ਪ੍ਰਕਾਸ਼ ਸਿੰਘ ਬਾਦਲ ਦੇ 98ਵੇਂ ਜਨਮਦਿਨ ‘ਤੇ ਸੁਖਬੀਰ ਨੇ ਪਿੰਡ ਬਾਦਲ ਵਿੱਚ ਮਿਊਜ਼ੀਅਮ ਬਣਾਉਣ ਦਾ ਐਲਾਨ

42

Punjab 08 Dec 2025 AJ DI Awaaj

Punjab Desk : ਅੱਜ ਸਵਰਗੀ ਸਰਦਾਰ ਪ੍ਰਕਾਸ਼ ਸਿੰਘ ਬਾਦਲ ਦਾ 98ਵਾਂ ਜਨਮਦਿਨ ਹੈ। ਇਸ ਮੌਕੇ ‘ਤੇ ਸ਼੍ਰੋਮਣੀ ਅਕਾਲੀ ਦਲ ਵੱਲੋਂ ਸ੍ਰੀ ਮੁਕਤਸਰ ਸਾਹਿਬ ਦੇ ਪਿੰਡ ਬਾਦਲ ਵਿੱਚ ਸਦਭਾਵਨਾ ਦਿਵਸ ਮਨਾਇਆ ਗਿਆ। ਵਿਸ਼ੇਸ਼ ਸਮਾਗਮ ਦੇ ਦੌਰਾਨ ਪ੍ਰਕਾਸ਼ ਸਿੰਘ ਬਾਦਲ ਦੇ ਬੁੱਤ ਦਾ ਉਦਘਾਟਨ ਵੀ ਕੀਤਾ ਗਿਆ।

ਸਮਾਗਮ ਦੌਰਾਨ ਬਾਦਲ ਪਰਿਵਾਰ ਦੇ ਪ੍ਰਧਾਨ ਸੁਖਬੀਰ ਬਾਦਲ ਭਾਵੁਕ ਹੋ ਗਏ। ਉਨ੍ਹਾਂ ਨੇ ਕਿਹਾ, “ਮੈਂ ਖੁਸ਼ਕਿਸਮਤ ਹਾਂ ਕਿ ਮੈਂ ਉਨ੍ਹਾਂ ਦਾ ਬੇਟਾ ਹਾਂ। ਬਾਦਲ ਸਾਬ੍ਹ ਪੰਜਾਬ ਦੇ ਲੋਕਾਂ ਦੀ ਆਵਾਜ਼ ਸਨ ਅਤੇ ਪੰਜਾਬ ਦੇ ਵਿਕਾਸ ਵਿੱਚ ਉਨ੍ਹਾਂ ਦਾ ਯੋਗਦਾਨ ਅਮੁੱਲ ਹੈ। ਉਹ ਭਾਈਚਾਰਕ ਸਾਂਝ ਅਤੇ ਅਮਨ-ਸ਼ਾਂਤੀ ਨੂੰ ਵਧਾਵਣ ਵਿੱਚ ਯਕੀਨ ਰੱਖਦੇ ਸਨ।”

ਸੁਖਬੀਰ ਬਾਦਲ ਨੇ ਇਸ ਮੌਕੇ ਪਿੰਡ ਬਾਦਲ ਵਿੱਚ ਪ੍ਰਕਾਸ਼ ਸਿੰਘ ਬਾਦਲ ਦੇ ਮਿਊਜ਼ੀਅਮ ਬਣਾਉਣ ਦਾ ਐਲਾਨ ਕੀਤਾ। ਮਿਊਜ਼ੀਅਮ ਵਿੱਚ ਉਨ੍ਹਾਂ ਦੇ ਜੀਵਨ, ਸੇਵਾਵਾਂ ਅਤੇ ਕੁਰਬਾਨੀਆਂ ਨੂੰ ਦਰਸਾਇਆ ਜਾਵੇਗਾ। ਪ੍ਰੋਜੈਕਟ ਇੱਕ-ਡੇਢ ਸਾਲ ਦੇ ਅੰਦਰ ਤਿਆਰ ਕਰਨ ਦਾ ਲੱਖ ਹੈ।