ਨਵੀਂ ਦਿੱਲੀ, 7 ਅਗਸਤ 2025 AJ DI Awaaj
National Desk — ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅਮਰੀਕਾ ਵੱਲੋਂ ਭਾਰਤ ‘ਤੇ 50 ਪ੍ਰਤੀਸ਼ਤ ਟੈਰਿਫ ਲਗਾਉਣ ਦੇ ਮਾਮਲੇ ‘ਤੇ ਪਹਿਲੀ ਵਾਰ ਆਪਣੀ ਚੁੱਪੀ ਤੋੜਦਿਆਂ ਕਿਹਾ ਹੈ ਕਿ ਕਿਸਾਨਾਂ, ਪਸ਼ੂ ਪਾਲਕਾਂ ਅਤੇ ਮਛੇਰਿਆਂ ਦੇ ਹਿੱਤਾਂ ‘ਤੇ ਕਿਸੇ ਵੀ ਕੀਮਤ ‘ਤੇ ਸਮਝੌਤਾ ਨਹੀਂ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਜੇ ਲੋੜ ਪਈ ਤਾਂ ਉਹ ਨਿੱਜੀ ਤੌਰ ‘ਤੇ ਵੀ ਵੱਡੀ ਕੀਮਤ ਚੁਕਾਉਣ ਲਈ ਤਿਆਰ ਹਨ।
ਉਨ੍ਹਾਂ ਇਹ ਵੀ ਦੱਸਿਆ ਕਿ ਭਾਰਤ ਨੇ ਹਮੇਸ਼ਾ ਗੱਲਬਾਤ ਰਾਹੀਂ ਅਮਰੀਕਾ ਨਾਲ ਵਪਾਰਕ ਵਿਵਾਦ ਹੱਲ ਕਰਨ ਦੀ ਕੋਸ਼ਿਸ਼ ਕੀਤੀ, ਪਰ ਡੋਨਾਲਡ ਟਰੰਪ ਪ੍ਰਸ਼ਾਸਨ ਵੱਲੋਂ ਡੇਅਰੀ ਅਤੇ ਖੇਤੀਬਾੜੀ ਖੇਤਰ ਨੂੰ ਖੋਲ੍ਹਣ ਦੀ ਜ਼ਬਰਦਸਤੀ ਮੰਗ ਕਾਰਨ ਗੱਲਬਾਤ ਅਟਕ ਗਈ।
ਅਮਰੀਕਾ ਨੇ ਪਹਿਲਾਂ 25% ਅਤੇ ਹੁਣ 50% ਟੈਰਿਫ ਲਗਾਉਣ ਦਾ ਐਲਾਨ ਕੀਤਾ ਹੈ। ਭਾਵੇਂ ਭਾਰਤ ਨੇ ਹੁਣ ਤੱਕ ਸੰਯਮ ਵਰਤਿਆ, ਪਰ ਹੁਣ ਸਾਫ਼ ਕਰ ਦਿੱਤਾ ਗਿਆ ਹੈ ਕਿ ਕਿਸਾਨਾਂ ਦੇ ਹਿੱਤਾਂ ਦੀ ਰਾਖੀ ਲਈ ਕੋਈ ਵੀ ਪਿੱਛੇ ਨਹੀਂ ਹਟਿਆ ਜਾਵੇਗਾ।














