ਬਰੇਲੀ ਵਿੱਚ ਨਾਬਾਲਗ ਵਿਦਿਆਰਥਣ ਨਾਲ ਜਬਰ ਜ*ਨਾਹ ਦਾ ਦੋਸ਼

34

ਬਰੇਲੀ 15 May 2026 AJ DI Awaaj

National Desk :  ਉੱਤਰ ਪ੍ਰਦੇਸ਼ ਦੇ Bareilly ਜ਼ਿਲ੍ਹੇ ਦੇ ਬਹੇੜੀ ਖੇਤਰ ਵਿੱਚ ਇੱਕ ਹੋਟਲ ਅੰਦਰ ਨਾਬਾਲਗ ਵਿਦਿਆਰਥਣ ਨਾਲ ਕਥਿਤ ਜਬਰ ਜਨਾ*ਹ ਦਾ ਮਾਮਲਾ ਸਾਹਮਣੇ ਆਇਆ ਹੈ। ਪੁਲਿਸ ਨੇ ਦੋਸ਼ੀ ਨੌਜਵਾਨ ਨੂੰ ਗ੍ਰਿਫ਼*ਤਾਰ ਕਰਕੇ ਉਸ ਖ਼ਿਲਾਫ਼ ਬਲਾ*ਤਕਾਰ ਅਤੇ ਪੋਕਸੋ ਐਕਟ ਤਹਿਤ ਕੇਸ ਦਰਜ ਕਰ ਲਿਆ ਹੈ।

ਪੁਲਿਸ ਅਨੁਸਾਰ ਪੀੜਤਾ ਨੇ ਸ਼ਿਕਾਇਤ ਵਿੱਚ ਦੱਸਿਆ ਕਿ ਦੋਸ਼ੀ ਮੁਜਾਹਿਦ, ਜੋ ਬਹੇੜੀ ਦਾ ਰਹਿਣ ਵਾਲਾ ਹੈ ਅਤੇ ਬਿਰਿਆਨੀ ਵੇਚਣ ਦਾ ਕੰਮ ਕਰਦਾ ਹੈ, ਉਸਨੂੰ ਹੋਟਲ ਵਿੱਚ ਲੈ ਗਿਆ ਜਿੱਥੇ ਉਸ ਨਾਲ ਜਬਰ ਜ*ਨਾਹ ਕੀਤਾ ਗਿਆ। ਪੀੜਤਾ ਮਿਰਜ਼ਾਪੁਰ ਦੀ ਰਹਿਣ ਵਾਲੀ ਦੱਸੀ ਜਾ ਰਹੀ ਹੈ ਅਤੇ ਬਹੇੜੀ ਦੇ ਰੁੜਕੀ ਇਲਾਕੇ ਵਿੱਚ ਸਰਕਾਰੀ ਪੌਲੀਟੈਕਨਿਕ ਵਿੱਚ ਡਿਪਲੋਮਾ ਕਰ ਰਹੀ ਹੈ।

ਬਹੇੜੀ ਸਰਕਲ ਅਫ਼ਸਰ ਅਰੁਣ ਸਿੰਘ ਨੇ ਦੱਸਿਆ ਕਿ ਲਗਭਗ 16 ਸਾਲਾ ਲੜਕੀ ਦੀ ਸ਼ਿਕਾਇਤ ਦੇ ਆਧਾਰ ‘ਤੇ ਭਾਰਤੀ ਨਿਆਂ ਸੰਹਿਤਾ ਦੀ ਧਾਰਾ 64(1) ਅਤੇ ਪੋਕਸੋ ਐਕਟ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਦੋਸ਼ੀ ਨੂੰ ਗ੍ਰਿ*ਫ਼ਤਾਰ ਕਰਕੇ ਪੁੱਛਗਿੱਛ ਕੀਤੀ ਜਾ ਰਹੀ ਹੈ, ਜਦਕਿ ਪੀੜਤਾ ਨੂੰ ਮੈਡੀਕਲ ਜਾਂਚ ਲਈ ਭੇਜਿਆ ਗਿਆ ਹੈ।

ਘਟਨਾ ਤੋਂ ਬਾਅਦ ਕੁਝ ਹਿੰਦੂ ਸੰਗਠਨਾਂ ਦੇ ਕਾਰਕੁਨ ਹੋਟਲ ਦੇ ਬਾਹਰ ਇਕੱਠੇ ਹੋ ਗਏ ਅਤੇ ਕਾਰਵਾਈ ਦੀ ਮੰਗ ਕੀਤੀ। ਸੰਗਠਨਾਂ ਨੇ ਦੋਸ਼ ਲਗਾਇਆ ਕਿ ਹੋਟਲ ਵਿੱਚ ਬਿਨਾਂ ਤਸਦੀਕ ਨਾਬਾਲਗ ਲੜਕੀਆਂ ਨੂੰ ਰਹਿਣ ਦੀ ਇਜਾਜ਼ਤ ਦਿੱਤੀ ਜਾਂਦੀ ਹੈ।

ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ ਅਤੇ ਹੋਟਲ ਦੇ ਰਜਿਸਟਰ ਅਤੇ ਸੀਸੀਟੀਵੀ ਫੁਟੇਜ ਦੀ ਜਾਂਚ ਕੀਤੀ ਜਾ ਰਹੀ ਹੈ। ਨਾਲ ਹੀ ਲੜਕੀ ਦੇ ਪਰਿਵਾਰ ਨੂੰ ਵੀ ਸੂਚਿਤ ਕਰ ਦਿੱਤਾ ਗਿਆ ਹੈ।