ਜੈਤੋ 16 ਮਈ 2025 Aj Di Awaaj
ਮੁੱਖ ਮੰਤਰੀ ਪੰਜਾਬ ਸ ਭਗਵੰਤ ਸਿੰਘ ਮਾਨ ਅਗਵਾਈ ਹੇਠ ਪੰਜਾਬ ਸਿੱਖਿਆ ਦੇ ਖੇਤਰ ਵਿੱਚ ਨਵੀਆਂ ਪੁਲਾਂਘਾ ਪੁੱਟ ਰਿਹਾ ਹੈ ਅਤੇ ਵਿਦਿਆਰਥੀਆਂ ਨੂੰ ਵਧੀਆ ਮਾਹੌਲ ਦੇ ਨਾਲ-ਨਾਲ ਮਿਆਰੀ ਸਿੱਖਿਆ ਦਿੱਤੀ ਜਾ ਰਹੀ ਹੈ।ਇਹ ਪ੍ਰਗਟਾਵਾ ਹਲਕਾ ਜੈਤੋ ਦੇ ਵਿਧਾਇਕ ਸ. ਅਮੋਲਕ ਸਿੰਘ ਨੇ ਅੱਜ ਹਲਕੇ ਦੇ ਵੱਖ ਵੱਖ ਸਕੂਲਾਂ ਵਿੱਚ ਵਿਕਾਸ ਕਾਰਜਾਂ ਦਾ ਉਦਘਾਟਨ ਕਰਨ ਮੌਕੇ ਕੀਤਾ।
ਵਿਧਾਇਕ ਸ.ਅਮੋਲਕ ਸਿੰਘ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਰਣ ਸਿੰਘ ਵਾਲਾ ਵਿਖੇ 9.76 ਲੱਖ ਦੀ ਲਾਗਤ ਨਾਲ ਸਕੂਲ ਦੀ ਮੁਰੰਮਤ ਆਦਿ ਅਤੇ ਸਰਕਾਰੀ ਮਿਡਲ ਸਕੂਲ ਰਣ ਸਿੰਘ ਵਾਲਾ ਵਿਖੇ 01.2 ਲੱਖ ਰੁਪਏ ਦੀ ਲਾਗਤ ਨਾਲ ਸਕੂਲ ਦੀ ਮੇਜਰ ਰਿਪੇਅਰ ਅਤੇ ਹੋਰ ਵੱਖ ਵੱਖ ਵਿਕਾਸ ਕੰਮਾਂ ਦਾ ਉਦਘਾਟਨ ਕੀਤਾ ਗਿਆ ।
ਇਸ ਮੌਕੇ ਆਪਣ ਸੰਬੋਧਨ ਵਿਚ ਉਨ੍ਹਾਂ ਕਿਹਾ ਕਿ ਸਿਰਫ਼ ਸਿੱਖਿਆ ਹੀ ਨਹੀਂ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਸਰਬਪੱਖੀ ਵਿਕਾਸ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ’ਪੰਜਾਬ ਸਿੱਖਿਆ ਕ੍ਰਾਂਤੀ’ ਤਹਿਤ ਸਰਕਾਰੀ ਸਕੂਲਾਂ ਵਿਚ ਸਮੇਂ ਦੀ ਮੰਗ ਅਨੁਸਾਰ ਬੁਨਿਆਦੀ ਢਾਂਚੇ ਦੀ ਸਥਾਪਤੀ ਅਤੇ ਵਿਦਿਆਰਥੀਆਂ ਨੂੰ ਲੋੜੀਂਦੀਆਂ ਸਹੂਲਤਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ ਜੋ ਅਧਿਆਪਕਾਂ-ਵਿਦਿਆਰਥੀਆਂ ਲਈ ਲਾਹੇਵੰਦ ਹਨ।
ਇਸ ਮੌਕੇ ਉਨ੍ਹਾਂ ਇਹ ਵੀ ਕਿਹਾ ਕਿ ਪੰਜਾਬ ਸਰਾਕਰ ਸੂਬੇ ਦੇ ਵਿਕਾਸ ਲਈ ਹਰ ਸੰਭਵ ਕੋਸ਼ਿਸ਼ ਕਰ ਰਹੀ ਹੈ। ਇਸੇ ਤਹਿਤ ਅੱਜ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਸ਼ੁਰੂ ਕੀਤੀ ਜਾ ਰਹੀ ਹੈ। ਇਸ ਤਹਿਤ ਵੱਖ ਵੱਖ ਪਿੰਡਾ ਵਿਚ ਜਾ ਕੇ ਨਸ਼ਿਆਂ ਦੇ ਬੁਰੇ ਪ੍ਰਭਾਵਾਂ ਬਾਰੇ ਲੋਕਾਂ ਨੂੰ ਜਾਣੂੰ ਕਰਵਾਇਆ ਜਾਵੇਗਾ। ਉਨ੍ਹਾਂ ਬੱਚਿਆਂ/ਮਾਪਿਆਂ ਨੂੰ ਵੀ ਸੁਝਾਅ ਦਿੱਤਾ ਕਿ ਜੇਕਰ ਤੁਹਾਡੇ ਪਿੰਡਾਂ ਵਿਚ ਜਾਂ ਆਸ ਪਾਸ ਕੋਈ ਨਸ਼ਾ ਤਸਕਰ ਨਜਰ ਆਉਂਦਾ ਹੈ ਤਾਂ ਪ੍ਰਸ਼ਾਸਨ ਦੇ ਧਿਆਨ ਵਿਚ ਜਰੂਰ ਲਿਆਂਦਾ ਜਾਵੇ, ਤਾਂ ਜੋ ਉਸ ਖਿਲਾਫ ਬਣਦੀ ਕਾਰਵਾਈ ਕੀਤੀ ਜਾ ਸਕੇ।
ਇਸ ਮੌਕੇ ਬੀ.ਪੀ.ਈ.ਓ ਸੁਸ਼ੀਲ ਕੁਮਾਰ ਆਹੂਜਾ, ਬਲਾਕ ਕੁਆਰਡੀਨੇਟਰ ਸ਼੍ਰੀ ਪੰਨਾ ਲਾਲ, ਸਰਪੰਚ ਬਲਵਿੰਦਰ ਕੌਰ, ਚੇਅਰਮੈਨ ਗੋਬਿੰਦਰ ਸਿੰਘ ਵਾਲੀਆ, ਸਕੂਲ ਮੁਖੀ ਅਮੋਲਕ ਸਿੰਘ ਸਿੱਧੂ, ਸੀ.ਐਚ.ਟੀ ਹਰਜੀਤ ਸਿੰਘ ਬਰਗਾੜੀ, ਸੀ.ਐਚ.ਟੀ ਜਸਵੰਤ ਸਿੰਘ ਬਾਜਾਖਾਨਾ, ਕਪਿਲ ਸਿੱਖਿਆ ਕ੍ਰਾਂਤੀ ਕੁਆਡੀਨੇਟਰ, ਵਿਨੈ ਗੋਇਲ ਸਿੱਖਿਆ ਕ੍ਰਾਂਤੀ ਕੁਆਰਡੀਨੇਟਰ ਅਤੇ ਸਕੂਲਾਂ ਦਾ ਸਟਾਫ ਹਾਜ਼ਰ ਸਨ
