Punjab 17 Nov 2026 AJ DI Awaaj
Punjab Desk : ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੀ ਜ਼ਮਾਨਤ ਅਤੇ ਅੰਤਰਿਮ ਪੈਰੋਲ ਨੂੰ ਲੈ ਕੇ ਅਹਿਮ ਅਪਡੇਟ ਸਾਹਮਣੇ ਆਈ ਹੈ। ਜਾਣਕਾਰੀ ਅਨੁਸਾਰ ਅੰਮ੍ਰਿਤਪਾਲ ਸਿੰਘ 21 ਨਵੰਬਰ ਨੂੰ ਪੰਜਾਬ ਪਹੁੰਚ ਰਹੇ ਹਨ।
ਇਸ ਸਬੰਧੀ ਜਾਣਕਾਰੀ ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਵੱਲੋਂ ਆਪਣੇ ਅਧਿਕਾਰਤ ਫੇਸਬੁੱਕ ਪੇਜ ‘ਤੇ ਸਾਂਝੀ ਕੀਤੀ ਗਈ ਹੈ। ਉਨ੍ਹਾਂ ਦੇ ਪੰਜਾਬ ਆਉਣ ਦੀ ਖ਼ਬਰ ਤੋਂ ਬਾਅਦ ਸਿਆਸੀ ਅਤੇ ਸਮਾਜਿਕ ਹਲਕਿਆਂ ਵਿੱਚ ਚਰਚਾ ਤੇਜ਼ ਹੋ ਗਈ ਹੈ।



















