ਚੰਡੀਗੜ੍ਹ: 14 July 2026 AJ DI Awaaj
Chandigarh Desk : ਪੰਜਾਬ ਵਿਜੀਲੈਂਸ ਬਿਊਰੋ ਨੇ ਭ੍ਰਿਸ਼*ਟਾਚਾਰ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਤਹਿਤ ਸਦਰ ਥਾਣਾ ਮੋਰਿੰਡਾ ਵਿੱਚ ਤਾਇਨਾਤ ਸਹਾਇਕ ਸਬ-ਇੰਸਪੈਕਟਰ (ਏਐੱਸਆਈ) ਅਵਤਾਰ ਸਿੰਘ ਨੂੰ 30 ਹਜ਼ਾਰ ਰੁਪਏ ਦੀ ਰਿਸ਼*ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।
ਵਿਜੀਲੈਂਸ ਬਿਊਰੋ ਦੇ ਬੁਲਾਰੇ ਅਨੁਸਾਰ ਇਹ ਕਾਰਵਾਈ ਜ਼ਿਲ੍ਹਾ ਰੂਪਨਗਰ ਦੇ ਪਿੰਡ ਚਤਾਮਲਾ ਦੇ ਇੱਕ ਵਿਅਕਤੀ ਦੀ ਸ਼ਿਕਾਇਤ ਦੇ ਆਧਾਰ ‘ਤੇ ਕੀਤੀ ਗਈ।
ਸ਼ਿਕਾਇਤਕਰਤਾ ਨੇ ਦੱਸਿਆ ਕਿ ਉਸ ਦੇ ਪਰਿਵਾਰ ਵੱਲੋਂ ਵਕਫ਼ ਬੋਰਡ ਤੋਂ ਲੀਜ਼ ‘ਤੇ ਲਈ ਗਈ ਕਰੀਬ 6 ਏਕੜ ਜ਼ਮੀਨ ਨੂੰ ਲੈ ਕੇ ਵਿਵਾਦ ਚੱਲ ਰਿਹਾ ਸੀ। ਇਸ ਮਾਮਲੇ ਵਿੱਚ ਦਰਜ ਕੇਸ ਦੀ ਜਾਂਚ ਏਐੱਸਆਈ ਅਵਤਾਰ ਸਿੰਘ ਕਰ ਰਿਹਾ ਸੀ।
ਦੋਸ਼ ਹੈ ਕਿ ਏਐੱਸਆਈ ਨੇ ਕੇਸ ਵਿੱਚੋਂ ਸ਼ਿਕਾਇਤਕਰਤਾ ਦੀ ਮਾਂ ਦਾ ਨਾਮ ਕੱਢਣ ਦੇ ਬਦਲੇ 50 ਹਜ਼ਾਰ ਰੁਪਏ ਦੀ ਰਿ*ਸ਼ਵਤ ਮੰਗੀ ਸੀ। ਗੱਲਬਾਤ ਤੋਂ ਬਾਅਦ ਰਕਮ 35 ਹਜ਼ਾਰ ਰੁਪਏ ਤੈਅ ਹੋਈ, ਜਿਸ ਵਿੱਚੋਂ 5 ਹਜ਼ਾਰ ਰੁਪਏ ਪਹਿਲਾਂ ਹੀ ਲਏ ਜਾ ਚੁੱਕੇ ਸਨ। ਬਾਕੀ 30 ਹਜ਼ਾਰ ਰੁਪਏ ਦੀ ਮੰਗ ਕੀਤੀ ਗਈ।
ਸ਼ਿਕਾਇਤਕਰਤਾ ਨੇ ਰਿ*ਸ਼ਵਤ ਦੇਣ ਦੀ ਬਜਾਏ ਵਿਜੀਲੈਂਸ ਬਿਊਰੋ ਨਾਲ ਸੰਪਰਕ ਕੀਤਾ। ਇਸ ਤੋਂ ਬਾਅਦ ਵਿਜੀਲੈਂਸ ਦੀ ਟੀਮ ਨੇ ਜਾਲ ਵਿਛਾ ਕੇ ਦੋ ਸਰਕਾਰੀ ਗਵਾਹਾਂ ਦੀ ਮੌਜੂਦਗੀ ਵਿੱਚ ਏਐੱਸਆਈ ਅਵਤਾਰ ਸਿੰਘ ਨੂੰ 30 ਹਜ਼ਾਰ ਰੁਪਏ ਰਿ*ਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫ਼*ਤਾਰ ਕਰ ਲਿਆ।
ਮੁਲਜ਼ਮ ਖ਼ਿਲਾਫ਼ ਵਿਜੀਲੈਂਸ ਬਿਊਰੋ ਥਾਣਾ ਐਸ.ਏ.ਐਸ. ਨਗਰ ਵਿੱਚ ਭ੍ਰਿਸ਼*ਟਾਚਾਰ ਰੋਕੂ ਕਾਨੂੰਨ ਤਹਿਤ ਕੇਸ ਦਰਜ ਕਰ ਲਿਆ ਗਿਆ ਹੈ। ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।



















