ਨਵੇਂ ਸਾਲ ਮੌਕੇ ਦਫ਼ਤਰ ਸਿਵਲ ਸਰਜਨ ਵਿਖ਼ੇ ਸ਼੍ਰੀ ਸੁਖਮਨੀ ਸਾਹਿਬ ਜੀ ਦੇ ਪਾਠ

36

ਤਰਨ ਤਾਰਨ, 05 ਜਨਵਰੀ 2026 AJ DI Awaaj

Punjab Desk :  ਨਵੇਂ ਸਾਲ 2026 ਦੀ ਆਮਦ ਮੌਕੇ ਦਫਤਰ ਸਿਵਲ ਸਰਜਨ ਵਿਖੇ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਕਰਵਾਏ ਗਏ। ਪਾਠ ਉਪਰੰਤ ਸਰਬੱਤ ਦੇ ਭਲੇ ਅਤੇ ਨਾਗਰਿਕਾਂ ਦੀ ਤੰਦਰੁਸਤੀ ਦੀ ਅਰਦਾਸ ਕੀਤੀ ਗਈ। ਇਸ ਮੌਕੇ ਪੰਜਾਬ  ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਸ੍ਰੀ ਗੁਰਦੇਵ ਸਿੰਘ ਸੰਧੂ, ਜ਼ਿਲ੍ਹੇ ਦੇ ਸਿਵਲ ਸਰਜਨ ਡਾਕਟਰ ਗੁਰਪ੍ਰੀਤ ਸਿੰਘ ਰਾਏ, ਸ਼੍ਰੀ ਰਾਜਬੀਰ ਸਿੰਘ ਸੰਧੂ, ਭੁਪਿੰਦਰ ਸਿੰਘ ਖਹਿੜਾ ਅਤੇ ਡਾਕਟਰ ਗਗਨਦੀਪ ਕੌਰ ਤੋਂ ਤੋਂ ਇਲਾਵਾ ਸਿਹਤ ਵਿਭਾਗ ਦੇ ਅਧਿਕਾਰੀ ਅਤੇ ਕਰਮਚਾਰੀ ਮੌਜੂਦ ਰਹੇ।

ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਸ਼੍ਰੀ ਗੁਰਦੇਵ ਸਿੰਘ ਸੰਧੂ ਨੇ ਸਭ ਨੂੰ ਨਵੇਂ ਸਾਲ ਦੀਆਂ ਵਧਾਈਆਂ ਦਿੰਦਿਆਂ ਕਿਹਾ ਕਿ ਸੂਬਾ ਸਰਕਾਰ ਪੰਜਾਬ ਦੇ ਹਰ ਇੱਕ ਨਾਗਰਿਕ ਦੀ ਚੰਗੀ ਸਿਹਤ ਅਤੇ ਤੰਦਰੁਸਤੀ ਲਈ ਵਚਨਬੱਧ ਹੈ ਅਤੇ ਸਿਹਤ ਕ੍ਰਾਂਤੀ ਰਾਹੀਂ ਸੂਬਾ ਸਰਕਾਰ ਵੱਲੋਂ ਕਈ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ।

ਸਿਵਲ ਸਰਜਨ ਡਾਕਟਰ ਗੁਰਪ੍ਰੀਤ ਸਿੰਘ ਰਾਏ ਨੇ ਕਿਹਾ ਕਿ ਨਵੇਂ ਸਾਲ ਮੌਕੇ ਸਾਨੂੰ ਸਾਰਿਆਂ ਨੂੰ ਚੰਗੀ ਸਿਹਤ ਅਤੇ ਸਾਫ ਸੁਥਰੇ ਆਲੇ ਦੁਆਲੇ ਦਾ ਅਹਿਦ ਲੈਣਾ ਚਾਹੀਦਾ ਹੈ। ਉਹਨਾਂ ਕਿਹਾ ਕਿ ਜੇਕਰ ਅਸੀਂ ਆਪਣਾ ਆਲਾ ਦੁਆਲਾ ਸਾਫ ਸੁਥਰਾ ਰੱਖਾਂਗੇ ਤਾਂ ਸਾਡੀ ਸਿਹਤ ਹਮੇਸ਼ਾ ਤੰਦਰੁਸਤ ਰਹੇਗੀ।

ਇਸ ਮੌਕੇ ਜ਼ਿਲਾ ਟੀਕਾਕਰਨ ਅਫਸਰ ਡਾਕਟਰ ਵਰਿੰਦਰ ਪਾਲ ਕੌਰ ਜਿਲਾ ਸਿਹਤ ਅਫਸਰ,ਡਾਕਟਰ ਸੁਖਬੀਰ ਕੌਰ, ਸੀਨੀਅਰ ਮੈਡੀਕਲ ਅਫਸਰ ਸਿਿਵਲ ਹਸਪਤਾਲ ਤਰਨ ਤਾਰਨ ਡਾਕਟਰ ਸੁਰਿੰਦਰ ਕੁਮਾਰ, ਸੀਨੀਅਰ ਮੈਡੀਕਲ ਅਫ਼ਸਰ, ਸਿਵਲ ਹਸਪਤਾਲ, ਪੱਟੀ ਡਾਕਟਰ ਆਸ਼ਿਸ਼ ਗੁਪਤਾ, ਜ਼ਿਲ੍ਹਾ ਮਾਸ ਮੀਡੀਆ ਅਫ਼ਸਰ ਸ੍ਰੀ ਸੁਖਵੰਤ ਸਿੰਘ, ਮਲਟੀ ਪਰਪਜ ਹੈਲਥ ਸੁਪਰਵਾਈਜ਼ਰ ਸ੍ਰੀ ਗੁਰਦੇਵ ਸਿੰਘ, ਸ੍ਰੀ ਭੁਪਿੰਦਰ ਸਿੰਘ, ਸ੍ਰੀ ਨਵਤੇਜ ਸਿੰਘ, ਸ੍ਰੀ ਗੁਰਮੁਖ ਸਿੰਘ, ਸ੍ਰੀ ਜਸਪਿੰਦਰ ਸਿੰਘ ਕੁਲਦੀਪ ਸਿੰਘ ਆਦਿ ਮੌਜੂਦ ਰਹੇ।