ਫ਼ਰੀਦਕੋਟ, 24 ਅਕਤੂਬਰ 2025 AJ DI Awaaj
Punjab Desk : ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਫਰੀਦਕੋਟ ਵਿਖੇ ਐਨ.ਆਈ.ਸੀ. ਵੀਡੀਓ ਕਾਨਫਰੰਸ ਹਾਲ ਵਿੱਚ ਰਾਜ ਦੇ ਜ਼ਿਲ੍ਹਾ ਸਿੱਖਿਆ ਅਧਿਕਾਰੀਆਂ ਨਾਲ ਰਾਜ ਪੱਧਰੀ ਆਨਲਾਈਨ ਮੀਟਿੰਗ ਕੀਤੀ।
ਇਸ ਮੌਕੇ ਸਪੀਕਰ ਸ. ਸੰਧਵਾਂ ਨੇ ਕਿਹਾ ਕਿ ਪੰਜਾਬ ਸਰਕਾਰ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸਿੱਖਿਆ ਖੇਤਰ ਵਿੱਚ ਇਤਿਹਾਸਕ ਸੁਧਾਰ ਕਰ ਰਹੀ ਹੈ। ਉਨ੍ਹਾਂ ਨੇ ਕਿਹਾ ਕਿ ਸਰਕਾਰੀ ਸਕੂਲਾਂ ਨੂੰ ਸਮਾਰਟ ਸਕੂਲਾਂ ਵਿੱਚ ਤਬਦੀਲ ਕੀਤਾ ਜਾ ਰਿਹਾ ਹੈ, ਅਧਿਆਪਕਾਂ ਦੀਆਂ ਖਾਲੀ ਅਸਾਮੀਆਂ ਭਰੀਆਂ ਜਾ ਰਹੀਆਂ ਹਨ ਅਤੇ ਵਿਦਿਆਰਥੀਆਂ ਨੂੰ ਗੁਣਵੱਤਾ ਵਾਲੀ ਸਿੱਖਿਆ ਮੁਹੱਈਆ ਕਰਵਾਉਣ ਲਈ ਨਵੇਂ ਉਪਰਾਲੇ ਕੀਤੇ ਜਾ ਰਹੇ ਹਨ।
ਉਨ੍ਹਾਂ ਦੱਸਿਆ ਕਿ ਬੱਚਿਆਂ ਨੂੰ ਪੜਾਈ ਦੇ ਨਾਲ-ਨਾਲ ਰਾਜਨੀਤੀ ਸਬੰਧੀ ਸਿਖਲਾਈ ਦੇਣ ਲਈ ਵੀ ਪੰਜਾਬ ਸਰਕਾਰ ਅਹਿਮ ਉਪਰਾਲੇ ਕਰਨ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਬੱਚਿਆਂ ਨੂੰ ਰਾਜਨੀਤੀ ਕਿਵੇਂ ਚੱਲਦੀ ਹੈ, ਕਾਨੂੰਨ ਕਿਵੇਂ ਬਣਦਾ ਹੈ, ਬਜਟ ਕਿੱਥੋਂ ਆਉਂਦਾ ਹੈ ਆਦਿ ਬਾਰੇ ਜਾਗਰੂਕ ਕਰਨ ਲਈ ਹਰੇਕ ਵਿਧਾਨ ਸਭਾ ਹਲਕੇ ਵਿੱਚੋਂ 1 ਬੱਚੇ ਦੀ ਚੋਣ ਕਰਕੇ ਵਿਧਾਨ ਸਭਾ ਦਾ ਮੋਕ ਸ਼ੈਸ਼ਨ ਕਰਵਾਇਆ ਜਾਵੇਗਾ, ਜਿਸ ਵਿੱਚ ਸਰਕਾਰੀ ਸਕੂਲਾਂ ਦੇ ਚੁਣੇ ਹੋਏ ਵਿਦਿਆਰਥੀ ਭਾਗ ਲੈਣਗੇ। ਉਨ੍ਹਾਂ ਕਿਹਾ ਕਿ ਜੇਕਰ ਬੱਚਿਆਂ ਨੂੰ ਰਾਜਨੀਤੀ ਦੀ ਸਹੀ ਸਮਝ ਹੋਵੇਗੀ ਤਾਂ ਹੀ ਉਹ ਅੱਗੇ ਜਾ ਕੇ ਸਹੀ ਨੁਮਾਇੰਦੇ ਦੀ ਚੋਣ ਕਰ ਸਕਦੇ ਹਨ। ਉਨ੍ਹਾਂ ਦੱਸਿਆ ਕਿ ਹੁਣ ਤੱਕ 2400-2500 ਦੇ ਕਰੀਬ ਸਰਕਾਰੀ ਸਕੂਲਾਂ ਦੇ ਬੱਚਿਆਂ ਨੂੰ ਵਿਧਾਨ ਸਭਾ ਦਾ ਦੌਰਾ ਵੀ ਕਰਵਾਇਆ ਜਾ ਚੁੱਕਿਆ ਹੈ।
ਉਨ੍ਹਾਂ ਨੇ ਕਿਹਾ ਕਿ ਪੰਜਾਬ ਸਰਕਾਰ ਦਾ ਟੀਚਾ ਹੈ ਕਿ ਹਰੇਕ ਵਿਦਿਆਰਥੀ ਸਰਕਾਰੀ ਸਕੂਲਾਂ ਵਿੱਚ ਮਾਣ ਨਾਲ ਪੜ੍ਹੇ ਅਤੇ ਇਨ੍ਹਾਂ ਸਕੂਲਾਂ ਨੂੰ ਪ੍ਰਾਈਵੇਟ ਸਕੂਲਾਂ ਨਾਲੋਂ ਵਧੀਆ ਸਿੱਖਿਆ ਦੇ ਮਾਡਲ ਵਜੋਂ ਵਿਕਸਤ ਕੀਤਾ ਜਾਵੇ। ਸਪੀਕਰ ਸ. ਸੰਧਵਾਂ ਨੇ ਕਿਹਾ ਕਿ ਸਿੱਖਿਆ ਸਮਾਜ ਦੀ ਰੀੜ੍ਹ ਦੀ ਹੱਡੀ ਹੈ ਅਤੇ ਇਸ ਦੀ ਮਜ਼ਬੂਤੀ ਨਾਲ ਹੀ ਪੰਜਾਬ ਦੇ ਨੌਜਵਾਨਾਂ ਦਾ ਭਵਿੱਖ ਚਮਕੇਗਾ।
ਸਪੀਕਰ ਸ. ਸੰਧਵਾਂ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਸਿੱਖਿਆ ਸੰਬੰਧੀ ਸਰਕਾਰੀ ਨੀਤੀਆਂ ਨੂੰ ਜ਼ਮੀਨੀ ਪੱਧਰ ‘ਤੇ ਲਾਗੂ ਕਰਨ ਵਿੱਚ ਕੋਈ ਕਸਰ ਨਾ ਛੱਡੀ ਜਾਵੇ। ਉਨ੍ਹਾਂ ਨੇ ਕਿਹਾ ਕਿ ਅਧਿਆਪਕਾਂ ਨੂੰ ਨਵੀਨ ਤਕਨਾਲੋਜੀ ਨਾਲ ਅੱਪਡੇਟ ਕਰਨ ਲਈ ਸਿਖਲਾਈ ਕੈਂਪ ਲਗਾਏ ਜਾਣ, ਸਕੂਲਾਂ ਵਿੱਚ ਬੱਚਿਆਂ ਦੀ ਹਾਜ਼ਰੀ ਅਤੇ ਪੜ੍ਹਾਈ ਦੀ ਕੁਆਲਿਟੀ ਤੇ ਵਿਸ਼ੇਸ਼ ਧਿਆਨ ਦਿੱਤਾ ਜਾਵੇ।
ਇਸ ਮੌਕੇ ਜਿਲ੍ਹਾ ਸਿੱਖਿਆ ਅਫਸਰ ਸੈਕੰਡਰੀ ਮੈਡਮ ਨੀਲਮ ਰਾਣੀ, ਜਿਲ੍ਹਾ ਸਿੱਖਿਆ ਅਫਸਰ ਪ੍ਰਾਇਮਰੀ ਮੈਡਮ ਅੰਜਨਾ ਕੌਂਸਲ, ਉੱਪ ਜਿਲ੍ਹਾ ਸਿੱਖਿਆ ਅਫਸਰ ਐਲੀਮੈਂਟਰੀ ਪਵਨ ਕੁਮਾਰ , ਹਰਦੀਪ ਸਿੰਘ, ਜਸਵਿੰਦਰ














