ਵਿਧਾਇਕ ਸ਼ੈਰੀ ਕਲਸੀ ਨੇ ਸਟੀਲ ਕੱਟ ਫੀਡਰ ਦਾ ਕੀਤਾ ਉਦਘਾਟਨ

25
Overseas recruitment drive to be held on

ਬਟਾਲਾ, 08 ਅਕਤੂਬਰ 2025 AJ DI Awaaj

Punjab Desk : ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਬਟਾਲਾ ਦੇ ਨੌਜਵਾਨ ਵਿਧਾਇਕ ਸ. ਅਮਨਸ਼ੇਰ ਸਿੰਘ ਸ਼ੈਰੀ ਕਲਸੀ ਵੱਲੋਂ ਸ਼ਹਿਰ ਵਾਸੀਆਂ ਦੀ ਸਹੂਲਤ ਨੂੰ ਮੁੱਖ ਰੱਖਦਿਆ ਬਿਜਲੀ ਦੀ ਸਪਲਾਈ ਨਿਰਵਿਘਨ ਮੁਹੱਈਆ ਕਰਵਾਉਣ ਦੇ ਮੰਤਵ ਨਾਲ ਮਾਡਲ ਟਾਊਂਨ ਵਿਖੇ ਨਵੇ ਸਟੀਲ ਕੱਟ ਫੀਡਰ ਦਾ ਉਦਘਾਟਨ ਕੀਤਾ ਗਿਆ। ਇਸ ਮੌਕੇ ਐਕਸੀਅਨ ਜਗਤਾਰ ਸਿੰਘ, ਸੀਨੀਅਰ ਆਗੂ ਬਲਬੀਰ ਬਿੱਟੂ, ਮਨਜੀਤ ਸਿੰਘ ਬੰਮਰਾਹ, ਵਾਸੂਦੇਵ ਸ਼ਰਮਾ ਅਤੇ ਪਾਵਰਕਾਮ ਦੇ ਅਧਿਕਾਰੀ ਮੌਜੂਦ ਸਨ।

 ਇਸ ਮੌਕੇ ਗੱਲ ਕਰਦਿਆ ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਬਟਾਲਾ ਸ਼ਹਿਰ ਵਿਖੇ ਲੋਕਾਂ ਦੀਆਂ ਮੁਸ਼ਕਿਲਾ ਹੱਲ ਕਰਨ ਲਈ ਉਹ ਲਗਾਤਾਰ ਯਤਨਸ਼ੀਲ ਹਨ ਅਤੇ ਲੋਕਾਂ ਨੂੰ ਮਿਲ ਕੇ ਉਨ੍ਹਾਂ ਦੀਆਂ ਮੁਸ਼ਕਿਲਾ ਦਾ ਨਿਪਟਾਰਾ ਕਰ ਰਹੇ ਹਨ।

ਉਨ੍ਹਾਂ ਦੱਸਿਆ ਕਿ ਪਹਿਲਾ ਮਾਡਲ ਟਾਊਂਨ ਫੀਡਰ ਉੱਪਰ ਲੋਡ ਜਿਆਦਾ ਹੋਣ ਕਰਕੇ ਸਮੱਸਿਆ ਪੇਸ਼ ਆਉਂਦੀ ਸੀ ਪਰ ਹੁਣ ਨਵਾਂ ਸਟੀਲ ਕੱਟ ਫੀਡਰ ਲੱਗਣ ਨਾਲ ਬਿਜਲੀ ਦੀ ਸਪਲਾਈ ਨਿਰਵਿਘਨ ਮੁਹੱਈਆ ਹੋਵੇਗੀ। ਉਨ੍ਹਾਂ ਕਿਹਾ ਕਿ ਨਵਾ ਸਟੀਲ ਕੱਟ ਫੀਡਰ ਲੱਗਣ ਨਾਲ ਫਾਲਟ ਵੀ ਘਟਣਗੇ ਅਤੇ ਬਿਜਲੀ ਦੀ ਸਪਲਾਈ ਸੁਚਾਰੂ ਢੰਗ ਨਾਲ ਹੋਵੇਗੀ।

ਉਨ੍ਹਾਂ ਅੱਗੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਵੱਡੀ ਆਰਥਿਕ ਸਹਾਇਤਾ ਦੇਣ ਦੇ ਮੰਤਵ ਨਾਲ 600 ਯੂਨਿਟ ਮੁਫਤ ਬਿਜਲੀ ਦੀ ਸਹੂਲਤ ਦਿੱਤੀ ਗਈ ਹੈ ਅਤੇ ਲਗਭਗ 80 ਫੀਸਦੀ ਲੋਕਾਂ ਦੇ ਬਿਜਲੀ ਦੇ ਬਿੱਲ ਜੀਰੋ ਆ ਰਹੇ ਹਨ। ਉਨ੍ਹਾਂ ਕਿਹਾ ਕਿ  ਬਟਾਲਾ ਹਲਕੇ ਦੇ ਸਰਬਪੱਖੀ ਵਿਕਾਸ ਲਈ ਉਹ ਦਿਨ ਰਾਤ ਲੋਕਾਂ ਵਿੱਚ ਹਨ ਅਤੇ ਹਲਕੇ ਦੇ ਵਿਕਾਸ ਕੰਮਾਂ ਵਿੱਚ ਕੋਈ ਕਮੀਂ ਨਹੀਂ ਰਹਿਣ ਦਿੱਤੀ ਜਾਵੇਗੀ।