ਵਿਧਾਇਕ ਰਣਬੀਰ ਭੁੱਲਰ ਨੇ ਹਲਕੇ ਦੇ ਵੱਖ-ਵੱਖ ਸਰਕਾਰੀ ਸਕੂਲਾਂ ਦੇ ਵਿਕਾਸ ਕਾਰਜਾਂ ਦਾ ਕੀਤਾ ਉਦਘਾਟਨ

68
ਫ਼ਿਰੋਜ਼ਪੁਰ, 21 ਮਈ 2025 Aj Di Awaaj
ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਸਰਕਾਰੀ ਸਕੂਲਾਂ ਵਿੱਚ ਪਿਛਲੇ ਤਿੰਨ ਸਾਲਾਂ ਤੋਂ ਕਰੋੜਾਂ ਰੁਪਏ ਦੀ ਲਾਗਤ ਨਾਲ ਵਿਕਾਸ ਕਾਰਜ ਮੁਕੰਮਲ ਕੀਤੇ ਗਏ ਹਨ। ਵਿਕਾਸ ਕਾਰਜਾਂ ਦੀ ਇਸ ਲੜੀ ਵਿੱਚ ਅੱਜ ਪੰਜਾਬ ਸਿੱਖਿਆ ਕ੍ਰਾਂਤੀ ਮੁਹਿੰਮ ਤਹਿਤ ਹਲਕਾ ਫ਼ਿਰੋਜ਼ਪੁਰ ਸ਼ਹਿਰੀ ਦੇ ਵਿਧਾਇਕ ਸ: ਰਣਬੀਰ ਸਿੰਘ ਭੁੱਲਰ  ਵੱਲੋਂ ਆਪਣੇ ਹਲਕੇ ਅਧੀਨ ਪੈਦੇ 4 ਸਕੂਲਾਂ, ਸਰਕਾਰੀ ਪ੍ਰਾਇਮਰੀ ਸਕੂਲ ਖੇਮਕਰਨ, ਸਰਕਾਰੀ ਪ੍ਰਾਇਮਰੀ ਸਕੂਲ ਨੱਥੂ ਵਾਲਾ ਹਸਤੇ ਕੇ, ਸਰਕਾਰੀ ਪ੍ਰਾਇਮਰੀ ਸਕੂਲ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬੱਗੇ ਕੇ ਪਿੱਪਲ ਵਿੱਚ ਹੋਏ ਵੱਖ-ਵੱਖ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ ਗਿਆ। ਇਸ ਮੌਕੇ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ.ਸਿੱ) ਫ਼ਿਰੋਜ਼ਪੁਰ ਡਾ ਸਤਿੰਦਰ ਸਿੰਘ ਨੈਸ਼ਨਲ ਅਵਾਰਡੀ, ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ ਸਤੀਏਵਾਲਾ ਸ਼੍ਰੀਮਤੀ ਦਲਜੀਤ ਕੌਰ ਹਾਜ਼ਰ ਸਨ।
ਇਸ ਮੌਕੇ ਆਯੋਜਿਤ ਸਮਾਗਮ ਦੌਰਾਨ ਉਨ੍ਹਾਂ ਸੰਬੋਧਨ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਅਤੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਦੇ ਯਤਨਾਂ ਨਾਲ ਰਾਜ ਵਿੱਚ ਸਿੱਖਿਆ ਦੇ ਖੇਤਰ ਵਿੱਚ ਵੱਡੇ ਪੱਧਰ ’ਤੇ ਸੁਧਾਰ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ’ਪੰਜਾਬ ਸਿੱਖਿਆ ਕ੍ਰਾਂਤੀ’ ਸਿੱਖਿਆ ਖੇਤਰ ਵਿੱਚ ਪਰਿਵਰਤਨ ਦੀ ਇੱਕ ਲਹਿਰ ਹੈ ਜਿਸ ਤਹਿਤ ਮਿਆਰੀ ਸਿੱਖਿਆ ਹਰੇਕ ਬੱਚੇ ਤੱਕ ਪਹੁੰਚ ਰਹੀ ਹੈ।
ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਸਿੱਖਿਆ ਵੱਲ ਕੋਈ ਧਿਆਨ ਨਹੀ ਦਿੱਤਾ,ਜਿਸ ਕਰਕੇ ਲੋਕ ਮਜ਼ਬੂਰਨ ਆਪਣੇ ਬੱਚਿਆਂ ਨੂੰ ਪ੍ਰਾਈਵੇਟ ਸਕੂਲਾਂ ਵਿਚ ਪੜ੍ਹਾਈ ਕਰਵਾਉਣ ਲਈ ਮਜ਼ਬੂਰ ਸਨ ਅਤੇ ਮਾਪਿਆਂ ਤੇ ਪ੍ਰਾਈਵੇਟ ਸਕੂਲਾਂ ਦੀਆਂ ਫੀਸਾਂ ਇਕ ਵੱਡਾ ਬੋਝ ਸਨ। ਉਨ੍ਹਾਂ ਦੱਸਿਆ ਕਿ ਪੰਜਾਬ ਸਿੱਖਿਆ ਕ੍ਰਾਂਤੀ ਨਾਲ ਹੁਣ ਸਰਕਾਰੀ ਸਕੂਲਾਂ ਵਿਚ ਵੀ ਪ੍ਰਾਈਵੇਟ ਸਕੂਲਾਂ ਨਾਲੋਂ ਵਧੀਆ ਪੜ੍ਹਾਈ ਅਤੇ ਨਵੀਂ ਤਕਨਾਲੋਜੀ ਨਾਲ ਸਿੱਖਿਆ ਦਿੱਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਲੋਕ ਹੁਣ ਆਪਣੇ ਬੱਚਿਆਂ ਨੂੰ ਪੜ੍ਹਾਉਣ ਲਈ ਪ੍ਰਾਈਵੇਟ ਸਕੂਲਾਂ ਦੀ ਬਜਾਏ ਸਰਕਾਰੀ ਸਕੂਲਾਂ ਵਿਚ ਦਾਖਲ ਕਰਵਾਉਣ ਨੂੰ ਤਰਜੀਹ ਦੇਣ ਲੱਗੇ ਹਨ।
ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦਾ ਮੁੱਖ ਟੀਚਾ ਇਹ ਯਕੀਨੀ ਬਣਾਉਣਾ ਹੈ ਕਿ ਸਰਕਾਰੀ ਸਕੂਲਾਂ ਵਿਚ ਪੜ੍ਹਨ ਵਾਲੇ ਜ਼ਰੂਰਤਮੰਦ ਅਤੇ ਮੱਧਵਰਗ ਦੇ ਬੱਚਿਆਂ ਨੂੰ ਵੀ ਇਹੀ ਆਧੁਨਿਕ ਸੁਵਿਧਾਵਾਂ ਅਤੇ ਗੁਣਵੱਤਾ ਪ੍ਰਾਪਤ ਹੋਵੇ ਜੋ ਕਿ ਨਿੱਜੀ ਸਕੂਲਾਂ ਵਿਚ ਮਿਲਦੀਆਂ ਹਨ।
ਇਸ ਮੌਕੇ ਰਾਜ ਬਹਾਦਰ ਸਿੰਘ ਗਿੱਲ ਸਿੱਖਿਆ ਕੋਆਰਡੀਨੇਟਰ ਵਿਧਾਨ ਸਭਾ ਫ਼ਿਰੋਜ਼ਪੁਰ ਸ਼ਹਿਰੀ, ਸੁਖਵਿੰਦਰ ਸਿੰਘ ਸਰਪੰਚ (ਖੇਮਕਰਨ), ਗੁਰਜੀਤ ਸਿੰਘ ਚੀਮਾ, ਰਜਨੀਸ਼ ਸ਼ਰਮਾਂ, ਅਮਰਿੰਦਰ ਸਿੰਘ ਬਰਾੜ, ਸੀ.ਐੱਚ.ਟੀ ਜੀਵਨ ਸ਼ਰਮਾ, ਸੁਰਿੰਦਰ ਸਿੰਘ ਗਿੱਲ, ਬਲਕਾਰ ਸਿੰਘ ਗਿੱਲ, ਦਲੇਰ ਸਿੰਘ ਸਰਪੰਚ (ਬੱਗੇ ਕੇ ਖੁਰਦ), ਕੁਲਦੀਪ ਸਿੰਘ (ਪੀਰੂ ਵਾਲਾ), ਅਮਰੀਕ ਸਿੰਘ ਸਰਪੰਚ,ਗੁਰਮੇਜ ਸਿੰਘ ਸਰਪੰਚ, ਦਲਬੀਰ ਸਿੰਘ ਸਰਪੰਚ (ਹਸਤੀ ਵਾਲਾ), ਰਣਜੀਤ ਸਿੰਘ ਸਰਪੰਚ (ਬੱਗੇ ਕੇ ਪਿੱਪਲ) ਹਾਜ਼ਰ ਸਨ।