ਫ਼ਿਰੋਜ਼ਪੁਰ 27 ਮਈ 2025 Aj Di Awaaj
‘ਪੰਜਾਬ ਸਿੱਖਿਆ ਕ੍ਰਾਂਤੀ’ ਤਹਿਤ ਵਿਧਾਇਕ ਫ਼ਿਰੋਜ਼ਪੁਰ ਦਿਹਾਤੀ ਸ੍ਰੀ ਰਜਨੀਸ਼ ਦਹੀਯਾ ਨੇ ਅੱਜ ਹਲਕੇ ਦੇ ਸਰਕਾਰੀ ਪ੍ਰਾਇਮਰੀ ਸਕੂਲ ਮੋਹਕਮ ਵਾਲਾ, ਸਰਕਾਰੀ ਪ੍ਰਇਮਰੀ ਸਕੂਲ ਇੱਟਾਂ ਵਾਲੀ, ਸਰਕਾਰੀ ਪ੍ਰਾਇਮਰੀ ਅਤੇ ਸਰਕਾਰੀ ਹਾਈ ਸਕੂਲ ਕਰਮੂਵਾਲਾ, ਸਰਕਾਰੀ ਪ੍ਰਾਇਮਰੀ ਸਕੂਲ ਕਾਦਾ ਬੋੜਾ, ਸਰਕਾਰੀ ਹਾਈ ਸਕੂਲ ਸੋਢੀਨਗਰ, ਸਰਕਾਰੀ ਪ੍ਰਾਇਮਰੀ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਲੂਰ ਵਿੱਖੇ ਲੱਖਾਂ ਰੁਪਏ ਦੀ ਲਾਗਤ ਨਾਲ ਹੋਏ ਵਿਕਾਸ ਕਾਰਜਾਂ ਦੇ ਉਦਘਾਟਨ ਕੀਤੇ। ਇਸ ਮੌਕੇ ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ ਸ. ਅੰਮ੍ਰਿਤਪਾਲ ਸਿੰਘ ਬਰਾੜ ਤੇ ਬੀ.ਐਨ.ਓ ਮੈਡਮ ਰੁਪਿੰਦਰ ਕੌਰ ਹਾਜ਼ਰ ਸਨ।
ਇਸ ਮੌਕੇ ਆਯੋਜਿਤ ਸਮਾਗਮ ਦੌਰਾਨ ਵਿਧਾਇਕ ਸ਼੍ਰੀ ਰਜਨੀਸ਼ ਦਹੀਯਾ ਨੇ ਸੰਬੋਧਨ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਅਤੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਦੇ ਯਤਨਾਂ ਨਾਲ ‘ਪੰਜਾਬ ਸਿੱਖਿਆ ਕ੍ਰਾਂਤੀ’ ਤਹਿਤ ਪਿੱਛਲੇ ਤਿੰਨ ਸਾਲਾਂ ਦੌਰਾਨ ਰਾਜ ਦੇ ਸਰਕਾਰੀ ਸਕੂਲਾਂ ਦੀ ਨੁਹਾਰ ਵਿੱਚ ਵੱਡੀ ਪੱਧਰ ‘ਤੇ ਸੁਧਾਰ ਹੋਇਆ ਹੈ।
ਉਨ੍ਹਾਂ ਕਿਹਾ ਕਿ ’ਪੰਜਾਬ ਸਿੱਖਿਆ ਕ੍ਰਾਂਤੀ’ ਸੂਬੇ ਦੇ ਸਰਕਾਰੀ ਸਕੂਲਾਂ ਵਿੱਚ ਪੜ੍ਹਦੇ ਵਿਦਿਆਰਥੀਆਂ ਦੇ ਭਵਿੱਖ ਨੂੰ ਰੁਸ਼ਨਾਉਣ ਲਈ ਅਹਿਮ ਜ਼ਰੀਆ ਸਾਬਤ ਹੋ ਰਹੀ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਰਾਜ ਦੇ ਸਕੂਲਾਂ ਦੇ ਬੁਨਿਆਦੀ ਢਾਂਚੇ ਅਤੇ ਡਿਜੀਟਲ ਸਿਖਲਾਈ ਸਹੂਲਤਾਂ ਦਾ ਆਧੁਨਿਕੀਕਰਨ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਹ ਪਹਿਲਕਦਮੀ ਸਾਰੇ ਬੱਚਿਆਂ ਨੂੰ ਮਿਆਰੀ ਸਿੱਖਿਆ ਪ੍ਰਦਾਨ ਕਰਨ ਪ੍ਰਤੀ ਪੰਜਾਬ ਸਰਕਾਰ ਦੀ ਵਚਨਬੱਧਤਾ ਨੂੰ ਦਰਸਾਉਂਦੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸਰਕਾਰੀ ਸਕੂਲਾਂ ਵਿੱਚ ਕੀਤੇ ਗਏ ਇਹ ਵਿਕਾਸ ਕਾਰਜ ਅਤੇ ਸੁਧਾਰ ਨੇ ਵਿਦਿਆਰਥੀਆਂ ਨੂੰ ਸਿੱਖਣ ਦਾ ਬਿਹਤਰ ਮਾਹੌਲ ਪ੍ਰਦਾਨ ਕੀਤਾ ਹੈ ਜੋ ਕਿ ਵਿਦਿਆਰਥੀਆਂ ਨੂੰ ਅੱਗੇ ਵਧਣ ਦੇ ਸਮਰੱਥ ਬਣਾਏਗਾ।
ਇਸ ਮੌਕੇ ਪਲਵਿੰਦਰ ਸਿੰਘ ਬਰਾੜ ਹਲਕਾ ਕੋਆਰਡੀਨੇਟਰ ਸਿੱਖਿਆ ਫ਼ਿਰੋਜ਼ਪੁਰ ਦਿਹਾਤੀ, ਤਲਵਿੰਦਰ ਸਿੰਘ ਖਾਲਸਾ, ਸਰਬਜੀਤ ਸਿੰਘ ਧਾਲੀਵਾਲ, ਸੀ.ਐੱਚ.ਟੀ ਸ਼ਮਸ਼ੇਰ ਸਿੰਘ , ਸਵਰਨ ਸਿੰਘ ਜੋਸਨ , ਗੁਰਪ੍ਰੀਤ ਸਿੰਘ ਸਕੂਲ ਮੁਖੀ, ਸਟੇਟ ਅਵਾਰਡੀ ਅਧਿਆਪਕ ਰਵੀ ਇੰਦਰ ਸਿੰਘ, ਸਰਵਜੋਤ ਸਿੰਘ ਮੁੱਤੀ, ਜਤਿੰਦਰ ਗੱਖੜ, ਕਿਰਪਾਲ ਸਿੰਘ, ਗੁਰਪ੍ਰੀਤ ਸਿੰਘ ਸੰਧੂ, ਹਰੀਸ਼ ਕੁਮਾਰ , ਇੰਦਰਜੀਤ ਸਿੰਘ,ਆਪ ਆਗੂ ਹਰਪ੍ਰੀਤ ਸਿੰਘ ਕਾਮਰੇਡ , ਹਰਜਿੰਦਰ ਸਿੰਘ ਸਰਪੰਚ ਕਰਮੂਵਾਲਾ, ਰਾਜਿੰਦਰ ਸਿੰਘ ਸਰਪੰਚ ਵਲੂਕ,ਰੌਬੀ ਪੁਰੀ ਮੋਹਕਮਵਾਲਾ, ਕਾਰਤਿਕ ਪੁਰੀ, ਪੂਰਨ ਸਿੰਘ ਨੰਬਰਦਾਰ ,ਸੰਤੋਖ ਸਿਂਘ , ਨਛੱਤਰ ਸਿੰਘ, ਭੁਪਿੰਦਰ ਸਿੰਘ ਇੱਟਾਂਵਾਲੀ,ਸ਼ਿੰਗਾਰਾ ਸਿੰਘ, ਭੁਪਿੰਦਰ ਸਿੰਘ ਪੰਚ,ਬਲਵਿੰਦਰ ਸਿੰਘ ਪੰਚ , ਸਵਰਨ ਸਿੰਘ, ਪਰਮਿੰਦਰ ਸਿੰਘ,ਗੁਰਪ੍ਰੀਤ ਸਿੰਘ ਮੈਂਬਰ ਐਸ.ਸੀ ਕਮਿਸ਼ਨ ,ਕਿਸ਼ੋਰ ਕੁਮਾਰ, ਮਨਦੀਪ ਕੌਰ, ਰਮਨੀਤ ਕੌਰ, ਸਰਪੰਚ ਪੁਸ਼ਪਿੰਦਰ ਸਿੰਘ, ਮੈਂਬਰ ਗੁਰਨਾਮ ਸਿੰਘ, ਮੈਂਬਰ ਹਰਪ੍ਰੀਤ ਸਿੰਘ, ਮੈਂਬਰ ਜਸਵਿੰਦਰ ਸਿੰਘ, ਲੰਬੜਦਾਰ ਪੁਸ਼ਪਿੰਦਰ ਸਿੰਘ, ਕੁਲਵਿੰਦਰ ਸਿੰਘ ,ਰਵਜੀਤ ਕੌਰ , ਹਰਪ੍ਰੀਤ ਸਿੰਘ, ਜੋਗਿੰਦਰ ਸਿੰਘ ਆਦਿ ਹਾਜ਼ਰ ਸਨ ਤੋਂ ਇਲਾਵਾ ਸਕੂਲਾਂ ਦੇ ਅਧਿਆਪਕ ਤੇ ਵਿਦਿਆਰਥੀ ਹਾਜ਼ਰ ਸਨ।
