹਲਕਿਆਂ ਦੇ ਚੋਣਕਾਰ ਰਜਿਸਟਰੇਸ਼ਨ ਅਫਸਰਾਂ -ਕਮ- ਉਪ ਮੰਡਲ ਮੈਜਿਸਟਰੇਟ ਦੇ ਦਫਤਰ ਜਾਂ ਜਿਲ੍ਹਾ ਦ ਦਫਤਰ ਅਤੇ ਟੋਲ ਫਰੀ ਨੰਬਰ 1950 ਤੇ ਸੰਪਰਕ ਕੀਤਾ ਜਾ ਸਕਦਾ ਹੈ। ਜੇਕਰ ਸਿਕਾਇਤ ਕਰਤਾ ਚੋਣਕਾਰ ਰਜਿਸਟਰੇਸ਼ਨ ਅਫਸਰ ਦੇ ਫੈਸਲੇ ਤੋਂ ਸੰਤੁਸ਼ਟ ਨਹੀਂ ਹੈ ਤਾਂ ਉਹ ਜ਼ਿਲ੍ਹਾ ਚੋਣ ਅਫਸਰ ਕੋਲ ਅਪੀਲ ਕਰ ਸਕਦਾ ਹੈ।
ਇਸ ਮੌਕੇ ਤਹਿਸ਼ੀਲਦਾਰ ਚੋਣ ਬ੍ਰਿਜ ਮੋਹਨ, ਜ਼ਿਲਾ ਪ੍ਰਧਾਨ ਆਮ ਆਦਮੀ ਪਾਰਟੀ ਪਿਆਰਾ ਸਿੰਘ, ਜ਼ਿਲਾ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਤਰਲੋਚਨ ਸਿੰਘ, ਜ਼ਿਲਾ ਪ੍ਰਧਾਨ ਬੀ.ਜੇ.ਪੀ ਜਗਤ ਕਥੂਰੀਆ, ਹਲਕਾ ਪ੍ਰਧਾਨ ਬੀ.ਐਸ.ਪੀ ਓਮ ਪ੍ਰਕਾਸ਼, ਸੀ.ਪੀ.ਆਈ.(ਐਮ) ਅਬਦੁਲ ਸਤਾਰ, ਮਨਪ੍ਰੀਤ ਸਿੰਘ ਤੋਂ ਇਲਾਵਾ ਵੱਖ ਵੱਖ ਪਾਰਟੀਆਂ ਦੇ ਨੁਮਾਇੰਦੇ ਵੀ ਮੌਜੂਦ ਸਨ ।
