ਹੋਲਾ ਮਹੱਲਾ ਮੌਕੇ ਚਰਨ ਗੰਗਾ ਸਟੇਡੀਅਮ ਵਿਚ 11 ਤੇ 12 ਮਾਰਚ ਨੂੰ ਹੋਣਗੀਆਂ ਵਿਰਾਸਤੀ ਖੇਡਾਂ

12

ਡਿਪਟੀ ਕਮਿਸ਼ਨਰ ਹਿਮਾਂਸ਼ੂ ਜੈਨ ਵੱਲੋਂ ਵਿਰਾਸਤੀ ਖੇਡਾਂ ਦਾ ਲੋਗੋ ਜਾਰੀ

ਸ੍ਰੀ ਅਨੰਦਪੁਰ ਸਾਹਿਬ 28 ਫਰਵਰੀ 2025 Aj Di Awaaj

ਹੋਲਾ ਮਹੱਲਾ ਦੌਰਾਨ ਸ੍ਰੀ ਅਨੰਦਪੁਰ ਸਾਹਿਬ ਦੇ ਇਤਿਹਾਸਕ ਚਰਨ ਗੰਗਾ ਸਟੇਡੀਅਮ ਵਿੱਚ ਜਿਲ੍ਹਾਂ ਪ੍ਰਸਾਸ਼ਨ ਵੱਲੋਂ 11 ਤੇ 12 ਮਾਰਚ ਨੂੰ ਵਿਰਾਸਤੀ ਖੇਡਾਂ ਕਰਵਾਈਆਂ ਜਾ ਰਹੀਆਂ ਹਨ। ਜਿਨ੍ਹਾਂ ਦਾ ਲੋਗੋ ਸ੍ਰੀ ਹਿਮਾਂਸ਼ੂ ਜੈਨ ਡਿਪਟੀ ਕਮਿਸ਼ਨਰ ਰੂਪਨਗਰ ਨੇ ਜਾਰੀ ਕੀਤਾ ਹੈ।

  ਵਿਰਾਸਤੀ ਖੇਡਾਂ ਵਿੱਚ ਘੋੜ ਦੋੜ, ਕਿੱਲਾ ਪੁੱਟਣਾ (ਟੈਂਟ ਪੈਗਿੰਗ), ਗੱਤਕਾ, ਤੀਰ ਅੰਦਾਜ਼ੀ (ਆਰਚਰੀ), ਕਬੱਡੀ, ਰੱਸਾ ਕੱਸੀ ਦੇ ਮੁਕਾਬਲੇ ਕਰਵਾਏ ਜਾਣਗੇ। ਇਨ੍ਹਾਂ ਵਿਰਾਸਤੀ ਖੇਡਾਂ ਦੀਆਂ ਤਿਆਰੀਆਂ ਲਈ ਵਧੀਕ ਡਿਪਟੀ ਕਮਿਸ਼ਨਰ ਵਿਕਾਸ ਚੰਦਰ ਜਯੋਤੀ ਸਿੰਘ ਆਈ.ਏ.ਐਸ ਵੱਲੋਂ ਲਗਾਤਾਰ ਬੈਠਕਾਂ ਕੀਤੀਆ ਜਾ ਰਹੀਆਂ ਹਨ। ਇਨ੍ਹਾਂ ਵਿਰਾਸਤੀ ਖੇਡਾਂ ਵਿੱਚ ਪੰਜਾਬ ਦੇ ਅਮੀਰ ਵਿਰਸੇ ਤੇ ਸੱਭਿਆਚਾਰ ਦੀ ਝਲਕ ਨਜ਼ਰ ਆਵੇਗੀ। ਇਸੇ ਦੌਰਾਨ ਗੱਤਕਾ ਸੋਟੀ-ਫੱਰੀ ਦੇ ਵਿਅਕਤੀਗਤ ਮੁਕਾਬਲੇ ਵੀ ਕਰਵਾਏ ਜਾਣਗੇ। ਉਨ੍ਹਾਂ ਨੇ ਦੱਸਿਆ ਕਿ ਉਦਘਾਟਨ ਸਮਾਰੋਹ ਮੌਕੇ ਟੈਂਟ ਪੈਗਿੰਗ ਮੁਕਾਬਲੇ ਵਿਸੇਸ਼ ਖਿੱਚ ਦਾ ਕੇਂਦਰ ਹੋਣਗੇ। ਪੰਜਾਬ ਦੇ ਅਮੀਰ ਵਿਰਸੇ ਤੇ ਸੱਭਿਆਚਾਰ ਨੂੰ ਦਰਸਾਉਦੀਆਂ ਪੇਸ਼ਕਾਰੀਆਂ ਵੀ ਦਿੱਤੀਆਂ ਜਾਣਗੀਆਂ।