*ਵਿਧਾਇਕ ਨੇ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਵਿੱਚ ਬਸੀ ਪਠਾਣਾ ਦੇ ਲੋਕਾਂ ਦਾ ਮੰਗਿਆ ਸਹਿਯੋਗ

24
logo

ਜ਼ਿਲ੍ਹਾ ਲੋਕ ਸੰਪਰਕ ਦਫ਼ਤਰ, ਫ਼ਤਹਿਗੜ੍ਹ ਸਾਹਿਬ                                                                                ਬਸੀ ਪਠਾਣਾ ਦੇ ਨਾਗਰਿਕਾਂ ਨੂੰ ਪੀਣ ਵਾਲੇ ਪਾਣੀ ਦੀ ਨਿਰਵਿਘਨ ਸਪਲਾਈ ਮੁਹੱਈਆ ਕਰਵਾਉਣ ਲਈ ਖਰਚੇ ਜਾਣਗੇ 02.98 ਕਰੋੜ ਰੁਪਏ-ਵਿਧਾਇਕ ਹੈਪੀ*                                                                                                  ਬੱਸੀ ਪਠਾਣਾ ਸ਼ਹਿਰ ਵਿਖੇ ਟਿਉਬਵੈਲ, ਪਾਣੀ ਦੀ ਟੈਂਕੀ ਤੇ ਪਾਈਪ ਲਾਇਨ ਪਾਉਣ ਦੇ ਕੰਮ ਦਾ ਵਿਧਾਇਕ ਨੇ ਰੱਖਿਆ ਨੀਂਹ ਪੱਥਰ

ਬਸੀ ਪਠਾਣਾ/ਫ਼ਤਹਿਗੜ੍ਹ ਸਾਹਿਬ, 22 ਮਾਰਚ 2025 Aj Di Awaaj

ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਸਰਕਾਰ ਪਿੰਡਾਂ ਤੇ ਸ਼ਹਿਰਾਂ ਦੇ ਲੋਕਾਂ ਦੀਆਂ ਬੁਨਿਆਦੀ ਲੋੜਾਂ ਪੂਰੀਆਂ ਕਰਨ ਲਈ ਪੂਰੀ ਦ੍ਰਿੜਤਾ ਨਾਲ ਫੈਸਲੇ ਕਰ ਰਹੀ ਹੈ ਤਾਂ ਜੋ ਲੋਕਾਂ ਨੂੰ ਕਿਸੇ ਕਿਸਮ ਦੀ ਪਰੇਸ਼ਾਨੀ ਪੇਸ਼ ਨਾ ਆਵੇ। ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਬੱਸੀ ਪਠਾਣਾ ਦੇ ਵਿਧਾਇਕ ਰੁਪਿੰਦਰ ਸਿੰਘ ਹੈਪੀ ਨੇ ਬੱਸੀ ਪਠਾਣਾ ਸ਼ਹਿਰ ਦੇ ਨਾਗਰਿਕਾਂ ਨੂੰ ਪੀਣ ਵਾਲੇ ਪਾਣੀ ਦੀ ਨਿਰਵਿਘਨ ਸਪਲਾਈ ਮੁਹੱਈਆ ਕਰਵਾਉਣ ਲਈ ਟਿਉਬਵੈਲ, ਪਾਣੀ ਦੀ ਟੈਂਕੀ ਤੇ ਪਾਈਪ ਲਾਇਨ ਪਾਉਣ ਦੇ ਕੰਮ ਦਾ ਨੀਂਹ ਪੱਥਰ ਰੱਖਣ ਮੌਕੇ ਕੀਤਾ।

ਵਿਧਾਇਕ ਰੁਪਿੰਦਰ ਸਿੰਘ ਹੈਪੀ ਨੇ ਦੱਸਿਆ ਕਿ ਜਲ ਸਪਲਾਈ ਤੇ ਸੀਵਰੇਜ ਬੋਰਡ ਵੱਲੋਂ ਇਸ ਪ੍ਰੋਜੈਕਟ ਅਧੀਨ 0.5 ਲੱਖ ਗੈਲਨ ਦੀ ਸਮੱਰਥਾ ਵਾਲੀ ਪਾਣੀ ਦੀ ਟੈਂਕੀ ਬਣਾਈ ਜਾਵੇਗੀ ਅਤੇ ਇੱਕ ਡੂੰਘਾ ਟਿਊਬਵੈਲ ਲਗਾਇਆ ਜਾਵੇਗਾ। ਇਸ ਤੋਂ ਇਲਾਵਾ ਸ਼ਹਿਰ ਵਿੱਚ 5.15 ਕਿਲੋਮੀਟਰ ਪਾਈਪ ਲਾਈਨ ਪਾਈ ਜਾਵੇਗੀ। ਉਨ੍ਹਾਂ ਦੱਸਿਆ ਕਿ ਇਸ ਪ੍ਰੋਜੈਕਟ ਨਾਲ ਲੋਕਾਂ ਨੂੰ ਗਰਮੀ ਦੇ ਸੀਜ਼ਨ ਦੌਰਾਨ ਪੀਣ ਵਾਲੇ ਪਾਣੀ ਦੀ ਨਿਰਵਿਘਨ ਸਪਲਾਈ ਮਿਲੇਗੀ। ਉਨ੍ਹਾਂ ਕਿਹਾ ਕਿ ਹਲਕੇ ਦਾ ਵਿਧਾਇਕ ਹੋਣ ਦੇ ਨਾਤੇ ਉਨ੍ਹਾਂ ਦਾ ਇਹ ਫਰਜ਼ ਬਣਦਾ ਹੈ ਕਿ ਲੋਕਾਂ ਨੂੰ ਆਪਣੀਆਂ ਬੁਨਿਆਦੀ ਲੋੜਾਂ ਲਈ ਸੰਘਰਸ਼ ਨਾ ਕਰਨਾ ਪਵੇ।

ਵਿਧਾਇਕ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਸੂਬੇ ਦੇ ਲੋਕਾਂ ਦੀ ਭਲਾਈ ਲਈ ਵਚਨਬੱਧ ਹੈ। ਇਤਿਹਾਸ ਗਵਾਹ ਹੈ ਕਿ ਮੌਜੂਦਾ ਪੰਜਾਬ ਸਰਕਾਰ ਨੇ ਜੋ ਇਤਿਹਾਸਿਕ ਫੈਸਲੇ ਕੀਤੇ ਹਨ ਉਹ ਪਿਛਲੀਆਂ ਸਰਕਾਰਾਂ ਨੇ ਨਹੀਂ ਕੀਤੇ। ਉਹਨਾਂ ਕਿਹਾ ਕਿ ਸੂਬੇ ਵਿੱਚੋਂ ਭਿ੍ਸ਼ਟਾਚਾਰ ਖਤਮ ਕਰਨ ਦੀ ਗੱਲ ਹੋਵੇ ਜਾਂ ਨਸ਼ਿਆਂ ਦਾ ਖਾਤਮਾ ਕਰਨ ਦੀ ਗੱਲ ਹੋਵੇ ਸਰਕਾਰ ਪੂਰੀ ਵਚਨਬੱਧਤਾ ਨਾਲ ਆਪਣੇ ਫਰਜ ਨਿਭਾ ਰਹੀ ਹੈ। ਉਹਨਾਂ ਲੋਕਾਂ ਨੂੰ ਅਪੀਲ ਕੀਤੀ ਕਿ ਸਰਕਾਰ ਵੱਲੋਂ ਨਸ਼ਿਆਂ ਦਾ ਖਾਤਮਾ ਕਰਨ ਲਈ ਚਲਾਈ ਜਾ ਰਹੀ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਵਿੱਚ ਵੱਧ ਤੋਂ ਵੱਧ ਸਹਿਯੋਗ ਦਿੱਤਾ ਜਾਵੇ।

ਇਸ ਮੌਕੇ ਜਲ ਸਪਲਾਈ ਤੇ ਸੀਵਰੇਜ ਬੋਰਡ ਦੇ ਕਾਰਜਕਾਰੀ ਇੰਜੀਨੀਅਰ ਹਰਸ਼ਰਨਜੀਤ ਸਿੰਘ, ਐਸ. ਡੀ. ਈ. ਰਜਨੀਸ਼ ਪੇਨੁਲੀ, ਜੇ. ਈ. ਸਤਿੰਦਰ ਸਿੰਘ.ਡਾਇਰੈਕਟਰ ਲੇਬਰ ਵੈੱਲਫੇਅਰ ਬੋਰਡ ਪੰਜਾਬ ਰਾਜ ਪੂਰੀ, ਡਾਇਰੈਕਟਰ ਮੰਡੀ ਬੋਰਡ ਪੰਜਾਬ ਇੰਦਰਜੀਤ ਸਿੰਘ ,ਚੇਅਰਮੈਨ ਮਾਰਕੀਟ ਕਮੇਟੀ ਮਨਪ੍ਰੀਤ ਸੋਮਲ, ਜਸਵੀਰ ਸਿੰਘ,ਜਸਵਿੰਦਰ ਸਿੰਘ ਪਿੰਕਾ,ਰਾਹੁਲ ਕੁਮਾਰ ਹਰਪ੍ਰੀਤ ਧੀਮਾਨ, ਅੰਮ੍ਰਿਤਪਾਲ ਸਿੰਘ ਬਾਜਵਾ ਕਸ਼ਮੀਰ ਸਿੰਘ, ਪਲਵਿੰਦਰ ਸੱਲ੍ਹ ਤੋਂ ਇਲਾਵਾ ਹੋਰ ਪਤਵੰਤੇ ਹਾਜ਼ਿਰ ਸਨ।