ਅੰਮ੍ਰਿਤਸਰ: 31 Dec 2025 AJ DI Awaaj
Punjab Desk : ਅੰਮ੍ਰਿਤਸਰ ਤੋਂ ਇੱਕ ਵਾਰ ਫਿਰ ਗੋ*ਲੀਬਾਰੀ ਦੀ ਗੰਭੀਰ ਘਟਨਾ ਸਾਹਮਣੇ ਆਈ ਹੈ। ਪਿੰਡ ਬਲਕਲਾਂ ਵਿੱਚ ਮਾਮੂਲੀ ਤਕਰਾਰ ਤੋਂ ਬਾਅਦ ਜੰਝ ਘਰ ਦੇ ਅੰਦਰ ਅੰਨ੍ਹੇਵਾਹ ਫਾਇ*ਰਿੰਗ ਹੋ ਗਈ, ਜਿਸ ਵਿੱਚ 22 ਸਾਲਾ ਨੌਜਵਾਨ ਦੀ ਮੌ*ਤ ਹੋ ਗਈ, ਜਦਕਿ ਇੱਕ ਹੋਰ ਨੌਜਵਾਨ ਗੰਭੀਰ ਰੂਪ ਵਿੱਚ ਜ਼*ਖ਼ਮੀ ਹੋ ਗਿਆ।
ਮ੍ਰਿ*ਤਕ ਦੀ ਪਛਾਣ ਸਿਮਰਨਜੀਤ ਸਿੰਘ ਵਜੋਂ ਹੋਈ ਹੈ। ਜ਼*ਖ਼ਮੀ ਨੌਜਵਾਨ ਨੂੰ ਤੁਰੰਤ ਅੰਮ੍ਰਿਤਸਰ ਦੇ ਗੁਰੂ ਨਾਨਕ ਦੇਵ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ। ਇਹ ਘਟਨਾ ਸ਼ਾਮ ਕਰੀਬ ਪੰਜ ਵਜੇ ਦੇ ਆਸ-ਪਾਸ ਵਾਪਰੀ, ਜਿਸ ਨਾਲ ਮੌਕੇ ‘ਤੇ ਮੌਜੂਦ ਲੋਕਾਂ ਵਿੱਚ ਦਹਿਸ਼ਤ ਫੈਲ ਗਈ।
ਜ਼ਖ਼ਮੀ ਨੌਜਵਾਨ ਨੇ ਦੱਸਿਆ ਕਿ ਉਹ ਆਪਣੇ ਦੋਸਤਾਂ ਨਾਲ ਜੰਝ ਘਰ ਵਿੱਚ ਮੌਜੂਦ ਸੀ, ਜਿੱਥੇ ਕਿਸੇ ਗੱਲ ਨੂੰ ਲੈ ਕੇ ਅਚਾਨਕ ਤਕਰਾਰ ਹੋ ਗਈ। ਇਸ ਤੋਂ ਬਾਅਦ ਕੁਝ ਨੌਜਵਾਨਾਂ ਨੇ ਪਿਸ*ਤੌਲ ਕੱਢ ਕੇ ਗੋ*ਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ। ਗੋਲੀਬਾਰੀ ਦੌਰਾਨ ਇੱਕ ਗੋਲੀ ਉਸਦੀ ਲੱਤ ਵਿੱਚ ਲੱਗੀ, ਜਦਕਿ ਸਿਮਰਨਜੀਤ ਸਿੰਘ ਗੰਭੀਰ ਤੌਰ ‘ਤੇ ਜ਼ਖ਼*ਮੀ ਹੋ ਗਿਆ।
ਉਸਨੇ ਇਹ ਵੀ ਦੱਸਿਆ ਕਿ ਕੁਝ ਦਿਨ ਪਹਿਲਾਂ ਫ਼ੋਨ ‘ਤੇ ਵੀ ਆਪਸੀ ਤਕਰਾਰ ਹੋਈ ਸੀ, ਪਰ ਕੋਈ ਵੱਡੀ ਰੰਜਿਸ਼ ਨਹੀਂ ਸੀ। ਮਾਮਲਾ ਅਚਾਨਕ ਭੜਕ ਗਿਆ ਅਤੇ ਹਿੰ*ਸਕ ਰੂਪ ਧਾਰ ਗਿਆ।
ਪੁਲਿਸ ਅਧਿਕਾਰੀਆਂ ਮੁਤਾਬਕ ਸ਼ੁਰੂਆਤੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਪੰਜ-ਛੇ ਦਿਨ ਪਹਿਲਾਂ ਦੋਨਾਂ ਧਿਰਾਂ ਵਿਚਕਾਰ ਮਾਮੂਲੀ ਝਗੜਾ ਹੋਇਆ ਸੀ, ਜਿਸ ਦੀ ਰੰਜਿਸ਼ ਕਾਰਨ ਇਹ ਗੋ*ਲੀਬਾਰੀ ਹੋਈ। ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ ਅਤੇ ਜ਼*ਖ਼ਮੀ ਦੇ ਬਿਆਨ ਦਰਜ ਕੀਤੇ ਜਾ ਰਹੇ ਹਨ।
ਪੁਲਿਸ ਵੱਲੋਂ ਕਿਹਾ ਗਿਆ ਹੈ ਕਿ ਮਾਮਲੇ ਵਿੱਚ ਕੇਸ ਦਰਜ ਕਰਕੇ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ। ਫਿਲਹਾਲ ਪਿੰਡ ਵਿੱਚ ਪੁਲਿਸ ਤਾਇਨਾਤ ਕਰ ਦਿੱਤੀ ਗਈ ਹੈ ਅਤੇ ਮਾਹੌਲ ਤਣਾਅਪੂਰਨ ਬਣਿਆ ਹੋਇਆ ਹੈ।














