ਵਿਧਾਇਕ ਡਾ. ਇਸ਼ਾਂਕ ਕੁਮਾਰ ਨੇ ਵੰਡੀਆਂ 191 ਰਾਸ਼ਨ ਕਿੱਟਾਂ

31

ਚੱਬੇਵਾਲ/ਹੁਸ਼ਿਆਰਪੁਰ, 13 ਜੂਨ 2026 AJ DI Awaaj

Punjab Desk : ਪੰਜਾਬ ਸਰਕਾਰ ਦੀ ‘ਮੇਰੀ ਰਸੋਈ’ ਤਹਿਤ ਵਿਧਾਇਕ ਡਾ. ਇਸ਼ਾਂਕ ਕੁਮਾਰ ਨੇ ਅੱਜ ਨੇੜਲੇ ਪਿੰਡ ਠੱਕਰਵਾਲ ਵਿੱਚ 191 ਲਾਭਪਾਤਰੀ ਪਰਿਵਾਰਾਂ ਨੂੰ ਰਾਸ਼ਨ ਕਿੱਟਾਂ ਵੰਡਦਿਆਂ ਕਿਹਾ ਕਿ ਸੂਬਾ ਸਰਕਾਰ ਹਰ ਵਰਗ ਦੀ ਭਲਾਈ ਲਈ ਲਗਾਤਾਰ ਇਤਿਹਾਸਿਕ ਫ਼ੈਸਲੇ ਲੈ ਰਹੀ ਹੈ।

ਪਿੰਡ ਵਿਚ ਸਮਾਗਮ ਨੂੰ ਸੰਬੋਧਨ ਕਰਦਿਆਂ ਵਿਧਾਇਕ ਡਾ. ਇਸ਼ਾਂਕ ਕੁਮਾਰ ਨੇ ਕਿਹਾ ਕਿ ਪੰਜਾਬ ਸਰਕਾਰ ਲੋੜਵੰਦ ਅਤੇ ਆਰਥਿਕ ਤੌਰ ’ਤੇ ਕਮਜ਼ੋਰ ਪਰਿਵਾਰਾਂ ਦੀ ਸਹਾਇਤਾ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਦੱਸਿਆ ਕਿ ਹਰ ਲਾਭਪਾਤਰੀ ਪਰਿਵਾਰ ਨੂੰ ਹਰ ਤਿੰਨ ਮਹੀਨੇ ਬਾਅਦ ਇੱਕ ਵਿਸ਼ੇਸ਼ ਤੌਰ ’ਤੇ ਤਿਆਰ ਕੀਤੀ ਰਸੋਈ ਕਿੱਟ ਦਿੱਤੀ ਜਾਵੇਗੀ ਜਿਸ ਵਿਚ ਸਰੋਂ ਦਾ ਤੇਲ, ਦਾਲਾਂ, ਖੰਡ, ਨਮਕ, ਹਲਦੀ ਅਤੇ ਹੋਰ ਰੋਜ਼ਾਨਾ ਵਰਤੋਂ ਦੀਆਂ ਜ਼ਰੂਰੀ ਕਰਿਆਨੇ ਦੀਆਂ ਵਸਤਾਂ ਸ਼ਾਮਲ ਹੋਣਗੀਆਂ। ਉਨ੍ਹਾਂ ਕਿਹਾ ਕਿ ਇਹ ਯੋਜਨਾ ਮਹਿੰਗਾਈ ਕਾਰਨ ਵਧ ਰਹੇ ਘਰੇਲੂ ਖਰਚਿਆਂ ਨਾਲ ਜੂਝ ਰਹੇ ਲੋੜਵੰਦ ਪਰਿਵਾਰਾਂ ਲਈ ਵੱਡੀ ਰਾਹਤ ਸਾਬਤ ਹੋਵੇਗੀ।

ਵਿਧਾਇਕ ਨੇ ਪਿੰਡ ਠੱਕਰਵਾਲ ਵਿਖੇ ਹੋਣ ਵਾਲੇ ਵਿਕਾਸ ਕਾਰਜਾਂ  ਦੀ ਗੱਲ ਕਰਦਿਆਂ ਵਿਧਾਇਕ ਡਾ. ਇਸ਼ਾਂਕ ਕੁਮਾਰ ਨੇ ਕਿਹਾ ਕਿ ਪਿੰਡ ਦੇ ਅੰਦਰ 50 ਲੱਖ ਰੁਪਏ ਦੇ ਵਿਕਾਸ ਕਾਰਜਾਂ ਦੇ ਨਾਲ-ਨਾਲ ਪਿੰਡ ਨੂੰ ਜੁੜਦੀਆਂ ਮੁੱਖ ਸੜਕਾਂ ਦੇ ਨਵੀਨੀਕਰਨ 3.51 ਕਰੋੜ ਰੁਪਏ ਦੇ ਕਰੀਬ ਖ਼ਰਚ ਆਉਣਗੇ । ਉਨ੍ਹਾਂ ਕਿਹਾ ਕਿ ਇਸ ਤਰ੍ਹਾਂ 4.01 ਕਰੋੜ ਰੁਪਏ ਨਾਲ ਵੱਖ-ਵੱਖ ਵਿਕਾਸ ਕਾਰਜ ਮੁਕੰਮਲ ਹੋਣ ਨਾਲ ਨਾ ਸਿਰਫ ਠੱਕਰਵਾਲ ਪਿਂਡ ਦੀ ਸਗੋਂ ਨਾਲ ਲੱਗਦੇ ਇਲਾਕਿਆਂ ਦੀ ਵੀ ਨੁਹਾਰ ਬਦਲ ਜਾਵੇਗੀ।  ਉਨ੍ਹਾਂ ਕਿਹਾ ਕਿ ਇਹ ਬੁਨਿਆਦੀ ਢਾਂਚੇ ਨਾਲ ਸੰਬੰਧਤ ਵਿਕਾਸੀ ਪ੍ਰੋਜੈਕਟ ਮਨਜ਼ੂਰ ਹੋ ਚੁੱਕੇ ਹਨ , ਜਿਨ੍ਹਾਂ ਦਾ ਉਦੇਸ਼ ਨਾਗਰਿਕ ਸਹੂਲਤਾਂ ਨੂੰ ਮਜ਼ਬੂਤ ਕਰਨਾ ਅਤੇ ਇਲਾਕੇ ਵਿੱਚ ਆਵਾਜਾਈ ਸੰਪਰਕ ਨੂੰ ਬਿਹਤਰ ਬਣਾਉਣਾ ਹੈ।

ਵਿਧਾਇਕ ਨੇ ਵਿਕਾਸ ਕਾਰਜਾਂ ਬਾਰੇ ਵਿਸਥਾਰ ਵਿਚ ਦੱਸਦਿਆਂ ਕਿਹਾਬਕਿ ਇਨ੍ਹਾਂ ਪ੍ਰੋਜੈਕਟਾਂ ਵਿੱਚ  ਪਿੰਡ ਠੱਕਰਵਾਲ ਵਿਖੇ 3.50 ਲੱਖ ਰੁਪਏ ਦੀ ਲਾਗਤ ਨਾਲ ਬਨਣ ਵਾਲਾ ਸਟੇਡੀਅਮ, 5 ਲੱਖ ਰੁਪਏ ਨਾਲ ਗਲੀਆਂ ਅਤੇ ਨਾਲੀਆਂ ਦੇ ਕੰਮ, 3 ਲੱਖ ਰੁਪਏ ਨਾਲ ਸਰਕਾਰੀ ਹਾਈ ਸਕੂਲ ਵਿੱਚ ਰਸੋਈਘਰ, 2 ਲੱਖ ਰੁਪਏ ਨਾਲ ਉਸਾਰੀ ਦਾ ਕਾਰਜ ਸ਼ਾਮਲ ਹੈ। ਇਸ ਤੋਂ ਇਲਾਵਾ ਮੁੱਖ ਸੜਕ ਤੋਂ ਮਾਂਝ ਜਠੇਰੇ ਰੰਗਲਾ ਪੰਜਾਬ ਤੱਕ ਗਲੀ ਅਤੇ ਨਾਲੀ ਨਿਰਮਾਣ ‘ਤੇ ਕਰੀਬ 8 ਲੱਖ ਰੁਪਏ ਅਤੇ 14.29 ਲੱਖ ਰੁਪਏ ਦੀ ਲਾਗਤ ਨਾਲ ਗਲੀਆਂ ਅਤੇ ਨਾਲੀਆਂਦਾ ਕੰਮ ਅਤੇ 7 ਲੱਖ ਰੁਪਏ ਨਾਲ ਜਿਮਨੇਜ਼ੀਅਮ ਦੀ ਉਸਾਰੀ ਅਤੇ ਠੱਕਰਵਾਲ-ਦਿਹਾਣਾ ਸੜਕ ਤੋਂ ਮਾਂਝ ਜਠੇਰੇ ਤੱਕ ਲਿੰਕ ਰੋਡ ਦਾ 08 ਲੱਖ ਰੁਪਏ ਨਾਲ ਨਿਰਮਾਣ ਵੀ ਸ਼ਾਮਲ ਹਨ।

ਦੋ ਵੱਡੇ ਸੜਕ ਪ੍ਰੋਜੈਕਟਾਂ ਬਾਰੇ ਡਾ. ਇਸ਼ਾਂਕ ਕੁਮਾਰ ਨੇ ਦੱਸਿਆ ਕਿ ਭਾਮ ਠੱਕਰਵਾਲ–ਦਿਹਾਣਾ–ਕੁਕੋਵਾਲ–ਮਾਯੋ ਪੱਟੀ ਸੜਕ ਨੂੰ ਨਗਰ ਕੌਂਸਲ ਹੱਦ ਤੱਕ ਬਣਾਉਣ ਲਈ 3.31 ਕਰੋੜ ਰੁਪਏ ਅਤੇ ਭਾਮ-ਠੱਕਰਵਾਲ ਸੜਕ ਤੋਂ ਥੱਪਲ ਸੜਕ ਤੱਕ ਦੇ ਪ੍ਰੋਜੈਕਟ ਲਈ 20 ਲੱਖ ਰੁਪਏ ਮਨਜ਼ੂਰ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਦੋਵੇਂ ਪ੍ਰੋਜੈਕਟਾਂ ਨੂੰ ਮਨਜ਼ੂਰੀ ਮਿਲ ਚੁੱਕੀ ਹੈ ਅਤੇ ਜਲਦ ਹੀ ਕੰਮ ਸ਼ੁਰੂ ਕੀਤਾ ਜਾਵੇਗਾ। ਡਾ. ਇਸ਼ਾਂਕ ਕੁਮਾਰ ਨੇ ਕਿਹਾ ਕਿ ਇਹ ਵਿਕਾਸ ਪ੍ਰੋਜੈਕਟ ਇਲਾਕੇ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਦੇ ਨਾਲ-ਨਾਲ ਲੋਕਾਂ ਨੂੰ ਬਿਹਤਰ ਸਹੂਲਤਾਂ ਪ੍ਰਦਾਨ ਕਰਨ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਉਣਗੇ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸੂਬੇ ਭਰ ਵਿੱਚ ਵਿਕਾਸ ਕਾਰਜਾਂ ਨੂੰ ਤੇਜ਼ੀ ਨਾਲ ਅੱਗੇ ਵਧਾ ਰਹੀ ਹੈ ਤਾਂ ਜੋ ਲੋਕਾਂ ਲਈ ਹਰ ਖੇਤਰ ਵਿਚ ਬੁਨਿਆਦੀ ਸਹੂਲਤਾਂ ਯਕੀਨੀ ਬਣਾਈਆਂ ਜਾ ਸਕਣ।

ਵਿਧਾਇਕ ਨੇ ਕਿਹਾ ਕਿ ਕਿਹਾ ਸਰਕਾਰੀ ਸਕੂਲਾਂ ਅਤੇ ਹਸਪਤਾਲਾਂ ਵਿੱਚ ਆਧੁਨਿਕ ਬੁਨਿਆਦੀ ਢਾਂਚਾ ਵਿਕਸਿਤ ਕੀਤਾ ਜਾ ਰਿਹਾ ਹੈ ਤਾਂ ਜੋ ਲੋਕਾਂ ਨੂੰ ਮਿਆਰੀ ਸਿੱਖਿਆ ਅਤੇ ਸੇਵਾਵਾਂ ਮਿਲ ਸਕਣ। ਉਨ੍ਹਾਂ ਕਿਹਾ ਕਿ ਰਾਜ ਸਰਕਾਰ ਪੇਂਡੂ ਬੁਨਿਆਦੀ ਢਾਂਚੇ ਅਤੇ ਲੋਕ-ਭਲਾਈ ਸੇਵਾਵਾਂ ਨੂੰ ਹੋਰ ਮਜਬੂਤ ਕਰਨ ’ਤੇ ਖਾਸ ਧਿਆਨ ਦੇ ਰਹੀ ਹੈ। ਇਸ ਦੇ ਨਾਲ ਹੀ ਉਨ੍ਹਾਂ ਠੇਕੇਦਾਰਾਂ ਨੂੰ ਚੇਤਾਵਨੀ ਦਿੱਤੀ ਕਿ ਨਿਰਮਾਣ ਕਾਰਜਾਂ ਵਿੱਚ ਉੱਚ ਗੁਣਵੱਤਾ ਵਾਲੀ ਸਮੱਗਰੀ ਦੀ ਵਰਤੋਂ ਅਤੇ ਕੰਮਾਂ ਦੀ ਸਮੇਂ ਸਿਰ ਪੂਰਤੀ ਯਕੀਨੀ ਬਣਾਈ ਜਾਵੇ।

ਕੈਪਸ਼ਨ : ਵਿਧਾਇਕ ਡਾ. ਇਸ਼ਾਂਕ ਕੁਮਾਰ ਪਿੰਡ ਠੱਕਰਵਾਲ ਵਿਖੇ ਮੇਰੀ ਰਸੋਈ ਯੋਜਨਾ ਤਹਿਤ ਰਾਸ਼ਨ ਕਿੱਟਾਂ ਦੀ ਵੰਡ ਕਰਦੇ ਹੋਏ।