ਬਰਨਾਲਾ, 24 ਅਕਤੂਬਰ 2025 AJ DI Awaaj
Punjab Desk : ਸਿਹਤ ਵਿਭਾਗ ਬਰਨਾਲਾ ਵੱਲੋਂ ਸਿਹਤ ਮੰਤਰੀ ਪੰਜਾਬ ਡਾ. ਬਲਬੀਰ ਸਿੰਘ ਅਤੇ ਡਿਪਟੀ ਕਮਿਸ਼ਨਰ ਬਰਨਾਲਾ ਸ੍ਰੀ ਟੀ ਬੈਨਿਥ ਆਈ ਏ ਐਸ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਬਰਨਾਲਾ ਦੇ ਪ੍ਰਾਈਵੇਟ ਹਸਪਤਾਲ, ਪ੍ਰਾਈਵੇਟ ਨਰਸਿੰਗ ਹੋਮ ਅਤੇ ਪ੍ਰਾਈਵੇਟ ਕਲੀਨਿਕਾਂ ‘ਚ ਅਤੇ ਘਰ-ਘਰ ਜਾ ਕੇ ਡੇਂਗੂ ਦਾ ਲਾਰਵਾ ਚੈੱਕ ਕਰਕੇ ਨਸ਼ਟ ਕਰਨ, ਮੱਛਰ ਦੇ ਪੈਦਾ ਹੋਣ ਵਾਲੀਆਂ ਥਾਵਾਂ ਅਤੇ ਇਲਾਜ ਬਾਰੇ ਲੋਕਾਂ ਨੂੰ ਜਾਗਰੂਕ ਕੀਤਾ ਗਿਆ, ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸਿਵਲ ਸਰਜਨ ਬਰਨਾਲਾ ਡਾ. ਬਲਜੀਤ ਸਿੰਘ ਵੱਲੋਂ ਕੀਤਾ ਗਿਆ।
ਡਾ. ਮੁਨੀਸ਼ ਜਿਲ੍ਹਾ ਐਪੀਡਿਮਾਲੋਜਿਸਟ ਨੇ ਦੱਸਿਆ ਕਿ ਜੇਕਰ ਕਿਸੇ ਵਿਆਕਤੀ ਨੂੰ ਤੇਜ ਬੁਖਾਰ,ਮਾਸ ਪੇਸ਼ੀਆਂ ‘ਚ ਦਰਦ,ਅੱਖਾਂ ਦੇ ਪਿਛਲੇ ਹਿੱਸੇ ‘ਚ ਦਰਦ, ਸਰੀਰ ‘ਤੇ ਲਾਲ ਰੰਗ ਦੇ ਧੱਫੜ, ਨੱਕ ਜਾਂ ਮਸੂੜਿਆਂ ਚੋਂ ਖੂਨ ਆਉਣਾ ਆਦਿ ਲੱਛਣ ਮਹਿਸੂਸ ਹੋਣ ਤਾਂ ਤੁਰੰਤ ਡਾਕਟਰੀ ਸਲਾਹ ਅਨੁਸਾਰ ਇਲਾਜ ਕਰਵਾਉਣਾ ਚਾਹੀਦਾ ਹੈ।
ਗੁਰਮੇਲ ਸਿੰਘ ਢਿੱਲੋਂ ਅਤੇ ਸੁਰਿੰਦਰ ਸਿੰਘ, ਗੁਰਪ੍ਰੀਤ ਸਿੰਘ ਸ਼ਹਿਣਾ ਅਤੇ ਰਾਜ ਕੁਮਾਰ ਸਿਹਤ ਸੁਪਰਵਾਇਜ਼ਰ ਨੇ ਦੱਸਿਆ ਕਿ ਅੱਜਕੱਲ੍ਹ ਡੇਂਗੂ ਮਲੇਰੀਆ ਅਤੇ ਚਿਕਨਗੁਨੀਆ ਦਾ ਸੀਜ਼ਨ ਚੱਲ ਰਿਹਾ ਹੈ। ਇਸ ਲਈ ਆਪਣੇ ਘਰਾਂ, ਦੁਕਾਨਾਂ ਅਤੇ ਵਰਕਸ਼ਾਪਾਂ ‘ਚ ਟਾਇਰ, ਘੜ੍ਹੇ, ਪਾਣੀ ਵਾਲੀਆਂ ਖੇਲਾਂ ,ਗਮਲੇ, ਕੂਲਰਾਂ ਅਤੇ ਫਰਿੱਜ਼ ਦੇ ਬੈਕ ਟਰੇਅ ਆਦਿ ਥਾਵਾਂ ‘ਤੇ ਪਾਣੀ ਨੂੰ ਹਫ਼ਤੇ ‘ਚ ਇੱਕ ਦਿਨ ਹਰ ਸ਼ੁੱਕਰਵਾਰ ਜ਼ਰੂਰ ਸੁਕਾਉਣਾ ਚਾਹੀਦਾ ਹੈ ਤਾਂ ਜੋ ਮੱਛਰ ਨੂੰ ਪੈਦਾ ਹੋਣ ਤੋਂ ਰੋਕਿਆ ਜਾ ਸਕੇ। ਟੀਮਾਂ ਵਿੱਚ ਬਰਨਾਲਾ ਸ਼ਹਿਰ ‘ਚ ਮਨਪ੍ਰੀਤ ਸ਼ਰਮਾ, ਬਲਜਿੰਦਰ ਸਿੰਘ, ਚਮਕੌਰ ਸਿੰਘ, ਗਣੇਸ਼ ਦੱਤ, ਗੁਰਮੇਲ ਸਿੰਘ ਅਤੇ ਗੁਲਾਬ ਸਿੰਘ ਸਿਹਤ ਕਰਮਚਾਰੀਆਂ ਵੱਲੋਂ ਵੱਖ-ਵੱਖ ਗਤੀਵਿਧੀਆਂ ਕੀਤੀਆਂ ਗਈਆਂ।
ਇਸ ਸਮੇਂ ਜ਼ਿਲ੍ਹਾ ਮਾਸ ਮੀਡੀਆ ਤੇ ਸੂਚਨਾ ਅਫਸ਼ਰ ਕੁਲਦੀਪ ਸਿੰਘ ਮਾਨ ਅਤੇ ਹਰਜੀਤ ਸਿੰਘ ਜ਼ਿਲ੍ਹਾ ਬੀ.ਸੀ.ਸੀ. ਕੋਆਰਡੀਨੇਟਰ ਨੇ ਦੱਸਿਆ ਕਿ ਡੇਂਗੂ, ਚਿਕਨਗੁਨੀਆ ਸਬੰਧੀ ਜੇਕਰ ਲੱਛਣ ਹੋਣ ਤਾਂ ਤੁਰੰਤ ਡਾਕਟਰੀ ਸਲਾਹ ਅਨੁਸਾਰ ਸਰਕਾਰੀ ਹਸਪਤਾਲਾਂ ‘ਚ ਇਲਾਜ ਕਰਵਾਉਣਾ ਚਾਹੀਦਾ ਹੈ। ਇਲਾਜ ਵਿੱਚ ਦੇਰੀ ਅਤੇ ਘਰੇਲੂ ਉਪਚਾਰ ਨਾਲ ਕਈ ਵਾਰ ਖ਼ਤਰੇ ਦਾ ਕਾਰਨ ਬਣ ਸਕਦਾ ਹੈ। ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ ਗਰੁੱਪ ਮੀਟਿੰਗਾਂ , ਸਕੂਲਾਂ ਕਾਲਜਾਂ ‘ਚ ਵਿਦਿਆਰਥੀਆਂ ਨੂੰ ਪੈਂਫਲੈਟ ਪੋਸਟਰਾਂ ਰਾਹੀਂ ਜਾਗਰੂਕ ਕਰ ਕੇ ਅਤੇ ਪ੍ਰੈਸ ਕਵਰੇਜ਼ ਕਰਵਾ ਕੇ ਡੇਂਗੂ, ਮਲੇਰੀਆ ਅਤੇ ਚਿਕਨਗੁਨੀਆ ਤੋਂ ਬਚਾਅ ਲਈ ਉਪਰਾਲੇ ਕੀਤੇ ਜਾ ਰਹੇ ਹਨ।