ਮਲੋਟ/ਸ੍ਰੀ ਮੁਕਤਸਰ ਸਾਹਿਬ, 23 ਅਕਤੂਬਰ 2025 AJ DI Awaaj
Punjab Desk : ਕੈਬਨਿਟ ਮੰਤਰੀ ਡਾਕਟਰ ਬਲਜੀਤ ਕੌਰ ਨੇ ਮਲੋਟ ਦੇ ਵਾਰਡ ਨੰਬਰ 14 ਵਿੱਚ ਕਰੀਬ 38 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਹੋਣ ਵਾਲੇ ਨਵੇਂ ਮੁਹੱਲਾ ਕਲੀਨਿਕ ਦੇ ਕੰਮ ਦੀ ਸ਼ੁਰੂਆਤ ਟੱਕ ਲਗਾ ਕੇ ਕੀਤੀ। ਇਸ ਮੌਕੇ ਉਨ੍ਹਾਂ ਕਿਹਾ ਕਿ ਇਸ ਕਲੀਨਿਕ ਦੇ ਬਣਨ ਨਾਲ ਸ਼ਹਿਰ ਵਾਸੀਆਂ ਨੂੰ ਹੋਰ ਬਿਹਤਰ ਸਿਹਤ ਸਹੂਲਤਾਂ ਮੁਹੱਈਆ ਕਰਵਾਈਆਂ ਜਾਣਗੀਆਂ।
ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਆਪਣੇ ਵੱਲੋਂ ਕੀਤੇ ਗਏ ਵਾਅਦਿਆਂ ਮੁਤਾਬਕ ਲੋਕਾਂ ਨੂੰ ਹੋਰ ਬਿਹਤਰ ਤੇ ਘਰ ਦੇ ਕੋਲ ਮਿਆਰੀ ਸਿਹਤ ਸਹੂਲਤਾਂ ਦੇਣ ਲਈ ਯਤਨਸ਼ੀਲ ਹੈ। ਪੰਜਾਬ ਵਿੱਚ ਮੁਹੱਲਾ ਕਲੀਨਿਕਾਂ ਵਿੱਚ ਲਗਾਤਾਰ ਵਾਧਾ ਕੀਤਾ ਜਾ ਰਿਹਾ ਹੈ ਅਤੇ ਇਹ ਕਲੀਨਕ ਕਰੀਬ ਤਿੰਨ ਮਹੀਨੇ ਵਿੱਚ ਬਣ ਕੇ ਤਿਆਰ ਹੋ ਜਾਵੇਗਾ ਅਤੇ ਸ਼ਹਿਰ ਵਾਸੀਆਂ ਨੂੰ ਸਿਹਤ ਸਹੂਲਤਾਂ ਲਈ ਸ਼ਹਿਰ ਵਾਸੀਆਂ ਨੂੰ ਅਰਪਨ ਕੀਤਾ ਜਾਵੇਗਾ ।
ਇਸ ਮੌਕੇ ਵਾਰਡ ਦੇ ਕੌਂਸਲਰ ਹਰਮੇਲ ਸਿੰਘ ਨੇ ਪੰਜਾਬ ਸਰਕਾਰ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇਹ ਉਨ੍ਹਾਂ ਦਾ ਬਹੁਤ ਹੀ ਵਧੀਆ ਉਪਰਾਲਾ ਹੈ ਅਤੇ ਇਸ ਉਪਰਾਲੇ ਨਾਲ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਦੇ ਨੇੜੇ ਮਿਆਰੀ ਸਿਹਤ ਸਹੂਲਤਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ ਅਤੇ ਉਨ੍ਹਾਂ ਵੱਲੋਂ ਇਸ ਨਵੇਂ ਬਣਨ ਜਾ ਰਹੇ ਮੁਹੱਲਾ ਕਲੀਨਕ ’ਤੇ ਪੰਜਾਬ ਸਰਕਾਰ ਅਤੇ ਕੈਬਨਿਟ ਮੰਤਰੀ ਦਾ ਧੰਨਵਾਦ ਕੀਤਾ ਗਿਆ।
ਇਸ ਮੌਕੇ ਠੇਕੇਦਾਰ ਜਵਾਹਰ ਲਾਲ ਨੇ ਦੱਸਿਆ ਕੇ ਇਸ ਕੰਮ ਉਪਰ ਕਰੀਬ 38 ਲੱਖ ਰੁਪਏ ਰਾਸ਼ੀ ਖਰਚ ਆਵੇਗੀ ਜਿਸ ਦੇ ਕੰਮ ਦੀ ਸੁਰੂਆਤ ਕਰ ਦਿਤੀ ਗਈ ਹੈ ਇਸ ਕੰਮ ਨੂੰ ਮਿਥੇ ਸਮੇ 3 ਮਹੀਨੇ ਤੱਕ ਪੂਰਾ ਕਰ ਲਿਆ ਜਾਵੇਗਾ।
ਇਸ ਮੌਕੇ ਹੈਪੀ ਸਿੰਗਲਾ, ਅਸ਼ਵਨੀ ਕੁਮਾਰ ਗੋਇਲ, ਅਰਸ਼ ਸਿੱਧੂ, ਛਿੰਦਰ ਪਾਲ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਸ਼ਹਿਰ ਵਾਸੀ ਤੇ ਪਾਰਟੀ ਵਰਕਰ ਹਾਜ਼ਰ ਸਨ।
