ਧਨੌਲਾ/ਬਰਨਾਲਾ, 6 ਅਕਤੂਬਰ 2026 AJ DI Awaaj
Punjab Desk : 70ਵੀਆਂ ਪੰਜਾਬ ਰਾਜ ਅੰਤਰ ਜ਼ਿਲ੍ਹਾ ਸਕੂਲ ਖੇਡਾਂ ਤਹਿਤ ਅੱਜ ਇੱਥੇ ਪੀ ਐਮ ਸ੍ਰੀ ਸਸਸਸ (ਮੰਡੇ) ਵਿੱਚ ਨੈੱਟਬਾਲ ਅੰਡਰ 19 ਸਾਲ ਕੁੜੀਆਂ ਦੇ ਮੁਕਾਬਲੇ ਸ਼ਾਨੋ–ਸ਼ੌਕਤ ਨਾਲ ਸ਼ੁਰੂ ਹੋ ਗਏ ਹਨ। ਇਹਨਾਂ ਖੇਡਾਂ ਦਾ ਉਦਘਾਟਨ ਮੇਅਰ ਨਗਰ ਨਿਗਮ ਬਰਨਾਲਾ ਹਸਨਪ੍ਰੀਤ ਭਾਰਦਵਾਜ ਨੇ ਝੰਡਾ ਲਹਿਰਾ ਕੇ ਕੀਤਾ। ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ.ਸਿੱ.) ਬਰਨਾਲਾ ਸੁਨੀਤਇੰਦਰ ਸਿੰਘ ਗਿੱਲ ਨੇ ਮੁੱਖ ਮਹਿਮਾਨ ਮੇਅਰ ਹਸਨ ਭਾਰਦਵਾਜ ਅਤੇ ਖਿਡਾਰੀਆਂ ਦਾ ਸਵਾਗਤ ਕਰਦਿਆਂ ਟੂਰਨਾਮੈਂਟ ਕਰਵਾਉਣ ਲਈ ਕੀਤੇ ਗਏ ਪ੍ਰਬੰਧਾਂ ਬਾਰੇ ਚਾਨਣਾ ਪਾਇਆ ਤੇ ਖਿਡਾਰੀਆਂ ਨੂੰ ਖੇਡ ਭਾਵਨਾ ਨਾਲ ਖੇਡਣ ਲਈ ਪ੍ਰੇਰਿਆ। ਖਿਡਾਰੀਆਂ ਨੂੰ ਸੰਬੋਧਨ ਕਰਦਿਆਂ ਮੇਅਰ ਨਗਰ ਨਿਗਮ ਬਰਨਾਲਾ ਹਸਨਪ੍ਰੀਤ ਭਾਰਦਵਾਜ ਨੇ ਕਿਹਾ ਕਿ ਇੱਕ ਖਿਡਾਰੀ ਆਪਣੀ ਊਰਜਾ ਅਤੇ ਸਮਾਂ ਖੇਡ ਮੈਦਾਨ ਵਿੱਚ ਲਗਾਉਂਦਾ ਹੈ ਜਿਸ ਕਾਰਨ ਉਹ ਨਸ਼ਿਆਂ ਤੇ ਹੋਰ ਸਮਾਜਿਕ ਅਲਾਮਤਾਂ ਤੋਂ ਬਚਿਆ ਰਹਿੰਦਾ ਹੈ। ਉਹਨਾਂ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਖੇਡਾਂ ਲਈ ਰੱਖੇ ਗਏ ਬਜਟ ਵਿੱਚ ਵੱਡਾ ਵਾਧਾ ਕੀਤਾ ਗਿਆ ਹੈ, ਜਿਸ ਨਾਲ ਪੰਜਾਬ ਵਿੱਚ ਵਧੀਆ ਖੇਡ ਢਾਂਚਾ ਸਥਾਪਤ ਕੀਤਾ ਜਾ ਰਿਹਾ ਹੈ ਅਤੇ ਏਸ਼ੀਆਈ ਖੇਡਾਂ ਵਿੱਚ ਜੇਤੂ ਰਹੇ ਪੰਜਾਬ ਦੇ ਖਿਡਾਰੀਆਂ ਨੂੰ ਨਕਦ ਇਨਾਮਾਂ ਨਾਲ ਨਿਵਾਜਿਆ ਜਾ ਰਿਹਾ ਹੈ।
ਡੀ.ਐਮ. ਸਪੋਰਟਸ ਬਰਨਾਲਾ ਸਿਮਰਦੀਪ ਸਿੰਘ ਸਿੱਧੂ ਨੇ ਮੁੱਖ ਮਹਿਮਾਨ ਅਤੇ ਆਏ ਪਤਵੰਤਿਆਂ ਦਾ ਧੰਨਵਾਦ ਕਰਦਿਆਂ ਖਿਡਾਰੀਆਂ ਅਤੇ ਟੀਮ ਇੰਚਾਰਜਾਂ ਨੂੰ ਵਿਸ਼ਵਾਸ਼ ਦੁਆਇਆ ਕਿ ਖੇਡ ਮੁਕਾਬਲੇ ਨਿਰਪੱਖ ਢੰਗ ਨਾਲ ਕਰਵਾਏ ਜਾਣਗੇ।
ਅੱਜ ਪਹਿਲੇ ਦਿਨ ਕਰਵਾਏ ਗਏ ਲੀਗ ਮੈਚਾਂ ਵਿੱਚ ਵਿੰਗ ਖਿਆਲਾ ਕਲਾਂ ਨੇ ਪਟਿਆਲਾ ਨੂੰ 37–3, ਫਾਜ਼ਿਲਕਾ ਨੇ ਅੰਮ੍ਰਿਤਸਰ ਨੂੰ 15–1, ਮੋਗਾ ਨੇ ਫਰੀਦਕੋਟ ਨੂੰ 13–0, ਸ੍ਰੀ ਮੁਕਤਸਰ ਸਾਹਿਬ ਨੇ ਲੁਧਿਆਣਾ ਨੂੰ 26–12, ਮਾਨਸਾ ਨੇ ਰੂਪਨਗਰ ਨੂੰ 27–1 ਨਾਲ ਹਰਾਇਆ। ਇਸ ਮੌਕੇ ਪ੍ਰਿੰਸੀਪਲ ਨਿਧਾ ਅਲਤਾਫ, ਪ੍ਰਿੰਸੀਪਲ ਅਨਿਲ ਮੋਦੀ, ਹੈੱਡ ਮਾਸਟਰ ਪ੍ਰਦੀਪ ਕੁਮਾਰ, ਹੈੱਡ ਮਾਸਟਰ ਸੁਖਦੇਵ ਸਿੰਘ, ਨਗਰ ਕੌਂਸਲ ਧਨੌਲਾ ਦੇ ਪ੍ਰਧਾਨ ਧਰਮਿੰਦਰ ਸਿੰਘ ਢਿੱਲੋਂ, ਸਾਬਕਾ ਏਈਓ ਗੁਰਮੇਲ ਸਿੰਘ, ਭਗਵੰਤ ਸਿੰਘ ਪੰਧੇਰ ਪ੍ਰਧਾਨ ਸ਼ਹੀਦ ਭਗਤ ਸਿੰਘ ਸਪੋਰਟਸ ਕਲੱਬ ਧਨੌਲਾ, ਬੂਟਾ ਸਿੰਘ ਐਮਸੀ, ਸਕੂਲ ਇੰਚਾਰਜ ਹਰਪ੍ਰੀਤ ਕੌਰ, ਸਕੂਲ ਇੰਚਾਰਜ ਸੁਖਵਿੰਦਰ ਕੌਰ, ਕੈਲਾਸ਼ ਚੰਦ, ਬਲਜਿੰਦਰ ਸਿੰਘ, ਦਲਜੀਤ ਸਿੰਘ, ਮਨਜੀਤ ਸਿੰਘ, ਲਿਵਲੀਨ ਸਿੰਘ, ਰਜਿੰਦਰ ਸਿੰਘ, ਅਵਤਾਰ ਸਿੰਘ, ਗੁਰਲਾਲ ਰਿਸ਼ੀ, ਪਰਮਜੀਤ ਕੌਰ, ਸੁਖਰਾਜ ਕੌਰ, ਤੇਜਿੰਦਰ ਸਿੰਘ, ਅਰਵਿੰਦ ਕੁਮਾਰ, ਰਮਨਦੀਪ, ਜਸਪ੍ਰੀਤ ਸਿੰਘ, ਜਸਪਿੰਦਰ ਕੌਰ, ਸਵੇਤਾ, ਹਰਮਨਦੀਪ ਕੌਰ, ਪ੍ਰਿਤਪਾਲ ਸਿੰਘ, ਖੁਸ਼ਦੀਪ ਸਿੰਘ, ਸੁਖਵੀਰ ਸਿੰਘ, ਜਸਵੀਰ ਸਿੰਘ ਸਮੇਤ ਵੱਖ–ਵੱਖ ਜ਼ਿਲ੍ਹਿਆਂ ਤੋਂ ਆਏ ਹੋਏ ਟੀਮ ਇੰਚਾਰਜ, ਕੋਚ ਅਤੇ ਖਿਡਾਰੀ ਮੌਜੂਦ ਸਨ।



















