ਹੁਸ਼ਿਆਰਪੁਰ,1 ਅਗਸਤ 2026 Aj Di Awaaj
Punjab Desk: ਵਿਧਾਇਕ ਬ੍ਰਮ ਸ਼ੰਕਰ ਜਿੰਪਾ ਨੇ ਅੱਜ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਚੌਹਾਲ ਵਿਖੇ ਪੰਜਾਬ ਸਰਕਾਰ ਦੀ ਸਿੱਖਿਆ ਕ੍ਰਾਂਤੀ ਮੁਹਿੰਮ ਤਹਿਤ ਸਿੱਖਿਆ ਵਿਭਾਗ ਵੱਲੋਂ ਸੀਨੀਅਰ ਜਮਾਤਾਂ ਦੇ ਵਿਦਿਆਰਥੀਆਂ ਨੂੰ ਸਕੂਲ ਬੈਗ ਵੰਡੇ। ਇਸ ਮੌਕੇ ਉਨ੍ਹਾਂ ਵਿਦਿਆਰਥੀਆਂ ਨੂੰ ਬਿਹਤਰ ਭਵਿੱਖ ਲਈ ਸਿੱਖਿਆ ਦੀ ਮਹੱਤਤਾ ਬਾਰੇ ਦੱਸਦਿਆਂ ਪੂਰੀ ਲਗਨ ਅਤੇ ਮਿਹਨਤ ਨਾਲ ਪੜ੍ਹਾਈ ਕਰਨ ਲਈ ਪ੍ਰੇਰਿਤ ਕੀਤਾ।
ਵਿਧਾਇਕ ਜਿੰਪਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸਿੱਖਿਆ ਪ੍ਰਣਾਲੀ ਨੂੰ ਹੋਰ ਮਜ਼ਬੂਤ ਬਣਾਉਣ ਲਈ ਲਗਾਤਾਰ ਕੰਮ ਕਰ ਰਹੀ ਹੈ। ਸਰਕਾਰੀ ਸਕੂਲਾਂ ਵਿੱਚ ਆਧੁਨਿਕ ਸਹੂਲਤਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ ਤਾਂ ਜੋ ਵਿਦਿਆਰਥੀਆਂ ਨੂੰ ਗੁਣਵੱਤਾ ਭਰਪੂਰ ਸਿੱਖਿਆ ਦੇ ਨਾਲ-ਨਾਲ ਵਧੀਆ ਵਿੱਦਿਅਕ ਮਾਹੌਲ ਵੀ ਮਿਲ ਸਕੇ। ਉਨ੍ਹਾਂ ਕਿਹਾ ਕਿ ਸਿੱਖਿਆ ਕ੍ਰਾਂਤੀ ਮੁਹਿੰਮ ਤਹਿਤ ਵਿਦਿਆਰਥੀਆਂ ਨੂੰ ਲੋੜੀਂਦੀਆਂ ਸਹੂਲਤਾਂ ਪ੍ਰਦਾਨ ਕਰਨਾ ਸਰਕਾਰ ਦੀ ਪ੍ਰਮੁੱਖ ਤਰਜੀਹ ਹੈ, ਤਾਂ ਜੋ ਕਿਸੇ ਵੀ ਵਿਦਿਆਰਥੀ ਦੀ ਪੜ੍ਹਾਈ ਸਾਧਨਾਂ ਦੀ ਘਾਟ ਕਾਰਨ ਪ੍ਰਭਾਵਿਤ ਨਾ ਹੋਵੇ। ਉਨ੍ਹਾਂ ਵਿਦਿਆਰਥੀਆਂ ਨੂੰ ਅਪੀਲ ਕੀਤੀ ਕਿ ਉਹ ਸਰਕਾਰ ਵੱਲੋਂ ਮੁਹੱਈਆ ਕਰਵਾਈਆਂ ਜਾ ਰਹੀਆਂ ਸਹੂਲਤਾਂ ਦਾ ਵੱਧ ਤੋਂ ਵੱਧ ਲਾਭ ਉਠਾਉਣ, ਸਿੱਖਿਆ ਦੇ ਖੇਤਰ ਵਿੱਚ ਨਵੀਆਂ ਉਚਾਈਆਂ ਹਾਸਲ ਕਰਨ ਅਤੇ ਆਪਣੇ ਮਾਪਿਆਂ, ਸਕੂਲ ਅਤੇ ਜ਼ਿਲ੍ਹੇ ਦਾ ਨਾਮ ਰੌਸ਼ਨ ਕਰਨ।
ਇਸ ਮੌਕੇ ਬਲਾਕ ਪ੍ਰਧਾਨ ਬਖ਼ਤਾਵਰ ਸਿੰਘ, ਸਰਪੰਚ ਜੀਵਨ ਕੁਮਾਰ, ਕਾਰਜਕਾਰੀ ਪ੍ਰਿੰਸੀਪਲ ਡਾ. ਬਲਵਿੰਦਰ ਕੌਰ ਬਰਿਆਣਾ, ਅੰਕੁਰ ਸ਼ਰਮਾ (ਨੋਡਲ ਅਫ਼ਸਰ ਸਵੀਪ, ਹੁਸ਼ਿਆਰਪੁਰ) ਸਮੇਤ ਸਕੂਲ ਦਾ ਸਮੂਹ ਸਟਾਫ਼ ਹਾਜ਼ਰ ਸੀ।



















