ਸੰਸਦ ਮੈਂਬਰ ਮੀਤ ਹੇਅਰ ਨੇ 68 ਲੱਖ ਦੇ ਕੰਮਾਂ ਦੀ ਕਰਾਈ ਸ਼ੁਰੂਆਤ

20

ਬਰਨਾਲਾ, 3 ਅਕਤੂਬਰ 2025 Aj Di Awaaj

Punjab Desk :  ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਇਲਾਕੇ ਦੇ ਵਿਕਾਸ ਲਈ ਕਰੋੜਾਂ ਰੁਪਏ ਜਾਰੀ ਕੀਤੇ ਜਾ ਰਹੇ ਹਨ ਅਤੇ ਇਕੱਲੇ ਭੈਣੀ ਮਹਿਰਾਜ ਪਿੰਡ ਲਈ ਤਕਰੀਬਨ 8 ਕਰੋੜ ਰੁਪਏ ਜਾਰੀ ਹੋਏ ਹਨ, ਜਿਨ੍ਹਾਂ ਨਾਲ ਵਿਕਾਸ ਕਾਰਜ ਵੱਡੇ ਪੱਧਰ ‘ਤੇ ਜਾਰੀ ਹਨ।
ਇਹ ਪ੍ਰਗਟਾਵਾ ਲੋਕ ਸਭਾ ਮੈਂਬਰ ਸੰਗਰੂਰ ਸ. ਗੁਰਮੀਤ ਸਿੰਘ ਮੀਤ ਹੇਅਰ ਨੇ ਅੱਜ ਪਿੰਡ ਭੈਣੀ ਮਹਿਰਾਜ ਵਿਚ 41 ਲੱਖ ਦੇ ਕੰਮਾਂ ਦੇ ਨੀਂਹ ਪੱਥਰ ਰੱਖਣ ਮੌਕੇ ਕੀਤਾ। ਓਨ੍ਹਾਂ ਕਿਹਾ ਕਿ ਭੈਣੀ ਮਹਿਰਾਜ ਵਿਚ ਕਰੀਬ 35 ਲੱਖ ਦੀ ਲਾਗਤ ਨਾਲ ਹੈਲਥ ਵੈਲਨੈਸ ਸੈਂਟਰ ਨੂੰ ਨਵੀਂ ਇਮਾਰਤ ਮਿਲੇਗੀ, ਜਿਸ ਦੇ ਕੰਮ ਦੀ ਸ਼ੁਰੂਆਤ ਹੋ ਚੁੱਕੀ ਹੈ। ਓਨ੍ਹਾਂ ਕਿਹਾ ਕਿ ਇਸ ਇਮਾਰਤ ਦੀ ਹਾਲਤ ਕਾਫੀ ਖ਼ਰਾਬ ਸੀ ਜਿਸ ਨੂੰ ਧਿਆਨ ਵਿੱਚ ਰੱਖਦੇ ਹੋਏ ਨਵੀਂ ਇਮਾਰਤ ਉਸਾਰੀ ਜਾ ਰਹੀ ਹੈ।
ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਭੈਣੀ ਮਹਿਰਾਜ ਵਿਚ ਬੱਸ ਸਟੈਂਡ ਦੀ ਉਸਾਰੀ 3 ਲੱਖ ਅਤੇ ਧਰਮਸ਼ਾਲਾ ਲਈ 3 ਲੱਖ ਰੁਪਏ ਖ਼ਰਚੇ ਜਾ ਰਹੇ ਹਨ ਅਤੇ ਇਨ੍ਹਾਂ ਕੰਮਾਂ ਦੀ ਵੀ ਅੱਜ ਸ਼ੁਰੂਆਤ ਕੀਤੀ ਗਈ ਹੈ।
ਉਨ੍ਹਾਂ ਕਿਹਾ ਕਿ ਮਾਣਯੋਗ ਮੁੱਖ ਮੰਤਰੀ ਪੰਜਾਬ ਵਲੋਂ ਇਕੱਲੇ ਪਿੰਡ ਭੈਣੀ ਮਹਿਰਾਜ ਦੇ ਵਿਕਾਸ ਕਾਰਜਾਂ ਲਈ ਕਰੀਬ 8 ਲੱਖ ਰੁਪਏ ਜਾਰੀ ਕੀਤੇ ਗਏ ਹਨ ਜਿਨ੍ਹਾਂ ਨਾਲ ਵਿਕਾਸ ਕਾਰਜ ਵਿਆਪਕ ਪੱਧਰ ‘ਤੇ ਜਾਰੀ ਹਨ। ਇਨ੍ਹਾਂ ਵਿਚ 3 ਕਰੋੜ ਦੀ ਪਾਈਪ ਲਾਈਨ, 70 ਲੱਖ ਰੁਪਏ ਸਟੇਡੀਅਮ, 40 ਲੱਖ ਰੁਪਏ ਪੰਚਾਇਤ ਘਰ, 63 ਲੱਖ ਰੁਪਏ ਅਨਾਜ ਮੰਡੀ, 40 ਲੱਖ ਰੁਪਏ ਪਿੰਡ ਦੀਆਂ ਗਲੀਆਂ- ਨਾਲੀਆਂ ਤੇ ਸਵਾ ਕਰੋੜ ਰੁਪਏ ਵਾਟਰ ਵਰਕਸ ਲਈ ਜਾਰੀ ਹੋਏ ਹਨ।
ਇਸ ਮੌਕੇ ਉਨ੍ਹਾਂ ਬਰਨਾਲਾ ਸ਼ਹਿਰ ਵਿਚ ਵਾਰਡ ਨੰਬਰ 22 ਵਿੱਚ 18 ਲੱਖ ਰੁਪਏ ਅਤੇ ਵਾਰਡ ਨੰਬਰ 4 ਵਿੱਚ 9 ਲੱਖ ਦੇ ਵਿਕਾਸ ਕੰਮਾਂ ਦੀ ਸ਼ੁਰੂਆਤ ਕਰਾਈ।
ਓਨ੍ਹਾਂ ਕਿਹਾ ਕਿ ਇਸ ਤੋਂ ਪਹਿਲਾਂ ਕਿਸੇ ਵੀ ਸਰਕਾਰ ਨੇ ਇਲਾਕੇ ਦੀ ਸਾਰ ਨਹੀਂ ਲਈ ਅਤੇ ਇੰਨੇ ਫੰਡ ਕਿਸੇ ਸਰਕਾਰ ਵੇਲੇ ਜਾਰੀ ਨਹੀਂ ਹੋਏ। ਓਨ੍ਹਾਂ ਕਿਹਾ ਕਿ ਮਾਨ ਸਰਕਾਰ ਵਲੋਂ ਪਿੰਡਾਂ ਅਤੇ ਸ਼ਹਿਰਾਂ ਵਿੱਚ ਲਗਾਤਾਰ ਵਿਕਾਸ ਕਾਰਜ ਜਾਰੀ ਹਨ ਅਤੇ ਰਹਿੰਦੇ ਕੰਮ ਵੀ ਆਉਂਦੇ ਸਮੇਂ ਵਿੱਚ ਨੇਪਰੇ ਚਾੜ੍ਹ ਦਿੱਤੇ ਜਾਣਗੇ।
ਇਸ ਮੌਕੇ ਹਲਕਾ ਇੰਚਾਰਜ ਸ. ਹਰਿੰਦਰ ਧਾਲੀਵਾਲ, ਚੇਅਰਮੈਨ ਯੋਜਨਾ ਬੋਰਡ ਅਤੇ ਮਾਰਕੀਟ ਕਮੇਟੀ ਬਰਨਾਲਾ ਸ. ਪਰਮਿੰਦਰ ਸਿੰਘ ਭੰਗੂ, ਚੇਅਰਮੈਨ ਨਗਰ ਸੁਧਾਰ ਟਰੱਸਟ ਸ੍ਰੀ ਰਾਮ ਤੀਰਥ ਮੰਨਾ, ਨਗਰ ਕੌਂਸਲ ਪ੍ਰਧਾਨ ਗੁਰਜੀਤ ਸਿੰਘ ਰਾਮਨਵਾਸੀਆ, ਸੁਰਿੰਦਰ ਸਿੰਘ, ਸਰਪੰਚ ਜਤਿੰਦਰ ਸਿੰਘ, ਪੰਚ ਗਗਨਦੀਪ ਸਿੰਘ, ਗੁਰਪਾਲ ਸਿੰਘ, ਰਜਿੰਦਰ ਸਿੰਘ, ਸ਼ਿੰਦਰਪਾਲ ਕੌਰ, ਅਜੈਬ ਕੌਰ, ਮਨਦੀਪ ਕੌਰ, ਗੁਰਚਰਨ ਕੌਰ, ਮੋਹਤਵਰ ਜਗਜੀਤ ਦਾਸ ਬਾਵਾ, ਨਾਥਾ ਸਿੰਘ, ਕਾਕਾ ਸਿੰਘ, ਹਰਮੇਲ ਸਿੰਘ, ਜਵਾਲਾ ਸਿੰਘ, ਕੇਸਰ ਸਿੰਘ, ਸਤਨਾਮ ਸਿੰਘ, ਜਗਦੀਸ਼ ਸਿੰਘ ਹਾਜ਼ਰ ਸਨ।