ਵਿਧਾਇਕ ਸ਼ੈਰੀ ਕਲਸੀ ਪਿੰਡ ਡੱਲਾ ਪਹੁੰਚੇ, ਘਰ-ਘਰ ਪਹੁੰਚ ਕੇ ਲੋਕਾਂ ਨਾਲ ਕੀਤੀ ਮੁਲਾਕਾਤ

1

ਬਟਾਲਾ, 7 ਅਕਤੂਬਰ 2026 AJ DI Awaaj

Punjab Desk :      ਪੰਜਾਬ ਦੇ ਕਾਰਜਕਾਲ ਪ੍ਰਧਾਨ ਅਤੇ ਵਿਧਾਇਕ ਸ਼ੈਰੀ ਕਲਸੀ ਪਿੰਡ ਡੱਲਾ ਪਹੁੰਚੇ ਅਤੇ ‘ਮਾਨ ਦੇ ਮੁਨਾਫੇ’ ਡੋਰ-ਟੂ-ਡੋਰ ਜਨ ਸੰਪਰਕ ਮੁਹਿੰਮ ਤਹਿਤ ਘਰ-ਘਰ ਜਾ ਕੇ ਲੋਕਾਂ ਨਾਲ ਮੁਲਾਕਾਤ ਕੀਤੀ।

ਇਸ ਦੌਰਾਨ ਉਨ੍ਹਾਂ ਨੇ ਪੰਜਾਬ ਸਰਕਾਰ ਵੱਲੋਂ ਪਿਛਲੇ ਸਾਢੇ ਚਾਰ ਸਾਲਾਂ ਦੌਰਾਨ ਲੋਕ ਭਲਾਈ ਲਈ ਕੀਤੇ ਗਏ ਕੰਮਾਂ ਅਤੇ ਵੱਖ-ਵੱਖ ਸਰਕਾਰੀ ਸਕੀਮਾਂ ਰਾਹੀਂ ਲੋਕਾਂ ਨੂੰ ਮਿਲ ਰਹੇ ਆਰਥਿਕ ਲਾਭਾਂ ਬਾਰੇ ਜਾਣਕਾਰੀ ਸਾਂਝੀ ਕੀਤੀ।

ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਆਮ ਲੋਕਾਂ ਨੂੰ ਰਾਹਤ ਦੇਣ ਅਤੇ ਉਨ੍ਹਾਂ ਦੇ ਜੀਵਨ ਪੱਧਰ ਨੂੰ ਬਿਹਤਰ ਬਣਾਉਣ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਸਰਕਾਰ ਦੀਆਂ ਲੋਕ-ਪੱਖੀ ਪਹਿਲਕਦਮੀਆਂ ਦਾ ਸਿੱਧਾ ਲਾਭ ਸੂਬੇ ਦੇ ਆਮ ਪਰਿਵਾਰਾਂ ਤੱਕ ਪਹੁੰਚ ਰਿਹਾ ਹੈ।

ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸਿੱਖਿਆ, ਸਿਹਤ, ਬਿਜਲੀ, ਰੁਜ਼ਗਾਰ, ਖੇਤੀਬਾੜੀ ਅਤੇ ਬੁਨਿਆਦੀ ਢਾਂਚੇ ਸਮੇਤ ਵੱਖ-ਵੱਖ ਖੇਤਰਾਂ ਵਿਚ ਕੀਤੇ ਜਾ ਰਹੇ ਕੰਮਾਂ ਦਾ ਲਾਭ ਲੋਕਾਂ ਤੱਕ ਪਹੁੰਚਾਇਆ ਜਾ ਰਿਹਾ ਹੈ। ਉਨ੍ਹਾਂ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੇ ਆਗੂ ਅਤੇ ਵਰਕਰ ਲਗਾਤਾਰ ਲੋਕਾਂ ਦੇ ਵਿਚਕਾਰ ਰਹਿ ਕੇ ਕੰਮ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਸਰਕਾਰ ਦੀਆਂ ਯੋਜਨਾਵਾਂ ਦਾ ਲਾਭ ਆਖਰੀ ਕਤਾਰ ਵਿੱਚ ਖੜ੍ਹੇ ਵਿਅਕਤੀ ਤੱਕ ਪਹੁੰਚਾਉਣਾ ਸਰਕਾਰ ਦੀ ਤਰਜੀਹ ਹੈ।

ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਹਲਕੇ ਦੇ ਵਿਕਾਸ ਅਤੇ ਲੋਕਾਂ ਦੀਆਂ ਜ਼ਰੂਰਤਾਂ ਨੂੰ ਪਹਿਲ ਦੇ ਆਧਾਰ ’ਤੇ ਹੱਲ ਕਰਨ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ।