ਫਰੀਦਕੋਟ ਦੀ ਕੇਂਦਰੀ ਜੇਲ੍ਹ ’ਚ ਕੈਦੀਆਂ ਕੋਲੋਂ ਮੋਬਾਈਲ ਫੋਨ ਬਰਾਮਦ, ਜਾਂਚ ਸ਼ੁਰੂ

34

05 ਅਪ੍ਰੈਲ 2025 ਅੱਜ ਦੀ ਆਵਾਜ਼

ਫਰੀਦਕੋਟ ਦੀ ਆਧੁਨਿਕ ਕੇਂਦਰੀ ਜੇਲ੍ਹ ਵਿੱਚ ਕੈਦੀਆਂ ਕੋਲੋਂ ਮੁੜ ਮੋਬਾਈਲ ਫੋਨ ਮਿਲਣ ਦਾ ਮਾਮਲਾ ਸਾਹਮਣੇ ਆਇਆ ਹੈ। ਜੇਲ੍ਹ ਪ੍ਰਸ਼ਾਸਨ ਨੇ ਛੇ ਵੱਖ-ਵੱਖ ਬੈਰਕਾਂ ਦੀ ਚੈਕਿੰਗ ਦੌਰਾਨ ਮੋਬਾਈਲ ਫੋਨ ਬਰਾਮਦ ਕੀਤੇ। ਇਸ ਸਬੰਧੀ ਜੇਲ੍ਹ ਪ੍ਰਸ਼ਾਸਨ ਦੀ ਸ਼ਿਕਾਇਤ ‘ਤੇ ਪੁਲਿਸ ਥਾਣਾ ਸਿਟੀ ’ਚ ਕੇਸ ਦਰਜ ਕਰ ਲਿਆ ਗਿਆ ਹੈ।ਮੋਬਾਈਲ ਫੋਨਾਂ ਦੀ ਬਰਾਮਦਗੀ ਮਨੀ ਸਿੰਘ, ਮਨੀਸ਼ ਕੁਮਾਰ, ਮੋਗਿੰਦਰ ਸਿੰਘ ਅਤੇ ਸੁਖਸ਼ੀਨ ਸਿੰਘ ਸਮੇਤ ਹੋਰ ਕੈਦੀਆਂ ਕੋਲੋਂ ਹੋਈ। ਪੁਲਿਸ ਨੇ ਇਨ੍ਹਾਂ ਸਾਰੇ ਕੈਦੀਆਂ ਖ਼ਿਲਾਫ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਇਸ ਮਾਮਲੇ ਵਿੱਚ ਐਸ.ਪੀ. ਜਸਮੇਤ ਸਿੰਘ ਨੇ ਕਿਹਾ ਕਿ ਨਾਮਜ਼ਦ ਕੈਦੀਆਂ ਨੂੰ ਵਾਰੰਟ ’ਤੇ ਲਿਆ ਕੇ ਪੁੱਛਗਿੱਛ ਕੀਤੀ ਜਾਵੇਗੀ। ਇਹ ਵੀ ਜਾਂਚਿਆ ਜਾਵੇਗਾ ਕਿ ਮੋਬਾਈਲ ਫੋਨ ਜੇਲ੍ਹ ਅੰਦਰ ਕਿਵੇਂ ਪਹੁੰਚੇ। ਜੇਕਰ ਕੋਈ ਜੇਲ੍ਹ ਕਰਮਚਾਰੀ ਜਾਂ ਅਧਿਕਾਰੀ ਇਸ ਵਿੱਚ ਲਿਪਤ ਪਾਇਆ ਗਿਆ, ਤਾਂ ਉਸ ਦੇ ਖਿਲਾਫ ਵੀ ਸਖਤ ਕਾਰਵਾਈ ਹੋਏਗੀ।