ਨਗਰ ਨਿਗਮ ਵੱਲੋਂ ਕਰਮਚਾਰੀਆਂ ਨੂੰ ਵਾਰਡਬੰਦੀ ਸਬੰਧੀ ਦਿੱਤੀ ਗਈ ਟ੍ਰੇਨਿੰਗ

48

ਹੁਸ਼ਿਆਰਪੁਰ, 26 ਸਤੰਬਰ 2025 AJ DI Awaaj
Punjab Desk :  ਕਮਿਸ਼ਨਰ ਨਗਰ ਨਿਗਮ ਜਯੋਤੀ ਬਾਲਾ ਮੱਟ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਥਾਨਕ ਸਰਕਾਰ ਵਿਭਾਗ ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਅਤੇ ਅਗਾਮੀ ਆਉਣ ਵਾਲੀਆਂ ਚੋਣਾਂ ਨੂੰ ਮੁੱਖ ਰੱਖਦੇ ਹੋਏ ਸ਼ਹਿਰ ਦੇ ਕੁੱਲ 50 ਵਾਰਡਾਂ ਵਿਚ ਮੁੜ ਤੋਂ ਅਬਾਦੀ ਦੀ ਗਿਣਤੀ ਦਾ ਕੰਮ ਕੀਤਾ ਜਾ ਰਿਹਾ ਹੈ, ਜਿਸਦੇ ਮੱਦੇਨਜ਼ਰ ਨਗਰ ਨਿਗਮ ਵੱਲੋਂ ਸ਼ਹਿਰ ਦੇ ਵਾਰਡਾਂ ਦਾ ਪੁਖਤਾ ਡਾਟਾ ਇਕੱਤਰ ਕਰਨ ਲਈ 50 ਫੀਲਡ ਟੀਮਾਂ ਦਾ ਗਠਨ ਕੀਤਾ ਗਿਆ ਹੈ ਅਤੇ ਇਨ੍ਹਾਂ ਫੀਲਡ ਟੀਮਾਂ ਦੀ ਸੁਪਰਵਿਜਨ ਕਰਨ ਲਈ 17 ਅਧਿਕਾਰੀ ਤਾਇਨਾਤ ਕੀਤੇ ਗਏ ਹਨ। ਇਸੇ ਲੜੀ ਤਹਿਤ ਅੱਜ ਸਥਾਨਕ ਸਰਕਾਰ ਦੀਆਂ ਜਾਰੀ ਹੋਈਆਂ ਹਦਾਇਤਾਂ ਅਨੁਸਾਰ ਇਨ੍ਹਾਂ ਫੀਲਡ ਟੀਮਾਂ ਸਮੇਤ ਸੁਪਰਵਾਈਜਿੰਗ ਅਧਿਕਾਰੀਆਂ ਨੂੰ ਚੰਡੀਗੜ੍ਹ ਦੀ ਇੱਕ ਵਿਸ਼ੇਸ਼ ਟੀਮ ਵੱਲੋਂ ਦਫ਼ਤਰ ਨਗਰ ਨਿਗਮ ਦੀ ਮੀਟਿੰਗ ਹਾਲ ਵਿਖੇ ਟ੍ਰੇਨਿੰਗ ਦਿੱਤੀ ਗਈ , ਜਿਸ ਤਹਿਤ ਉਨ੍ਹਾਂ ਵੱਲੋਂ ਇਸ ਆਬਾਦੀ ਦੀ ਗਿਣਤੀ ਦਾ ਅਹਿਮ ਕੰਮ ਕਰ ਰਹੇ ਕਰਮਚਾਰੀਆਂ ਅਤੇ ਅਧਿਕਾਰੀਆਂ ਨੂੰ ਸਥਾਨਕ ਸਰਕਾਰ ਦੀਆਂ ਹਦਾਇਤਾਂ ਅਤੇ ਨਿਯਮਾਂ ਤੋਂ ਜਾਣੂ ਕਰਵਾਇਆ ਗਿਆ। ਇਸ ਦੇ ਨਾਲ ਹੀ ਕਮਿਸ਼ਨਰ ਨਗਰ ਨਿਗਮ ਵੱਲੋਂ ਸਮੂਹ ਸ਼ਹਿਰਵਾਸੀਆਂ ਨੂੰ ਡੋਰ-ਟੂ-ਡੋਰ ਸਰਵੇ ਕਰ ਰਹੇ ਨਗਰ ਨਿਗਮ ਦੇ ਕਰਮਚਾਰੀਆਂ ਨੂੰ ਪੁਖ਼ਤਾ ਡਾਟਾ ਉਪਲਬੱਧ ਕਰਵਾਉਣ ਲਈ ਸਹਿਯੋਗ ਕਰਨ ਅਪੀਲ ਕੀਤੀ ਗਈ ਤਾਂ ਜੋ ਸਮੇਂ ਸਿਰ ਇਸ ਕੰਮ ਨੂੰ ਨੇਪਰੇ ਚਾੜ੍ਹਿਆ ਜਾ ਸਕੇ।