ਗਿਆਰਵਾਂ ਕੌਮਾਂਤਰੀ ਯੋਗਾ ਦਿਵਸ ਮੌਕੇ ਸਥਾਨਕ ਜ਼ਾਕਿਰ ਹੁਸੈਣ ਸਟੇਡੀਅਮ ‘ਚ ਜ਼ਿਲ੍ਹਾ ਪੱਧਰੀ ਸਮਾਗਮ

43

ਮਾਲੇਰਕੋਟਲਾ 21 ਜੂਨ 2025 AJ DI Awaaj

Punjab Desk : ਸਥਾਨਕ ਜ਼ਾਕਿਰ ਹੁਸੈਣ ਸਟੇਡੀਅਮ ‘ਚ ਗਿਆਰਵਾਂ ਕੌਮਾਂਤਰੀ ਯੋਗਾ ਦਿਵਸ ਡਿਪਟੀ ਕਮਿਸ਼ਨਰ ਵਿਰਾਜ ਐਸ.ਤਿੜਕੇ ਦੇ ਦਿਸ਼ਾ ਨਿਰਦੇਸਾਂ ਤਹਿਤ ਮਨਾਇਆ ਗਿਆ, ਜਿਸ ਨੂੰ ਮਾਲੇਰਕੋਟਲਾ ਦੀ ਅਵਾਮ ਨੇ ਭਰਵਾਂ ਹੁੰਗਾਰਾ ਦਿੰਦਿਆ ਸਹਿਯੋਗ ਦਿੱਤਾ ਅਤੇ ਸਫ਼ਲ ਬਣਾਇਆ ।

ਨਾਗਰਿਕਾਂ ਨੂੰ ਤੰਦਰੁਸਤ ਰਹਿਣ ਲਈ ਯੋਗਾ ਕਰਨ ਲਈ ਪ੍ਰੇਰਿਤ ਕਰਦਾ ਜ਼ਿਲ੍ਹਾ ਪੱਧਰੀ ਕੌਮਾਂਤਰੀ ਯੋਗਾ ਦਿਵਸ ਮੌਕੇ ਉਪ ਮੰਡਲ ਮੈਜਿਸਟ੍ਰੇਟ ਗੁਰਮੀਤ ਕੁਮਾਰ ਬਾਂਸਲ ਨੇ ਕਿਹਾ ਕਿ ਪੰਜਾਬ ਸਰਕਾਰ ਦਾ ਸੁਪਨਾ ਹੈ ਕਿ ਪੰਜਾਬ ਦੇਸ਼ ਦਾ ਸਭ ਤੋਂ ਸਿਹਤਮੰਦ ਰਾਜ ਬਣੇ,ਜਿਸ ਲਈ ਪੰਜਾਬ ਸਰਕਾਰ ਨੇ ਬਿਹਤਰ ਸਿਹਤ ਸੇਵਾਵਾਂ ਨੂੰ ਪੰਜਾਬ ਸਰਕਾਰ ਦੀ ਮੁੱਖ ਪਹਿਲਕਦਮੀ ਬਣਾਇਆ ਹੈ। ਐਸ.ਡੀ.ਐਮ. ਨੇ ਲੋਕਾਂ ਨੂੰ ਨਿਰੋਗ ਰਹਿਣ ਲਈ ਯੋਗ ਨੂੰ ਆਪਣੇ ਜੀਵਨ ਦਾ ਅਹਿਮ ਹਿੱਸਾ ਬਣਾਉਣ ਦੀ ਅਪੀਲ ਕੀਤੀ।

ਉਨ੍ਹਾਂ ਕਿਹਾ ਕਿ ਸਾਨੂੰ ਮੌਜੂਦਾ ਤੇਜ ਰਫ਼ਤਾਰ ਜਿੰਦਗੀ ‘ਚ ਤਣਾਓ ਗ੍ਰਸਤ ਦਿਮਾਗ ਤੇ ਸਰੀਰ ਨੂੰ ਦਵਾਈਆਂ ਤੋਂ ਬਗੈਰ ਤੰਦਰੁਸਤ ਰੱਖਣ ਲਈ ਯੋਗਾ ਅਪਣਾਉਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਯੋਗ ਕੇਵਲ ਯੋਗ ਦਿਵਸ ‘ਤੇ ਹੀ ਨਹੀਂ ਬਲਕਿ ਰੋਜ਼ਾਨਾ ਕਰਨਾ ਚਾਹੀਦਾ ਹੈ ਅਤੇ ਲੋਕਾਂ ਨੂੰ ਆਯੂਸ਼ ਵਿਭਾਗ ਵੱਲੋਂ ਮੁਫ਼ਤ ਸਿਖਾਏ ਜਾਂਦੇ ਯੋਗ ਦਾ ਲਾਭ ਲੈਣਾ ਚਾਹੀਦਾ ਹੈ।

ਐਸ.ਡੀ.ਐਮ.ਮਾਲੇਰਕੋਟਲਾ ਨੇ ਲੋਕਾਂ ਨੂੰ ਸੀ ਐਮ ਦੀ ਯੋਗਸ਼ਾਲਾ ਦਾ ਲਾਭ ਲੈਣ ਦਾ ਸੱਦਾ ਦਿੰਦਿਆਂ ਦੱਸਿਆ ਕਿ ਜ਼ਿਲ੍ਹੇ ਵਿੱਚ 13 ਯੋਗ ਟਰੇਨਿੰਗ ਵਲੋਂ ਜਿਲਾ ਮਾਲੇਰਕੋਟਲਾ ਵਿੱਚ ਨਾਗਰਿਕਾਂ ਦੀ ਸ਼ਰੀਰਕ ਅਤੇ ਮਾਨਸਿਕ ਸਿਹਤ ਨੂੰ ਬਿਹਤਰ ਬਣਾਉਣ ਲਈ 65 ਦੇ ਕਰੀਬ ਮੁਫ਼ਤ ਯੋਗ ਕਲਾਸਾਂ ਦਾ ਰੋਜਾਨਾ ਆਯੋਜਨ ਕੀਤਾ ਜਾ ਰਿਹਾ ਹੈ। ਇਸ ਤੋਂ ਇਲਾਵਾ ਜ਼ਿਲ੍ਹੇ ਦੇ 30 ਪਿੰਡਾਂ ਵਿੱਚ ਵੀ ਸੀ.ਐਮ ਦੀ ਯੋਗਸ਼ਾਲਾ ਤਹਿਤ ਮੁਫ਼ਤ ਯੋਗ ਕਲਾਸਾਂ ਦਾ ਆਯੋਜਨ ਕੀਤਾ ਜਾ ਰਿਹਾ ਹੈ ਤਾਂ ਜੋ ਸ਼ਹਿਰਾਂ ਅਤੇ ਪਿੰਡਾਂ ਦੇ ਲੋਕਾਂ ਨੂੰ ਬਿਹਤਰ ਸਿਹਤ ਮਿਲ ਸਕੇ ।

ਉਨ੍ਹਾਂ ਕਿਹਾ ਕਿ ਜੇਕਰ ਕਿਸੇ ਵੀ ਮੁਹੱਲੇ ਦੇ ਲੋਕ ਆਪਣੇ ਇਲਾਕੇ ਵਿੱਚ ਯੋਗ ਕਲਾਸ ਲਗਵਾਉਣਾ ਚਾਹੁੰਦੇ ਹਨ ਤਾਂ ਉਹ ਪੰਜਾਬ ਸਰਾਕਰ ਦੇ ਹੈਲਪਲਾਈਨ ਨੰਬਰ 76694-00500 ’ਤੇ ਮਿਸ ਕਾਲ ਕਰ ਸਕਦੇ ਹਨ । ਇਸ ਤੋਂ ਇਲਾਵਾ ਤੇ ਜ਼ਿਲ੍ਹਾ ਕੁਆਡੀਨੇਟਰ ਸੀ.ਐਮ ਦੀ ਯੋਗਸ਼ਾਲਾ ਦੇ 85919-25814 ਤੇ ਵੀ ਸੰਪਰਕ ਕਰ ਸਕਦੇ ਹਨ ।  ਸੀ.ਐਮ. ਦੀ ਯੋਗਸ਼ਾਲਾ  ਸਬੰਧੀ ਵਧੇਰੇ ਜਾਣਕਾਰੀ ਵੈੱਬਸਾਈਟ cmdiyogshala.punjab.gov.in ‘ਤੇ ਜਾ ਕੇ ਲਈ ਜਾ ਸਕਦੀ ਹੈ । ਗਿਆਰਵਾਂ ਕੌਮਾਂਤਰੀ ਯੋਗਾ ਦਿਵਸ ਮੌਕੇ ਜ਼ਿਲ੍ਹੇ ਦੀਆਂ ਸਮੂਹ ਸਬ ਡਵੀਜਨ ਪੱਧਰ ਤੇ ਵੀ ਯੋਗ ਦਿਵਸ ਮਨਾਇਆ ਗਿਆ ।