ਵਿਧਾਇਕ ਰਣਬੀਰ ਸਿੰਘ ਭੁੱਲਰ ਨੇ ਹਲਕੇ ਦੇ ਵੱਖ-ਵੱਖ ਸਕੂਲਾਂ ’ਚ ਕੀਤੇ ਉਦਘਾਟਨ

6

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਫ਼ਿਰੋਜ਼ਪੁਰ

ਸਿੱਖਿਆ ਕ੍ਰਾਂਤੀ ਨਾਲ ਬਦਲਦਾ ਪੰਜਾਬ’
ਪੰਜਾਬ ਸਰਕਾਰ ਨੇ ਸਿੱਖਿਆ ਦੇ ਖੇਤਰ ਨੂੰ ਨਵੀਆਂ ਸਿਖਰਾਂ ’ਤੇ ਪਹੁੰਚਾਇਆ
ਫ਼ਿਰੋਜ਼ਪੁਰ,ਅੱਜ ਦੀ ਆਵਾਜ਼ | 11 ਅਪ੍ਰੈਲ 2025
ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਰੰਗਲਾ ਪੰਜਾਬ ਬਣਾਉਣ ਤਹਿਤ ‘ਸਿੱਖਿਆ ਕ੍ਰਾਂਤੀ’ ਵੱਲ ਇਤਿਹਾਸਕ ਕਦਮ ਪੁੱਟਦਿਆਂ ਸਰਕਾਰੀ ਸਕੂਲਾਂ ਵਿੱਚ ਵੱਡੇ ਪੱਧਰ ਤੇ ਸੁਧਾਰ ਕੀਤੇ ਗਏ ਹਨ। ਮੁੱਖ ਮੰਤਰੀ ਅਤੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਦੀ ਸੋਚ ਨਾਲ ਸਰਕਾਰੀ ਸਕੂਲਾਂ ਵਿੱਚ ਬੇਹੱਦ ਸ਼ਾਨਦਾਰ ਸੁਧਾਰ ਕੀਤੇ ਗਏ ਹਨ। ਜਲਦ ਹੀ ਸਿੱਖਿਆ ਦੇ ਖੇਤਰ ‘ਚ ਪੰਜਾਬ ਇੱਕ ਮੋਹਰੀ ਸੂਬਾ ਬਣੇਗਾ ਅਤੇ ਇਥੋਂ ਦੇ ਵਿਦਿਆਰਥੀ ਦੇਸ਼ ਵਿਦੇਸ਼ ਵਿੱਚ ਮੱਲਾਂ ਮਾਰਨਗੇ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਵਿਧਾਇਕ ਫਿਰੋਜ਼ਪੁਰ ਸ਼ਹਿਰੀ ਸ. ਰਣਬੀਰ ਸਿੰਘ ਭੁੱਲਰ ਨੇ ਅੱਜ ਹਲਕੇ ਵਿਚ ਪੈਂਦੇ ਸਰਕਾਰੀ ਮਿਡਲ ਸਕੂਲ ਬਸਤੀ ਉਦੋ ਵਾਲੀ, ਸਰਕਾਰੀ ਪ੍ਰਾਇਮਰੀ ਮਸਤੇ ਕੇ ਹਿਠਾੜ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਅਟਾਰੀ ਵਿਖੇ ਵਿਕਾਸ ਕਾਰਜਾਂ ਦੇ ਉਦਘਾਟਨ ਸਮਾਰੋਹ ਮੌਕੇ ਕੀਤਾ।
ਇਸ ਮੌਕੇ ਵਿਧਾਇਕ ਨੇ ਲੋਕਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਉਹ ਦਿਨ ਦੂਰ ਨਹੀਂ ਜਦੋਂ ਸਰਕਾਰੀ ਸਕੂਲ ਸਿੱਖਿਆ ਦੇ ਨਾਲ-ਨਾਲ ਸਹੂਲਤਾਂ ‘ਚ ਵੀ ਪ੍ਰਾਈਵੇਟ ਸਕੂਲਾਂ ਨੂੰ ਮਾਤ ਪਾਉਣਗੇ। ਸੂਬੇ ਦੇ ਵਿਦਿਆਰਥੀਆਂ ਨੂੰ ਕੁਆਲਿਟੀ ਸਿੱਖਿਆ ਦੇਣ ਲਈ ਸਾਡੀ ਸਰਕਾਰ ਲਗਾਤਾਰ ਯਤਨ ਕਰ ਰਹੀ ਹੈ।
ਪੰਜਾਬ ਵਿੱਚ ਸਿੱਖਿਆ ਕ੍ਰਾਂਤੀ ਦੇ ਨਾਲ ਬੱਚਿਆਂ ਦਾ ਭਵਿੱਖ ਨਿਖਰ ਰਿਹਾ ਹੈ ਅਤੇ ਮਾਪੇ ਸਰਕਾਰੀ ਸਕੂਲਾਂ ‘ਤੇ ਭਰੋਸਾ ਕਰਨ ਲੱਗ ਪਏ ਹਨ, ਜਿਸ ਨਾਲ ਸਰਕਾਰੀ ਸਕੂਲਾਂ ਵਿਚ ਦਾਖਲਿਆਂ ਵਿੱਚ ਵੀ ਕਾਫੀ ਵਾਧਾ ਹੋਇਆ ਹੈ। ਉਨ੍ਹਾਂ ਹਲਕੇ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਬੱਚਿਆਂ ਨੂੰ ਸਰਕਾਰੀ ਸਕੂਲਾਂ ਵਿੱਚ ਪੜ੍ਹਾਉਣ।
ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਵਿੱਚ ਸਰਕਾਰ ਨੇ ਪੰਜਾਬ ਵਿੱਚ ਵਿਕਾਸ ਦੀ ਨਵੀਂ ਪਰਿਭਾਸ਼ਾ ਲਿਖੀ ਹੈ। ਸਿੱਖਿਆ ਤੋਂ ਇਲਾਵਾ ਸਿਹਤ, ਰੋਜ਼ਗਾਰ, ਟੂਰਿਜ਼ਮ ਸਮੇਤ ਹਰ ਖੇਤਰ ਵਿੱਚ ਇਤਿਹਾਸਕ ਬਦਲਾਅ ਦਿਖਾਈ ਦੇ ਰਹੇ ਹਨ।
ਇਸ ਮੌਕੇ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ.ਸਿੱ) ਸ਼੍ਰੀ ਮੁਨੀਲਾ ਅਰੋੜਾ, ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ (ਐ.ਸਿ) ਸ਼੍ਰੀ ਕੋਮਲ ਅਰੋੜਾ, ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ ਫ਼ਿਰੋਜ਼ਪੁਰ-2 ਸ਼੍ਰੀ ਰਾਜਨ ਨਰੂਲਾ, ਸੀ.ਐੱਚ.ਟੀ ਮਨਜਿੰਦਰ ਕੌਰ, ਚੇਅਰਮੈਨ ਬਲਰਾਜ ਸਿੰਘ ਕਟੋਰਾ, ਸ ਰਾਜ ਬਹਾਦਰ ਸਿੰਘ ਗਿੱਲ ਕੋਆਰਡੀਨੇਟਰ ਸਿੱਖਿਆ, ਰਾਜ ਬਹਾਦਰ ਸਿੰਘ, ਬਲਰਾਜ ਸਿੰਘ ਕਟੋਰਾ, ਨੇਕ ਪ੍ਰਤਾਪ ਸਿੰਘ ਬਾਵਾ, ਹਿਮਾਂਸ਼ੂ ਠੱਕਰ, ਗੁਰਜੀਤ ਸਿੰਘ ਅਟਾਰੀ, ਮਹਿੰਦਰ ਸਿੰਘ ਮਸਤੇ ਕੇ, ਜਸਪਾਲ ਸਿੰਘ, ਅਮਰਿੰਦਰ ਸਿੰਘ ਬਰਾੜ, ਹਰਮੀਤ ਸਿੰਘ ਖਾਈ, ਦਿਲਬਾਗ ਸਿੰਘ ਸਰਪੰਚ, ਸੁੱਖਦੇਵ ਸਿੰਘ ਸਰਪੰਚ, ਬਲਦੇਵ ਸਿੰਘ ਮੱਲੀ, ਗਗਨਦੀਪ ਸਿੰਘ ਸਰਪੰਚ, ਲਖਵਿੰਦਰ ਸਿੰਘ ਸਰਪੰਚ, ਦਲਬੀਰ ਸਿੰਘ ਸਰਪੰਚ, ਗੁਰਪਰਵੇਸ਼ ਸਿੰਘ ਸਰਪੰਚ, ਦਵਿੰਦਰ ਸਿੰਘ ਟੋਨਾ, ਹਰਪ੍ਰੀਤ ਸਿੰਘ, ਰਸ਼ਪਾਲ ਸਿੰਘ ਸਰਪੰਚ, ਹਰਜਿੰਦਰ ਸਿੰਘ ਸਰਪੰਚ, ਪਿੱਪਲ ਸਿੱਘ ਸਰਪੰਚ, ਬਲਕਾਰ ਸਿੰਘ ਗਿੱਲ, ਗੁਰਜੀਤ ਸਿੰਘ ਚੀਮਾ, ਗਗਨਦੀਪ ਸਿੰਘ ਗੋਬਿੰਦ ਨਗਰ, ਮਹਿੰਦਰ ਸਿੰਘ ਮਸਤੇ ਕੇ, ਦਵਿੰਦਰ ਸਿੰਘ ਟੋਨਾ ਉੱਪਲ, ਗੁਰਪਰਵੇਸ਼ ਸਿੰਘ ਸਰਪੰਚ ਵਕੀਲਾਂ ਵਾਲਾ, ਮਨਪ੍ਰੀਤ ਸਿੰਘ ਅਟਾਰੀ, ਗੁਰਵਿੰਦਰ ਸਿੰਘ ਬਰਾੜ, ਜਸਪਾਲ ਸਿੰਘ ਬਾਸੀ, ਹੈਪੀ ਵਕੀਲਾਂ ਵਾਲਾ ਆਦਿ ਹਾਜ਼ਰ ਸਨ।