ਫਿਰੋਜ਼ਪੁਰ, 25 ਜੁਲਾਈ 2025 AJ DI Awaaj
Punjab Desk : ਵਣ ਵਿਭਾਗ ਫਿਰੋਜ਼ਪੁਰ ਮੰਡਲ ਵੱਲੋਂ ਵਣ ਮਹਾਂਉਤਸਵ ਦਾ ਆਗਾਜ਼ ਪੀ.ਐਮ. ਸ਼੍ਰੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਵਿਖੇ ਪੌਦੇ ਲਗਾ ਕੇ ਕੀਤਾ ਗਿਆ। ਇਸ ਮੌਕੇ ਸ. ਰਣਬੀਰ ਸਿੰਘ ਭੁੱਲਰ ਵਿਧਾਇਕ ਫ਼ਿਰੋਜ਼ਪੁਰ ਸ਼ਹਿਰੀ ਨੇ ਪੌਦੇ ਲਗਾ ਕੇ ਇਸ ਵਿਸ਼ੇਸ਼ ਮੁਹਿੰਮ ਦੀ ਸ਼ੁਰੂਆਤ ਕੀਤੀ।
ਇਸ ਮੌਕੇ ਵਿਧਾਇਕ ਸ. ਰਣਬੀਰ ਸਿੰਘ ਭੁੱਲਰ ਨੇ ਸੰਬੋਧਨ ਕਰਦਿਆਂ ਕਿਹਾ ਕਿ ਵਾਤਾਵਰਣ ਨੂੰ ਹਰਾ-ਭਰਿਆ ਬਣਾਉਣ ਅਤੇ ਵਾਤਾਵਰਣ ਦੀ ਸੁਰੱਖਿਆ ਵੱਲ ਲੋਕਾਂ ਦਾ ਧਿਆਨ ਕੇਂਦਰਤ ਕਰਨ ਦੇ ਉਦੇਸ਼ ਨਾਲ ਅੱਜ ਹਰ ਮਨੁੱਖ ਲਗਾਵੇ ਇੱਕ ਰੁੱਖ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ ਹੈ।
ਉਨ੍ਹਾਂ ਕਿਹਾ ਕਿ ਹਰ ਇੱਕ ਵਿਅਕਤੀ ਨੂੰ ਵਾਤਾਵਰਣ ਬਚਾਉਣ ਵੱਲ ਆਪਣਾ ਯੋਗਦਾਨ ਪਾਉਣਾ ਚਾਹੀਦਾ ਹੈ। ਪੌਦੇ ਲਗਾਉਣ ਦੇ ਨਾਲ-ਨਾਲ ਉਨ੍ਹਾਂ ਦੀ ਸੰਭਾਲ ਕਰਨਾ ਵੀ ਸਾਡੀ ਜ਼ਿੰਮੇਵਾਰੀ ਹੈ। ਉਨ੍ਹਾਂ ਨੇ ਸਕੂਲ ਦੇ ਬੱਚਿਆਂ ਨੂੰ ਵੀ ਪ੍ਰੇਰਿਤ ਕੀਤਾ ਕਿ ਉਹ ਘਰ ਅਤੇ ਸਮਾਜ ਵਿੱਚ ਹਰੇ ਭਰੇ ਇਲਾਕੇ ਬਣਾਉਣ ਲਈ ਅੱਗੇ ਆਉਣ। ਇਸ ਪੌਦਾ ਰੋਪਣ ਮੁਹਿੰਮ ਵਿੱਚ ਸਕੂਲ ਦੇ ਅਧਿਆਪਕ ਅਤੇ ਵਿਦਿਆਰਥੀ ਵੀ ਮੌਜੂਦ ਰਹੇ।
ਇਸ ਮੌਕੇ ਡੀ.ਐਫ.ਓ. ਫ਼ਿਰੋਜ਼ਪੁਰ ਸਤਿੰਦਰ ਸਿੰਘ, ਗੁਰਜੀਤ ਸਿੰਘ ਬਰਾੜ ਰੇਂਜ ਅਫ਼ਸਰ, ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਕੋਮਲ ਅਰੋੜਾ, ਰਾਜ ਬਹਾਦਰ ਸਿੰਘ, ਗੁਰਜੀਤ ਸਿੰਘ ਚੀਮਾ ,ਹਿਮਾਂਸ਼ੂ ਠੱਕਰ, ਗੁਰਭੇਜ ਸਿੰਘ, ਸੁਖਦੇਵ ਸਿੰਘ ਸਰਪੰਚ, ਦਵਿੰਦਰ ਸਿੰਘ ਟੋਨਾ, ਸੁਰਜੀਤ ਸਿੰਘ, ਇੰਦਰਪਾਲ ਸਿੰਘ ਐਨ.ਸੀ.ਸੀ. ਅਫ਼ਸਰ, ਗੁਰਪ੍ਰੀਤ ਸਿੰਘ ਧਾਲੀਵਾਲ ਬਲਾਕ ਅਫ਼ਸਰ, ਸਤਪਾਲ ਸਿੰਘ ਬਲਾਕ ਅਫ਼ਸਰ, ਕੁਲਦੀਪ ਸਿੰਘ ਬਲਾਕ ਅਫ਼ਸਰ, ਗੁਰਿੰਦਰ ਕੌਰ, ਰੀਚਾ, ਗੁਰਬਚਨ ਸਿੰਘ, ਰਮੇਸ਼ ਕੁਮਾਰ, ਦਵਿੰਦਰ ਸਿੰਘ, ਰਜੀਵ ਹਾਂਡਾ, ਲਖਵਿੰਦਰ ਸਿੰਘ, ਨੀਤੀਮਾ ਸ਼ਰਮਾ, ਸੁਖਦੀਪ ਕੌਰ ਅਤੇ ਜਸਬੀਰ ਕੌਰ ਆਦਿ ਹਾਜ਼ਰ ਸਨ।
