ਵਿਧਾਇਕ ਸ਼ੈਰੀ ਕਲਸੀ ਨੇ ਅੱਜ ਦਿਨ ਵੀ ਹੜ ਪ੍ਰਭਾਵਿਤ ਪਿੰਡਾਂ ਵਿੱਚ ਪਸ਼ੂਆਂ ਦੇ ਚਾਰੇ ਦੀ ਸਮੱਗਰੀ ਭੇਜੀ

45

ਬਟਾਲਾ, 2 ਸਤੰਬਰ 2025 AJ DI Awaaj

Punjab Desk : ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਬਟਾਲਾ ਦੇ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਵਲੋਂ ਹੜ ਪ੍ਰਭਾਵਿਤ ਪਿੰਡਾਂ ਵਿੱਚ ਰਾਹਤ ਸਮੱਗਰੀ ਭੇਜੀ ਜਾ ਰਹੀ ਹੈ ਅਤੇ ਅੱਜ ਦੂਜੇ ਦਿਨ ਵੀ ਉਨ੍ਹਾਂ ਦੀ ਅਗਵਾਈ ਹੇਠ ਹੜ ਪ੍ਰਭਾਵਿਤ ਪਿੰਡਾਂ ਵਿੱਚ ਪਸ਼ੂਆਂ ਦੇ ਚਾਰੇ ਲਈ ਪਿੰਡ ਸੇਖਵਾਂ ਥੇਹ ਪੱਤੀ ਤੋਂ ਰਾਹਤ ਸਮੱਗਰੀ ਡੇਰਾ ਬਾਬਾ ਨਾਨਕ ਭੇਜੀ ਗਈ। ਇਸ ਮੌਕੇ ਡਾਇਰੈਕਟਰ ਮਨਜੀਤ ਸਿੰਘ ਭੁੱਲਰ ਵੀ ਮੌਜੂਦ ਸਨ।

ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਮੁੱਖ ਮੰਤਰੀ ਸ.ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਭਾਰੀ ਮੀਂਹ ਅਤੇ ਹੜ੍ਹਾਂ ਕਾਰਨ ਪ੍ਰੇਸ਼ਾਨੀ ਦਾ ਸਾਹਮਣਾ ਕਰ ਰਹੇ ਲੋਕਾਂ ਨਾਲ ਪੂਰੀ ਮਜ਼ਬੂਤੀ ਨਾਲ ਖੜ੍ਹੀ ਹੈ। ਉਨ੍ਹਾਂ ਇਸ ਸਥਿਤੀ ਨੂੰ ਕੁਦਰਤੀ ਆਫ਼ਤ ਦੱਸਿਆ, ਜੋ ਕਿ ਸੂਬੇ ਲਈ ਸੰਕਟ ਵਜੋਂ ਉੱਭਰੀ ਹੈ ਅਤੇ ਇਸ ਗੱਲ ’ਤੇ ਜ਼ੋਰ ਦਿੱਤਾ ਕਿ ਸੂਬਾ ਸਰਕਾਰ ਪ੍ਰਭਾਵਿਤ ਪਰਿਵਾਰਾਂ ਦੇ ਹਿੱਤਾਂ ਦੀ ਰਾਖੀ ਲਈ ਪੂਰੀ ਤਰ੍ਹਾਂ ਵਚਨਬੱਧ ਹੈ।

ਉਨ੍ਹਾਂ ਦੁਹਰਾਇਆ ਕਿ ਪੰਜਾਬ ਸਰਕਾਰ ਇਸ ਔਖੀ ਘੜੀ ਵਿੱਚ ਪ੍ਰਭਾਵਿਤ ਲੋਕਾਂ ਤੱਕ ਸਮੇਂ ਸਿਰ ਰਾਹਤ, ਡਾਕਟਰੀ ਸਹਾਇਤਾ ਤੇ ਦਵਾਈਆਂ ਅਤੇ ਮੁੜ ਵਸੇਬੇ ਦੀਆਂ ਸਹੂਲਤਾਂ ਪਹੁੰਚਾਉਣ ਵਿੱਚ ਕੋਈ ਕਸਰ ਬਾਕੀ ਨਹੀਂ ਛੱਡ ਰਹੀ। ਉਨ੍ਹਾਂ ਕਿਹਾ ਕਿ ਸਰਕਾਰ ਪ੍ਰਭਾਵਿਤ ਲੋਕਾਂ ਦੇ ਨਾਲ ਹੈ ਅਤੇ ਕਿਸੇ ਨੂੰ ਇਕੱਲਿਆਂ ਨਹੀਂ ਛੱਡਿਆ ਜਾਵੇਗਾ।