ਬਟਾਲਾ/ਕਾਦੀਆਂ, 15 ਸਤੰਬਰ 2026 AJ DI Awaaj
Punjab Desk : ਪਸ਼ੂ ਪਾਲਣ, ਮੱਛੀ ਪਾਲਣ ਅਤੇ ਡੇਅਰੀ ਵਿਕਾਸ ਵਿਭਾਗ ਦੇ ਕੈਬਨਿਟ ਮੰਤਰੀ ਸ੍ਰੀ ਗੁਰਮੀਤ ਸਿੰਘ ਖੁੱਡੀਆਂ ਦੇ ਦਿਸ਼ਾ-ਨਿਰਦੇਸ਼ਾਂ ਅਤੇ ਡਾਇਰੈਕਟਰ ਡੇਅਰੀ ਵਿਕਾਸ ਵਿਭਾਗ ਸ੍ਰੀ ਵਰਿਆਮ ਸਿੰਘ ਅਤੇ ਡਿਪਟੀ ਡਾਇਰੈਕਟਰ ਡੇਅਰੀ, ਗੁਰਦਾਸਪੁਰ ਸ੍ਰੀ ਗੁਰਚਰਨ ਸਿੰਘ ਦੀ ਯੋਗ ਅਗਵਾਈ ਹੇਠ ਜ਼ਿਲ੍ਹਾ ਗੁਰਦਾਸਪੁਰ ਦੇ ਕਾਦੀਆਂ ਵਿਖੇ ਦੁੱਧ ਖਪਤਕਾਰ ਜਾਗਰੂਕਤਾ ਕੈਂਪ ਲਗਾਇਆ ਗਿਆ।
ਵਾਰਡ ਨੰਬਰ 8, ਕਾਦੀਆਂ ਵਿਖੇ ਲਗਾਏ ਗਏ ਇਸ ਕੈਂਪ ਦਾ ਮੁੱਖ ਉਦੇਸ਼ ਘਰਾਂ ਵਿੱਚ ਵਰਤੇ ਜਾਂਦੇ ਦੁੱਧ ਦੀ ਗੁਣਵੱਤਾ ਸਬੰਧੀ ਖਪਤਕਾਰਾਂ ਨੂੰ ਜਾਗਰੂਕ ਕਰਨਾ ਅਤੇ ਉਨ੍ਹਾਂ ਨੂੰ ਮਿਆਰੀ ਦੁੱਧ ਦੀ ਵਰਤੋਂ ਲਈ ਪ੍ਰੇਰਿਤ ਕਰਨਾ ਸੀ। ਇਸ ਮੌਕੇ ਵਿਭਾਗ ਵੱਲੋਂ ਲੋਕਾਂ ਲਈ ਮੁਫ਼ਤ ਦੁੱਧ ਪਰਖ ਕੈਂਪ ਵੀ ਲਗਾਇਆ ਗਿਆ, ਜਿਸ ਦੌਰਾਨ ਕੁੱਲ 22 ਦੁੱਧ ਦੇ ਸੈਂਪਲ ਲਏ ਗਏ।
ਦੁੱਧ ਦੇ ਸੈਂਪਲਾਂ ਦੀ ਜਾਂਚ ਦੌਰਾਨ 14 ਸੈਂਪਲਾਂ ਵਿੱਚ ਪਾਣੀ ਦੀ ਮਾਤਰਾ ਵੱਧ ਪਾਈ ਗਈ, ਜਦਕਿ 8 ਸੈਂਪਲ ਮਿਆਰਾਂ ਅਨੁਸਾਰ ਪਾਏ ਗਏ। ਜਾਂਚ ਕੀਤੇ ਗਏ ਕਿਸੇ ਵੀ ਸੈਂਪਲ ਵਿੱਚ ਕੋਈ ਹਾਨੀਕਾਰਕ ਪਦਾਰਥ ਨਹੀਂ ਪਾਇਆ ਗਿਆ। ਸਾਰੇ ਸੈਂਪਲਾਂ ਦੀ ਜਾਂਚ ਡੇਅਰੀ ਇੰਸਪੈਕਟਰ ਸ੍ਰੀ ਬਰਜਿੰਦਰ ਸਿੰਘ ਅਤੇ ਡੇਅਰੀ ਇੰਸਪੈਕਟਰ ਮਿਸ ਅਨੂੰ ਵੱਲੋਂ ਕੀਤੀ ਗਈ।
ਇਸ ਮੌਕੇ ਵਿਭਾਗੀ ਟੀਮ ਵੱਲੋਂ ਕਲੋਨੀ ਨਿਵਾਸੀਆਂ ਨੂੰ ਦੁੱਧ ਦੀ ਗੁਣਵੱਤਾ ਪ੍ਰਤੀ ਸੁਚੇਤ ਰਹਿਣ ਅਤੇ ਚੰਗੀ ਕੁਆਲਟੀ ਵਾਲਾ ਦੁੱਧ ਹੀ ਵਰਤਣ ਲਈ ਪ੍ਰੇਰਿਤ ਕੀਤਾ ਗਿਆ। ਵਿਭਾਗੀ ਅਧਿਕਾਰੀਆਂ ਨੇ ਕਿਹਾ ਕਿ ਅਜਿਹੇ ਜਾਗਰੂਕਤਾ ਕੈਂਪਾਂ ਦਾ ਮੁੱਖ ਮਕਸਦ ਲੋਕਾਂ ਨੂੰ ਸਿਹਤਮੰਦ ਅਤੇ ਮਿਆਰੀ ਦੁੱਧ ਦੀ ਵਰਤੋਂ ਸਬੰਧੀ ਜਾਣਕਾਰੀ ਦੇਣਾ ਹੈ।



















