ਨਵੋਦਿਆ ਵਿਦਿਆਲਿਆ ਕਾਉਣੀ ‘ਚ ਛੇਵੀਂ ਜਮਾਤ ਲਈ ਦਾਖਲਾ ਰਜਿਸਟ੍ਰੇਸ਼ਨ ਸ਼ੁਰੂ: ਡੀ.ਸੀ.

43

ਫਰੀਦਕੋਟ, 15 ਜੁਲਾਈ 2025 AJ DI Awaaj

Punjab Desk : ਜਵਾਹਰ ਨਵੋਦਿਆ ਵਿਦਿਆਲਿਆ ਪਿੰਡ ਕਾਊਣੀ ਜਿਲਾ ਫਰੀਦਕੋਟ ਵਿੱਚ ਵਿੱਦਿਅਕ ਵਰ੍ਹੇ 2026-27 ਲਈ ਛੇਵੀਂ ਜਮਾਤ ਵਿੱਚ ਦਾਖਲੇ ਲਈ ਦਾਖਲਾ ਪ੍ਰੀਖਿਆ 2026 ਦੇ ਆਨਲਾਈਨ ਫਾਰਮ ਨਵੋਦਿਆ ਵਿਦਿਆਲਿਆ ਦੀ ਵੈਬਸਾਈਟ ਤੇ ਭਰੇ ਜਾ ਰਹੇ ਹਨ। ਦਾਖਲੇ ਲਈ ਫਾਰਮ ਭਰਨ ਦੀ ਆਖਰੀ ਤਰੀਕ 29 ਜੁਲਾਈ, 2025 ਹੈ ਅਤੇ ਪ੍ਰੀਖਿਆ 13 ਦਸੰਬਰ  2025 ਨੂੰ ਲਈ ਜਾਵੇਗੀ । ਇਹ ਜਾਣਕਾਰੀ ਡਿਪਟੀ ਕਮਿਸ਼ਨਰ ਫਰੀਦਕੋਟ ਕਮ ਚੇਅਰਮੈਨ ਵਿਦਿਆਲਿਆ  ਮੈਨੇਜਮੈਟ ਕਮੇਟੀ ਮੈਡਮ ਪੂਨਮਦੀਪ ਕੌਰ ਨੇ ਸਾਂਝੀ ਕੀਤੀ।

ਉਨ੍ਹਾਂ ਦੱਸਿਆ ਕਿ ਜਵਾਹਰ ਨਵੋਦਿਆ ਵਿਦਿਆਲਿਆ ਸਿਲੈਕਸ਼ਨ ਟੈਸਟ 2026 ਫਾਰਮ ਭਰਨ ਦੇ ਚਾਹਵਾਨ ਪ੍ਰੀਖਿਆਰਥੀ ਦੀ ਉਮਰ 1 ਮਈ 2014 ਤੇ 31 ਜੁਲਾਈ 2016 ਦੇ ਵਿਚਕਾਰ ਹੋਣੀ ਚਾਹੀਦੀ ਹੈ। ਪ੍ਰੀਖਿਆਰਥੀ ਨੇ ਤੀਜੀ ਚੌਥੀ ਤੇ ਪੰਜਵੀਂ ਜਮਾਤ ਫਰੀਦਕੋਟ ਜਿਲ੍ਹੇ ਦੇ ਕਿਸੇ ਵੀ ਸਰਕਾਰੀ, ਸਰਕਾਰੀ ਸਹਾਇਤਾ ਪ੍ਰਾਪਤ ਜਾਂ ਮਾਨਤਾ ਪ੍ਰਾਪਤ ਸਕੂਲ ਤੋਂ ਬਿਨ੍ਹਾਂ ਫੇਲ੍ਹ ਹੋਏ ਪੂਰਾ ਵਿੱਦਿਅਕ ਸ਼ੈਸ਼ਨ ਲਗਾ ਕੇ ਪਾਸ ਕੀਤੀ ਹੋਵੇ ਤੇ ਵਿਦਿਆਰਥੀ ਫਰੀਦਕੋਟ ਜਿਲ੍ਹੇ ਦਾ ਵਸਨੀਕ ਹੋਣਾ ਜਰੂਰੀ ਹੈ। ਵਿਦਿਆਰਥੀ ਪੰਜਵੀਂ ਜਮਾਤ ਵਿਦਿਅਕ ਸ਼ੈਸ਼ਨ 2025-26 ਦੇ ਦੌਰਾਨ ਪਾਸ ਹੋਵੇ। ਉਨ੍ਹਾਂ ਦੱਸਿਆ ਕਿ ਛੇਵੀਂ ਜਮਾਤ ਦੇ ਦਾਖਲੇ ਲਈ ਇੱਛੁਕ ਅਤੇ ਯੋਗ ਉਮੀਦਵਾਰ ਵੈਬਸਾਈਟ https://cbseitms.rcil.gov.in ਤੇ ਆਨਲਾਈਨ ਫਾਰਮ ਭਰ ਸਕਦੇ ਹਨ।

ਉਨ੍ਹਾਂ ਦੱਸਿਆ ਕਿ ਆਨਲਾਈਨ ਫਾਰਮ ਭਰਨ ਲਈ ਫਰੀਦਕੋਟ ਜਿਲ੍ਹੇ ਦਾ ਆਧਾਰ ਕਾਰਡ ਜਾਂ ਰਿਹਾਇਸ਼ੀ ਸਰਟੀਫਿਕੇਟ ਹੋਣਾ ਲਾ਼ਜਮੀ ਹੈ।ਡਿਪਟੀ ਕਮਿਸ਼ਨਰ ਨੇ ਯੋਗ ਬੱਚਿਆਂ ਦੇ ਮਾਪਿਆਂ ਨੂੰ ਅਪੀਲ ਕੀਤੀ ਕਿ ਉਹ ਬੱਚਿਆਂ ਦੇ ਸੁਨਹਿਰੀ ਭਵਿੱਖ ਲਈ ਉਨ੍ਹਾਂ ਨੂੰ ਇਸ ਪ੍ਰੀਖਿਆ ਲਈ ਅਪਲਾਈ ਜਰੂਰ ਕਰਵਾਉਣ।