ਕਾਦੀਆਂ/ਬਟਾਲਾ, 9 ਸਤੰਬਰ 2026 AJ DI Awaaj
Punjab Desk : ਕਾਦੀਆਂ ਹਲਕੇ ਦੇ ਇੰਚਾਰਜ ਗੁਰਇਕਬਾਲ ਸਿੰਘ ਮਾਹਲ ਦੀ ਅਗਵਾਈ ਵਿੱਚ ਕਾਦੀਆਂ ਵਿਖੇ ਸਫ਼ਾਈ ਮੁਹਿੰਮ ਤਹਿਤ ਸਫ਼ਾਈ ਕੀਤੀ ਗਈ।
ਇਸ ਮੌਕੇ ਗੱਲਬਾਤ ਕਰਦਿਆਂ ਗੁਰਇਕਬਾਲ ਸਿੰਘ ਮਾਹਲ ਨੇ ਦੱਸਿਆ ਕਾਦੀਆ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਵਿੱਚ ਸਫ਼ਾਈ ਕਰਮਚਾਰੀਆਂ ਵੱਲੋਂ ਪੂਰੀ ਤਨਦੇਹੀ ਅਤੇ ਇਮਾਨਦਾਰੀ ਨਾਲ ਆਪਣੀ ਡਿਊਟੀ ਨਿਭਾਈ ਜਾ ਰਹੀ ਹੈ।
ਉਨ੍ਹਾਂ ਕਿਹਾ ਕਿ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਰਾਜ ਸਰਕਾਰ ਵੱਲੋਂ ਸੂਬੇ ਨੂੰ ਸਾਫ਼-ਸੁਥਰਾ ਤੇ ਸੁੰਦਰ ਬਣਾਉਣ ਲਈ ਅਣਥੱਕ ਯਤਨ ਕੀਤੇ ਜਾ ਰਹੇ ਹਨ।
ਉਨ੍ਹਾਂ ਦੱਸਿਆ ਕਿ ਪਿਛਲੇ ਕਈ ਸਾਲਾਂ ਤੋਂ ਸ਼ਹਿਰ ਦੇ ਨਾਲਿਆਂ ਦੀ ਸਫ਼ਾਈ ਨਾ ਹੋਣ ਕਾਰਨ ਕਈ ਨਾਲੇ ਗੰਦਗੀ ਅਤੇ ਮਿੱਟੀ ਨਾਲ ਭਰ ਗਏ ਹਨ। ਹੁਣ ਨਗਰ ਕੌਂਸਲ ਵੱਲੋਂ ਇਨ੍ਹਾਂ ਨਾਲਿਆਂ ਦੀ ਸਫ਼ਾਈ ਦਾ ਕੰਮ ਲਗਾਤਾਰ ਜਾਰੀ ਹੈ। ਉਨ੍ਹਾਂ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਕਾਦੀਆ ਸ਼ਹਿਰ ਦੇ ਸਾਰੇ ਵਾਰਡਾਂ ਦੇ ਸਾਰੇ ਨਾਲਿਆਂ ਦੀ ਸਫ਼ਾਈ ਕਰਕੇ ਪਾਣੀ ਦੀ ਨਿਕਾਸੀ ਨੂੰ ਸੁਚਾਰੂ ਬਣਾਇਆ ਜਾਵੇਗਾ, ਤਾਂ ਜੋ ਸ਼ਹਿਰ ਵਾਸੀਆਂ ਨੂੰ ਪਾਣੀ ਖੜ੍ਹੇ ਹੋਣ ਦੀ ਸਮੱਸਿਆ ਤੋਂ ਰਾਹਤ ਮਿਲ ਸਕੇ।
ਉਨ੍ਹਾਂ ਸਮੂਹ ਸ਼ਹਿਰ ਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਸ਼ਹਿਰ ਨੂੰ ਸਾਫ਼-ਸੁਥਰਾ ਰੱਖਣ ਵਿੱਚ ਆਪਣੀ ਜ਼ਿੰਮੇਵਾਰੀ ਨਿਭਾਓ। ਨਾਲਿਆਂ ਵਿੱਚ ਕੂੜਾ-ਕਰਕਟ ਅਤੇ ਪਲਾਸਟਿਕ ਦੇ ਲਿਫ਼ਾਫ਼ੇ ਨਾ ਸੁੱਟੋ ਅਤੇ ਪਲਾਸਟਿਕ ਦੇ ਲਿਫ਼ਾਫ਼ਿਆਂ ਦੀ ਘੱਟ ਤੋਂ ਘੱਟ ਵਰਤੋਂ ਕਰੋ।



















