ਫ਼ਿਰੋਜ਼ਪੁਰ, 29 ਜੁਲਾਈ 2025 AJ DI Awaaj
Punjab Desk : ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਸਮਾਜ ਦੇ ਪਿਛੜੇ ਅਤੇ ਗਰੀਬ ਵਰਗ ਨੂੰ ਆਰਥਿਕ ਪੱਖੋਂ ਮਜ਼ਬੂਤ ਕਰਨ ਲਈ ਨਿਰੰਤਰ ਯਤਨ ਕੀਤੇ ਜਾ ਰਹੇ ਹਨ। ਇਨ੍ਹਾਂ ਹੀ ਕੋਸ਼ਿਸ਼ਾਂ ਦੀ ਇੱਕ ਮਹੱਤਵਪੂਰਨ ਕੜੀ ਤਹਿਤ ਅੱਜ ਵਿਧਾਇਕ ਹਲਕਾ ਫ਼ਿਰੋਜ਼ਪੁਰ ਦਿਹਾਤੀ ਸ੍ਰੀ ਰਜਨੀਸ਼ ਕੁਮਾਰ ਦਹੀਯਾ ਵੱਲੋਂ ਪੰਜਾਬ ਸਰਕਾਰ ਦੇ ਪੰਜਾਬ ਅਨੁਸੂਚਿਤ ਜਾਤੀਆਂ ਭੌਂ ਵਿਕਾਸ ਅਤੇ ਵਿੱਤ ਕਾਰਪੋਰੇਸ਼ਨ ਦੇ ਕਰਜ਼ਾ ਮੁਆਫ਼ੀ ਸਕੀਮ ਅਧੀਨ ਹਲਕਾ ਫਿਰੋਜ਼ਪੁਰ ਦਿਹਾਤੀ ਦੇ 40 ਲਾਭਪਾਤਰੀਆਂ ਨੂੰ ਕਰਜ਼ਾ ਮੁਆਫੀ ਦੇ ਪ੍ਰਮਾਣ ਪੱਤਰ ਸੌਂਪੇ ਗਏ, ਜਿਨ੍ਹਾਂ ਦੀ ਕੁੱਲ ਰਕਮ ਲਗਭਗ 1 ਕਰੋੜ ਰੁਪਏ ਬਣਦੀ ਹੈ। ਇਸ ਮੌਕੇ ਜ਼ਿਲ੍ਹਾ ਮੈਨੇਜਰ ਐਸ.ਸੀ. ਕਾਰਪੋਰੇਸ਼ਨ ਸ੍ਰੀ ਹੁਕਮ ਚੰਦ ਅਗਰਵਾਲ ਵੀ ਹਾਜ਼ਰ ਸਨ।
ਇਸ ਮੌਕੇ ਵਿਧਾਇਕ ਦਹੀਯਾ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਇਹ ਕਰਜ਼ਾ ਮੁਆਫੀ ਨਾ ਸਿਰਫ਼ ਇਨ੍ਹਾਂ ਲਾਭਪਾਤਰੀਆਂ ਤੇ ਆਰਥਿਕ ਬੋਝ ਹਟਾਵੇਗੀ, ਸਗੋਂ ਲਾਭਪਾਤਰੀਆਂ ਨੂੰ ਇੱਕ ਨਵੀਂ ਸ਼ੁਰੂਆਤ ਕਰਨ ਲਈ ਹੌਂਸਲਾ ਵੀ ਮਿਲੇਗਾ। ਉਨ੍ਹਾ ਕਿਹਾ ਕਿ ਪੰਜਾਬ ਸਰਕਾਰ ਇਹ ਯਕੀਨੀ ਬਣਾ ਰਹੀ ਹੈ ਕਿ ਸੂਬੇ ਦਾ ਕੋਈ ਵੀ ਨਾਗਰਿਕ ਆਰਥਿਕ ਮੁਸ਼ਕਲਾਂ ਦੀ ਵਜ੍ਹਾ ਨਾਲ ਪਿੱਛੇ ਨਾ ਰਹਿ ਜਾਵੇ।ਉਨ੍ਹਾਂ ਨੇ ਕਿਹਾ ਕਿ ਪੰਜਾਬ ਅਨੁਸੂਚਿਤ ਜਾਤੀਆਂ ਭੌਂ ਵਿਕਾਸ ਅਤੇ ਵਿੱਤ ਕਾਰਪੋਰੇਸ਼ਨ ਵੱਲੋਂ ਲਾਗੂ ਕੀਤੀ ਗਈ ਇਹ ਕਰਜ਼ਾ ਮੁਆਫੀ ਸਕੀਮ ਪੰਜਾਬ ਸਰਕਾਰ ਦੀ ਸੰਵੇਦਨਸ਼ੀਲਤਾ ਅਤੇ ਆਮ ਆਦਮੀ ਲਈ ਕੰਮ ਕਰਨ ਦੀ ਨਿਸ਼ਾਨੀ ਹੈ।
ਇਸ ਮੌਕੇ ਵਿਧਾਇਕ ਦਹੀਯਾ ਨੇ ਕਿਹਾ ਕਿ ਕੁਝ ਪਰਿਵਾਰ ਆਪਣੇ ਕਿਸੇ ਜ਼ਰੂਰੀ ਰੁਝੇਵਿਆਂ ਕਾਰਨ ਉਨ੍ਹਾਂ ਕੋਲ ਨਹੀਂ ਪਹੁੰਚ ਸਕੇ ਇਸ ਲਈ ਉਹ ਖੁਦ ਉਨ੍ਹਾਂ ਦੇ ਘਰ ਜਾ ਕੇ ਕਰਜ਼ਾ ਮੁਆਫ਼ੀ ਦੇ ਸਰਟੀਫਿਕੇਟ ਦੇਣਗੇ। ਉਹਨਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਹਰ ਵਰਗ ਦੀ ਭਲਾਈ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਭਲਾਈ ਸਕੀਮਾਂ ਰਾਹੀਂ ਹਰੇਕ ਵਰਗ ਦੀ ਤਰੱਕੀ ਨੂੰ ਯਕੀਨੀ ਬਣਾਇਆ ਜਾ ਰਿਹਾ ਹੈ ਅਤੇ ਇਸ ਤਰ੍ਹਾਂ ਰਾਜ ਨੂੰ ਤਰੱਕੀ ਤੇ ਵਿਕਾਸ ਵਿੱਚ ਹੋਰ ਅੱਗੇ ਵਧਾਇਆ ਜਾ ਸਕੇ।
ਇਸ ਮੌਕੇ ਕਰਜ਼ਾ ਮੁਆਫ਼ੀ ਦੇ ਲਾਭਪਾਤਰੀਆਂ ਨੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਅਤੇ ਵਿਧਾਇਕ ਰਜਨੀਸ਼ ਕੁਮਾਰ ਦਹੀਯਾ ਦਾ ਕਰਜ਼ੇ ਮੁਆਫ਼ ਕਰਨ ਲਈ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਇਹ ਕਰਜ਼ੇ ਬਹੁਤ ਪੁਰਾਣੇ ਸਮੇਂ ਤੋਂ ਚੱਲੇ ਆ ਰਹੇ ਸੀ ਅਤੇ ਸਾਡੇ ਕੋਈ ਆਮਦਨ ਦੇ ਵਧੀਆ ਸਰੋਤ ਨਾ ਹੋਣ ਕਾਰਨ ਅਸੀਂ ਆਰਥਿਕ ਪੱਖੋਂ ਬਹੁਤ ਕਮਜ਼ੋਰ ਸੀ, ਪਰ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਸਾਡੇ ਕਰਜ਼ੇ ਮੁਆਫ਼ ਕਰਕੇ ਬਹੁਤ ਵਧੀਆ ਉਪਰਾਲਾ ਕੀਤਾ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਸੱਚਮੁੱਚ ਆਪ ਆਦਮੀ ਦੀ ਭਲਾਈ ਲਈ ਸੋਚਦੀ ਹੈ, ਉਹ ਇਸ ਕਾਰਜ ਲਈ ਬਹੁਤ ਧੰਨਵਾਦ ਕਰਦੇ ਹਨ।
ਇਸ ਮੌਕੇ ਨਿੱਜੀ ਸਕੱਤਰ ਰੌਬੀ ਸੰਧੂ ਲਈ, ਪਰਮਜੀਤ ਸਿੰਘ ਜੰਮੂ ਜਿਲਾ ਮੀਤ ਪ੍ਰਧਾਨ ਬੀਸੀ ਵਿੰਗ, ਸਰਪੰਚ ਮਨਦੀਪ ਸਿੰਘ ਪਿਆਰੇਆਣਾ, ਸਰਪੰਚ ਬੋਹੜ ਸਿੰਘ ਕਾਕੜ, ਸਰਪੰਚ ਅਜਮੇਰ ਸਿੰਘ ਮੁਰਕ ਵਾਲਾ, ਸਰਪੰਚ ਮੇਜਰ ਸਿੰਘ ਬੁਰਜੀ, ਸਰਪੰਚ ਜਸਪਾਲ ਸਿੰਘ ਨਿਹਾਲਾ ਕਿਲਚਾ, ਸਰਪੰਚ ਪਿੱਪਲ ਸਿੰਘ ਸਾਵਣ ਵਾਲੇ ਝੁੱਗੇ, ਸਰਪੰਚ ਨਰਾਇਣ ਸਿੰਘ ਮਹਿਲ ਸਿੰਘ ਵਾਲਾ ਹਾਜ਼ਰ ਸਨ।
