ਨਗਰ ਕੌਂਸਲ ਫਾਜ਼ਿਲਕਾ ਵੱਲੋਂ ਹੈਰੀਟੇਜ਼ ਫੈਸਟੀਵਲ ਦੇ ਮੱਦੇ ਨਜ਼ਰ ਪ੍ਰਤਾਪ ਬਾਗ ਖੇਤਰ ਵਿਚ ਸਫਾਈ ਮੁਹਿੰਮ ਚਲਾਈ

9

ਫਾਜ਼ਿਲਕਾ ਅੱਜ ਦੀ ਆਵਾਜ਼ | 19 ਅਪ੍ਰੈਲ 2025

ਨਗਰ ਕੌਂਸਲ ਫਾਜ਼ਿਲਕਾ ਵੱਲੋਂ ਕਾਰਜ ਸਾਧਕ ਅਫਸਰ ਰੋਹਿਤ ਕੜਵਾਸਰਾ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸ਼ਹਿਰ ਦੇ ਪ੍ਰਤਾਪ ਬਾਗ ਖੇਤਰ ਵਿੱਚ ਵਿਸ਼ੇਸ਼ ਸਫਾਈ ਅਭਿਆਨ ਚਲਾਇਆ ਜਾ ਰਿਹਾ ਹੈ ਕਿਉਂਕਿ ਇੱਥੇ ਹੈਰੀਟੇਜ ਫੈਸਟੀਵਲ ਹੋ ਰਿਹਾ ਹੈ ।
ਸਨੈਟਰੀ ਇੰਸਪੈਕਟਰ ਨਰੇਸ਼ ਖੇੜਾ ਨੇ ਦੱਸਿਆ ਕਿ ਨਗਰ ਕੌਂਸਲ ਦੀਆਂ ਟੀਮਾਂ ਵੱਲੋਂ ਇਸ ਸਫਾਈ ਅਭਿਆਨ ਦੌਰਾਨ ਪੂਰੇ ਇਲਾਕੇ ਨੂੰ ਸਾਫ ਸੁਥਰਾ ਰੱਖਿਆ ਜਾ ਰਿਹਾ ਹੈ। ਉਹਨਾਂ ਨੇ ਕਿਹਾ ਕਿ ਇਸ ਤੋਂ ਬਿਨਾਂ ਘਰਾਂ ਤੋਂ ਕੂੜਾ ਇਕੱਠਾ ਕੀਤਾ ਜਾਂਦਾ ਹੈ ਜਿਸ ਨੂੰ ਵੀ ਲੋਕਾਂ ਨੂੰ ਪ੍ਰੇਰਿਤ ਕੀਤਾ ਜਾਂਦਾ ਹੈ ਕਿ ਲੋਕ ਗਿੱਲਾ ਅਤੇ ਸੁੱਕਾ ਕੂੜਾ ਅਲੱਗ ਅਲੱਗ ਹੀ ਨਗਰ ਕੌਂਸਲ ਦੀ ਟੀਮ ਨੂੰ ਦੇਣ । ਉਹਨਾਂ ਨੇ ਕਿਹਾ ਕਿ ਇਸ ਲਈ ਲੋਕਾਂ ਨੂੰ ਪ੍ਰੇਰਿਤ ਕਰਨ ਲਈ ਨਗਰ ਕੌਂਸਲ ਦੇ ਮੋਟੀਵੇਟਰ ਵੀ ਘਰਾਂ ਵਿੱਚ ਜਾ ਕੇ ਲੋਕਾਂ ਨੂੰ ਪ੍ਰੇਰਿਤ ਕਰਦੇ ਹਨ। ਉਨਾਂ ਨੇ ਕਿਹਾ ਕਿ ਜੇਕਰ ਗਿੱਲਾ ਤੇ ਸੁੱਕਾ ਕੂੜਾ ਅਲੱਗ ਅਲੱਗ ਦਿੱਤਾ ਜਾਵੇ ਤਾਂ ਇਸ ਨਾਲ ਸ਼ਹਿਰ ਸਾਫ ਸੁਥਰਾ ਰਹਿੰਦਾ ਹੈ ਅਤੇ ਕੂੜੇ ਦਾ ਪ੍ਰਬੰਧਨ ਸੌਖਾ ਹੁੰਦਾ ਹੈ। ਉਹਨਾਂ ਨੇ ਸ਼ਹਿਰ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਇਸ ਵਿੱਚ ਨਗਰ ਕੌਂਸਲ ਦਾ ਸਹਿਯੋਗ ਕਰਨ। ਉਹਨਾਂ ਨੇ ਕਿਹਾ ਕਿ ਸ਼ਹਿਰ ਨੂੰ ਸਾਫ ਰੱਖਣਾ ਸਭ ਦੀ ਸਾਂਝੀ ਜਿੰਮੇਵਾਰੀ ਹੈ ਅਤੇ ਸ਼ਹਿਰ ਵਾਸੀ ਵੀ ਇਸ ਵਿੱਚ ਸਹਿਯੋਗ ਕਰਨ।