ਵਿਧਾਇਕ ਜਗਦੀਪ ਸਿੰਘ ਬਰਾੜ ਵਲੋਂ ਆਮ ਆਦਮੀ ਕਲੀਨਿਕਾਂ ਦਾ ਉਦਘਾਟਨ

48

ਸ੍ਰੀ ਮੁਕਤਸਰ ਸਾਹਿਬ,  28 ਮਾਰਚ

Punjab Desk :    ਪੰਜਾਬ ਸਰਕਾਰ ਅਤੇ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਪੰਜਾਬ ਵਲੋਂ ਲੋਕਾਂ ਨੂੰ ਉਹਨਾਂ ਦੇ ਘਰਾਂ ਦੇ ਨਜਦੀਕ ਵਧੀਆ ਸਿਹਤ ਸਹੂਲਤਾਂ ਪ੍ਰਦਾਨ ਕਰਨ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ । ਇਸ ਮੁਹਿੰਮ ਤਹਿਤ ਅੱਜ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਵਲੋ ਪੰਜਾਬ ਵਿੱਚ ਵੱਖ—ਵੱਖ ਥਾਵਾਂ ਤੇ ਨਵੇਂ ਆਮ ਆਦਮੀ ਕਲੀਨਿਕਾਂ ਦਾ ਉਦਘਾਟਨ ਕੀਤਾ ਗਿਆ ਜਿਸ ਤਹਿਤ  ਸ੍ਰੀ ਮੁਕਤਸਰ ਸਾਹਿਬ ਵਿਖੇ 2 ਨਵੇਂ ਆਮ ਆਦਮੀ ਕਲੀਨਿਕਾਂ ਦਾ ਉਦਘਾਟਨ ਸ. ਜਗਦੀਪ ਸਿੰਘ ਕਾਕਾ ਬਰਾੜ ਐਮ.ਐਲ.ਏ. ਸ੍ਰੀ ਮੁਕਤਸਰ ਸਾਹਿਬ ਵਲੋਂ ਕੀਤਾ ਗਿਆ । ਜਿਨ੍ਹਾਂ ਵਿਚੋਂ ਇੱਕ ਗੁਰਦੁਆਰਾ ਸਾਂਝੀਵਾਲ ਗਾਂਧੀ ਨਗਰ ਸ੍ਰੀ ਮੁਕਤਸਰ ਵਿਖੇ ਅਤੇ ਇੱਕ ਰੈਣ ਬਸੇਰਾ ਗੋਨਿਆਣਾ ਰੋਡ ਵਿਖੇ ਬਣਾਇਆ ਗਿਆ ਹੈ।

 ਵਿਧਾਇਕ ਜਗਦੀਪ ਸਿੰਘ ਕਾਕਾ ਬਰਾੜ ਨੇ ਕਿਹਾ ਕਿ ਸਰਕਾਰ ਦੀ ਪਹਿਲਕਦਮੀ ਨਾਲ ਆਮ ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਪ੍ਰਦਾਨ ਕਰਨ ਦੇ ਮਕਸਦ ਨਾਲ ਇਹਨਾਂ ਕਲੀਨਿਕਾਂ ਨੂੰ ਬਣਾਇਆ ਗਿਆ ਹੈ। ਜਿਸ ਵਿੱਚ ਤਜਰਬੇਕਾਰ ਡਾਕਟਰ ਅਤੇ ਸਟਾਫ ਰਾਹੀਂ ਆਮ ਲੋਕਾਂ ਇਲਾਜ,  ਦਵਾਈਆਂ,ਲੈਬ ਟੈਸਟ ਆਦਿ ਮੁਫਤ ਹੋਣਗੇ ।

ਇਸ ਸਮੇਂ ਡਾ: ਸੁਨੀਲ ਕੁਮਾਰ ਬਾਂਸਲ ਸਿਵਲ ਸਰਜਨ,ਸ੍ਰੀ ਮੁਕਤਸਰ ਸਾਹਿਬ ਨੇ ਕਿਹਾ ਕਿ ਇਹ ਆਦਮੀ ਕਲੀਨਿਕ ਲੋਕਾਂ ਲਈ ਵਧੀਆ ਸਿਹਤ ਸਹੂਲਤਾਂ ਦੇਣ ਲਈ ਬਹੁਤ ਲਾਹੇਵੰਦ ਹੋਣਗੇ । ਉਹਨਾਂ ਨੇ ਇਹ ਵੀ ਅਪੀਲ ਕੀਤੀ ਕਿ ਲੋਕ ਵੱਧ ਤੋਂ ਵੱਧ ਇਹਨਾਂ ਆਮ ਆਦਮੀ ਕਲੀਨਿਕਾਂ ਵਿਚ ਮਿਲਣ ਵਾਲੀਆਂ ਸਿਹਤ ਸਹੂਲਤਾਂ,ਦਵਾਈਆਂ,ਟੈਸਟ ਆਦਿ ਦਾ ਵੱਧ ਤੋਂ ਵੱਧ ਲਾਭ ਲੈਣ ।

ਇਸ ਮੌਕੇ ਸ. ਸੁਰਿੰਦਰ ਸਿੰਘ ਪ੍ਰਧਾਨ ਗੁਰਦੁਆਰਾ ਪ੍ਰਬੰਧਕ ਕਮੇਟੀ ,ਸ. ਮੁਖਤਿਆਰ ਸਿੰਘ ,ਸ. ਦਰਸ਼ਨ ਸਿੰਘ ਕਪੂਰ,ਸ. ਸੁਰਿੰਦਰਪਾਲ ਸਿੰਘ, ਸ. ਬੀਰਬਲ ਸਿੰਘ ਅਤੇ ਸਿਹਤ ਵਿਭਾਗ ਤੋਂ ਡਾ:ਦੁਪਿੰਦਰ ਕੁਮਾਰ ਡੀ.ਐਮ.ਸੀ., ਡਾ: ਰਾਜੀਵ ਕੁਮਾਰ ਐਸ.ਐਮ.ਓ. ਸਿਵਲ ਹਸਪਤਾਲ ਸ੍ਰੀ ਮੁਕਤਸਰ ਸਾਹਿਬ, ਡਾ: ਹਰਕੀਰਤਨ ਸਿੰਘ ਜਿਲ੍ਹਾ ਐਪੀਡੀਮੋਲੋਜਿਸਟ ,ਸ੍ਰੀ ਦੀਪਕ ਕੁਮਾਰ ਡੀ.ਪੀ.ਐਮ.,ਸ੍ਰੀ ਲਾਲ ਚੰਦ ਮਾਸ ਮੀਡੀਆ,ਸ੍ਰੀ ਭੁਪਿੰਦਰ ਸਿੰਘ ਸੀਨੀਅਰ ਸਹਾਇਕ ਅਤੇ ਸ੍ਰੀ ਗੁਰਪ੍ਰੀਤ ਸਿੰਘ  ਪੀ ਏ. ਟੂ ਸਿਵਲ ਸਰਜਨ ਹਾਜ਼ਰ ਸਨ ।